
ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਰੁਪਏ ਅਤੇ ਅਰਸ਼ਦੀਪ ਸਿੰਘ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਸਨਮਾਨਤ ਰਾਸ਼ੀ ਦੇ ਚੈੱਕ ਦਿਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਨਵਜੋਤ ਕੌਰ ਅਤੇ ਅੰਡਰ 19 ਵਿਚ ਕ੍ਰਿਕਟ ਵਿਸ਼ਵ ਕੱਪ 2018 ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀ ਅਰਸ਼ਦੀਪ ਸਿੰਘ ਨੂੰ ਸਨਮਾਨਤ ਕੀਤਾ। ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਰੁਪਏ ਅਤੇ ਅਰਸ਼ਦੀਪ ਸਿੰਘ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਸਨਮਾਨਤ ਰਾਸ਼ੀ ਦੇ ਚੈੱਕ ਦਿਤੇ ਗਏ। ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਵਿੱਖ ਵਿਚ ਵੀ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਸਿੱਖ ਖਿਡਾਰੀਆਂ ਨੂੰ ਸਨਮਾਨਤ ਕਰਦੀ ਰਹੇਗੀ।
Honored Players
ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੋਂ ਸਿੱਖ ਨੌਜਵਾਨੀ ਜ਼ਰੂਰ ਪ੍ਰੇਰਣਾ ਲਵੇਗੀ। ਇਸ ਮੌਕੇ ਉਨ੍ਹਾਂ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਦੇ ਮਾਪਿਆਂ ਨੂੰ ਵਧਾਈ ਵੀ ਦਿਤੀ। ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੀਆਂ ਪ੍ਰਾਪਤੀਆਂ ਨਾਲ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਸਨਮਾਨ ਪ੍ਰਾਪਤ ਹੋਏ ਹਨ ਪਰ ਸ਼੍ਰੋਮਣੀ ਕਮੇਟੀ ਪਾਸੋਂ ਸਨਮਾਨ ਪ੍ਰਾਪਤ ਕਰ ਕੇ ਅਥਾਹ ਖ਼ੁਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ ਸਨਮਾਨ ਸਮੁੱਚੀ ਸਿੱਖ ਕੌਮ ਵਲੋਂ ਸਨਮਾਨ ਹੈ ਅਤੇ ਇਸ ਤੋਂ ਵੱਡਾ ਉਨ੍ਹਾਂ ਲਈ ਕੋਈ ਹੋਰ ਸਨਮਾਨ ਨਹੀਂ ਹੈ।