
ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟ ਖਿਡਾਰੀ ਬ੍ਰੈਟ ਲੀ ਨੇ ਅੱਜ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਹ ਬੀਤੇ ਕਲ ਇਥੇ ਸ੍ਰੀ...
ਅੰਮ੍ਰਿਤਸਰ, ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟ ਖਿਡਾਰੀ ਬ੍ਰੈਟ ਲੀ ਨੇ ਅੱਜ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਹ ਬੀਤੇ ਕਲ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਟੀ ਆਫ਼ ਹੈਲਥ ਸਾਇੰਸਜ਼ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਸਬੰਧੀ ਹੋਏ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਸਨ।
ਗੁਰੂ ਘਰ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਗਏ ਜਿਥੇ ਉਨ੍ਹਾਂ ਕੁੱਝ ਸਮਾਂ ਸੇਵਾ ਕੀਤੀ। ਇਸ ਦੌਰਾਨ ਬ੍ਰੈੱਟ ਲੀ ਨੂੰ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਨਮਾਨਤ ਕੀਤਾ। ਉਨ੍ਹਾਂ ਯਾਤਰੂ ਬੁਕ ਵਿਚ ਅਪਣੇ ਅਨੁਭਵ ਦਰਜ ਕਰਦਿਆਂ ਅਪਣੀ ਯਾਤਰਾ ਨੂੰ ਵਧੀਆ ਦਸਿਆ।