
ਅੰਮ੍ਰਿਤਸਰ,ਯੂਨਾਈਟਡ ਅਕਾਲੀ ਦਲ ਦੇ ਤਾਲਮੇਲ ਸਕੱਤਰ ਬਣੇ ਪਰਮਜੀਤ ਸਿੰਘ ਜਿੱਜੇਆਣੀ ਨੇ ਕਿਹਾ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ..
ਅੰਮ੍ਰਿਤਸਰ, 5 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਯੂਨਾਈਟਡ ਅਕਾਲੀ ਦਲ ਦੇ ਤਾਲਮੇਲ ਸਕੱਤਰ ਬਣੇ ਪਰਮਜੀਤ ਸਿੰਘ ਜਿੱਜੇਆਣੀ ਨੇ ਕਿਹਾ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾਂ ਦਸਿਆ ਕਿ ਪਾਰਟੀ ਵਲੋਂ ਉਲੀਕਿਆ ਗਿਆ ਪ੍ਰੋਗਰਾਮ ਪੰਜਾਬ ਦੇ ਹਿੱਤ ਵਿਚ ਹੈ। ਉਨ੍ਹਾਂ ਦਸਿਆ ਕਿ 35 ਸਾਲ ਬਾਅਦ ਯੂਨਾਈਟਡ ਅਕਾਲੀ ਦਲ ਹੀ ਸਾਹਮਣੇ ਆਇਆ ਹੈ ਜਿਸ ਨੇ ਅਤੀਤ ਤੋਂ ਸਿੱਖਾਂ ਤੇ ਪੰਜਾਬੀਆਂ ਨੂੰ ਜਾਗਰੂਕ ਕਰਦਿਆਂ ਪਿਛੋਕੜ ਦਸਿਆ ਹੈ ਕਿ ਅੱਜ ਤਕ ਕਿਸੇ ਵੀ ਸਰਕਾਰ ਨੇ ਸਿੱਖਾਂ ਦੇ ਮਸਲੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ 4 ਅਗੱਸਤ 1982 ਨੂੰ ਸ਼੍ਰੋਮਣੀ ਅਕਾਲੀ ਦਲ, ਦਮਦਮੀ ਟਕਸਾਲ ਨੇ ਧਰਮ ਯੁੱਧ ਮੋਰਚਾ ਲਾਇਆ ਸੀ ਪਰ ਦਰਬਾਰ ਸਾਹਿਬ 'ਤੇ ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਫ਼ੌਜੀ ਹਮਲਾ ਕੀਤਾ ਅਤੇ ਮੋਰਚੇ ਦੇ ਆਗੂਆਂ ਨੂੰ ਜੇਲਾਂ 'ਚ ਬੰਦ ਕਰ ਦਿਤਾ ਸੀ ਜਿਸ ਕਰ ਕੇ ਉਹ ਮੋਰਚਾ ਅਧੂਰਾ ਰਹਿ ਗਿਆ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਆਜ਼ਾਦੀ ਵੇਲੇ ਕੀਤੇ ਵਾਅਦਿਆਂ ਮੁਤਾਬਕ 1973 ਵਿਚ ਪਾਸ ਕੀਤੇ ਆਨੰਦਪੁਰ ਮਤੇ ਨੂੰ ਪੂਰਨ ਰੂਪ 'ਚ ਲਾਗੂ ਕੀਤਾ ਜਾਵੇ ਅਤੇ ਬੰਦੀ ਸਿੰਘ ਰਿਹਾਅ ਕੀਤੇ ਜਾਣ ਜਿਨ੍ਹਾਂ 'ਚ ਜਥੇਦਾਰ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਭਾਈ ਲਾਲ ਸਿੰਘ, ਭਾਈ ਦਇਆ ਸਿੰਘ, ਨਰਾਇਣ ਸਿੰਘ ਆਦਿ ਹਨ।