'ਜੰਮੂ ਕਸ਼ਮੀਰ 'ਚ ਸਥਾਨਕ ਸਿੱਖਾਂ ਨਾਲ ਹੋ ਰਿਹੈ ਵਿਤਕਰਾ'
Published : Jun 30, 2018, 7:57 am IST
Updated : Jun 30, 2018, 7:57 am IST
SHARE ARTICLE
 Bhai Longowal addressing the Sangat
Bhai Longowal addressing the Sangat

ਜੰਮੂ ਕਸ਼ਮੀਰ ਦੇ ਬਾਰਾਮੂਲਾ ਸਥਿਤ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਸੰਗਤ ਵਲੋਂ ...

ਅੰਮ੍ਰਿਤਸਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਸਥਿਤ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਸੰਗਤ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵਿਸ਼ਵ ਦੇ ਸਿੱਖਾਂ ਨਾਲ ਹਰ ਤਰ੍ਹਾਂ ਖੜੀ ਹੈ

ਅਤੇ ਜੰਮੂ ਕਸ਼ਮੀਰ ਵਿਚ ਵਸਦੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਨੂੰ ਸੂਬੇ ਅੰਦਰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਇਕ ਮੰਗ ਪੱਤਰ ਸੌਂਪਿਆ। ਸਥਾਨਕ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬਣਦੇ ਹਕ ਨਹੀਂ ਦਿਤੇ ਜਾ ਰਹੇ।

ਸਰਕਾਰ ਵਲੋਂ ਸਿੱਖਾਂ ਨੂੰ ਸਰਕਾਰੀ ਨੌਂਕਰੀਆਂ ਵਿਚ ਪਛਾੜਿਆ ਜਾ ਰਿਹਾ ਹੈ ਅਤੇ ਸੂਬੇ ਅੰਦਰ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਵੀ ਘੱਟ ਗਿਣਤੀਆਂ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਭਾਈ ਲੌਂਗੋਵਾਲ ਨੇ ਸਥਾਨਕ ਸਿੱਖਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦੇ ਮਸਲਿਆਂ ਨੂੰ ਸਰਕਾਰਾਂ ਤਕ ਲਿਜਾਣ ਲਈ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਜੰਮੂ ਕਸ਼ਮੀਰ ਦੇ ਸਿੱਖਾਂ ਲਈ ਕੇਂਦਰ ਤੇ ਜੰਮੂ ਕਸ਼ਮੀਰ ਸਰਕਾਰ ਤਕ ਪਹੁੰਚ ਕਰਦੀ ਰਹੀ ਹੈ ਅਤੇ ਹੁਣ ਫਿਰ ਸਰਗਰਮ ਢੰਗ ਨਾਲ ਸਰਕਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇੱਕ ਨਿਡਰ ਕੌਮ ਹੈ ਅਤੇ ਇਹ ਸਿੱਖ ਜਿਥੇ ਵੀ ਵੱਸਦੇ ਹਨ ਉਥੋਂ ਦੀ ਤਰੱਕੀ ਤੇ ਖੁਸ਼ਲਾਹੀ ਲਈ ਸਿਰਤੋੜ ਯਤਨ ਕਰਦੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਜੰਮੂ ਕਸ਼ਮੀਰ ਅੰਦਰ ਸਿੱਖਾਂ ਨਾਲ ਨਿਆਂ ਨਹੀਂ ਕੀਤਾ ਜਾ ਰਿਹਾ।

ਇਸ ਦੌਰਾਨ ਭਾਈ ਲੌਂਗੋਵਾਲ ਨੇ ਗੁਲਮਰਗ ਵਿਖੇ ਭਾਈ ਵੀਰ ਸਿੰਘ ਨੇ ਨਾਂ ਤੇ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਇਸ ਸਬੰਧ ਵਿਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਭਾਈ ਲੌਂਗੋਵਾਲ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸ. ਜਨਕ ਸਿੰਘ ਸੋਢੀ, ਸ. ਗੁਰਜੀਤ ਸਿੰਘ, ਸ. ਗੁਰਮੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਜੰਮੂ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਸਵਰਣ ਸਿੰਘ ਖਾਲਸਾ, ਸ. ਤਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement