
ਅਪਣੇ ਨਮਕੀਨ ਦੇ ਪੈਕਟਾਂ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦੀ ਗ਼ਲਤੀ ਲਈ ਹਲਦੀਰਾਮ ਭੁਜੀਆਵਾਲਾ ਕੰਪਨੀ ਨੇ ਮੁਆਫ਼ੀ ਮੰਗ ਲਈ ਹੈ। ਕੰਪਨੀ ਨੇ ...
ਨਵੀਂ ਦਿੱਲੀ : ਅਪਣੇ ਨਮਕੀਨ ਦੇ ਪੈਕਟਾਂ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦੀ ਗ਼ਲਤੀ ਲਈ ਹਲਦੀਰਾਮ ਭੁਜੀਆਵਾਲਾ ਕੰਪਨੀ ਨੇ ਮੁਆਫ਼ੀ ਮੰਗ ਲਈ ਹੈ। ਕੰਪਨੀ ਨੇ ਅੱਗੇ ਤੋਂ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਕਦੇ ਵੀ ਅਜਿਹਾ ਨਹੀਂ ਹੋਵੇਗਾ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਕੰਪਨੀ ਦੇ ਕਾਨੂੰਨੀ ਨੁਮਾਇੰਦੇ ਤੋਂ ਜਵਾਬ ਪ੍ਰਾਪਤ ਹੋਇਆ ਹੈ, ਜਿਸ ਵਿਚ ਉਹਨਾਂ ਕਿਹਾ ਹੈ ਕਿ ਕੰਪਨੀ ਇਸ ਗੱਲ ਤੋਂ ਜਾਣੂ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਜਾਂ ਗੁਰਬਾਣੀ ਦੀ ਤਸਵੀਰ ਬਿਨਾਂ ਧਾਰਮਿਕ ਕਾਰਜਾਂ ਦੇ ਵਰਤਣਾ ਸਿੱਖ ਧਰਮ ਦੇ ਸਿਧਾਤਾਂ ਦੇ ਵਿਰੁਧ ਹੈ।
haldiram bhujiawalaਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਹੋਰ ਕਿਹਾ ਕਿ ਕੰਪਨੀ ਦੇ ਕਾਨੂੰਨੀ ਸਲਾਹਕਾਰ ਨੇ ਇਹ ਵੀ ਆਖਿਆ ਹੈ ਕਿ ਉਹਨਾਂ ਦੇ ਮੁਵੱਕਲ ਦੀ ਕਦੇ ਇਹ ਮਨਸ਼ਾ ਨਹੀਂ ਰਹੀ ਸੀ ਕਿ ਉਹ ਪਵਿੱਤਰ ਗੁਰਦੁਆਰਾ ਸਾਹਿਬ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਗਲਤੀ ਕਰਨ। ਦਸ ਦਈਏ ਕਿ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਆਪਣੇ ਨਮਕੀਨ ਪੈਕਟਾਂ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ 'ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ।
sgpc logoਨਮਕੀਨ ਅਤੇ ਫਾਸਟ ਫੂਡ ਦੇ ਖੇਤਰ ਵਿਚ ਵਿਸ਼ਵ ਪ੍ਰਸਿੱਧ ਹਲਦੀਰਾਮ ਕੰਪਨੀ ਇਕ ਨਵੇਂ ਵਿਵਾਦ ਵਿਚ ਉਲਝ ਗਈ ਹੈ। ਹਲਦੀਰਾਮ ਕੰਪਨੀ ਨੇ ਅਪਣੇ ਇਕ ਨਮਕੀਨ ਦੇ ਪੈਕੇਟ 'ਤੇ ਕਥਿਤ ਤੌਰ 'ਤੇ ਦਰਬਾਰ ਸਾਹਿਬ ਦੀ ਤਸਵੀਰ ਛਾਪੀ ਸੀ, ਜਿਸ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਸਿੱਖ ਸੰਗਠਨਾਂ ਨੇ ਜਿੱਥੇ ਇਸ 'ਤੇ ਇਤਰਾਜ਼ ਜ਼ਾਹਿਰ ਕੀਤਾ ਹੈ, ਉਥੇ ਹੀ ਐਸਜੀਪੀਸੀ ਨੇ ਹਲਦੀਰਾਮ ਕੰਪਨੀ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਹੁਣ ਕੰਪਨੀ ਨੇ ਮੁਆਫ਼ੀ ਮੰਗੀ ਹੈ।
haldiram bhujiawala logoਇਸ ਤੋਂ ਇਲਾਵਾ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤ ਨੂੰ ਵਿਵਾਦਤ ਤਸਵੀਰ ਵਾਲੀ ਨਮਕੀਨ ਨਾ ਖ਼ਰੀਦਣ ਦੀ ਵੀ ਅਪੀਲ ਕੀਤੀ ਸੀ। ਐਸਜੀਪੀਸੀ ਨੇ ਵਿਸ਼ਵ ਪ੍ਰਸਿੱਧ ਕੰਪਨੀ ਦੇ ਵਿਰੁਧ ਇਹ ਕਾਰਵਾਈ ਜਿੱਥੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਤਸਵੀਰ ਦੇ ਆਧਾਰ 'ਤੇ ਕੀਤੀ ਸੀ, ਉਥੇ ਹੀ ਸੋਸ਼ਲ ਸਾਈਟਾਂ ਤੋਂ ਇਸ ਤਸਵੀਰ ਨੂੰ ਵੀ ਹਟਾ ਦਿਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਿਆ ਸੀ ਕਿ ਹਲਦੀਰਾਮ ਭੁਜੀਆਵਾਲਾ ਕੰਪਨੀ ਵਲੋਂ ਨਮਕੀਨ ਦੇ ਪੈਕੇਟ 'ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਹੈ।
manjinder singh sirsaਇਹ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਲੌਂਗੋਵਾਲ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਜਾਰੀ ਕਰ ਦਿਤਾ ਹੈ। ਲੌਂਗੋਵਾਲ ਨੇ ਸਮੁੱਚੇ ਦੇਸ਼ ਦੀ ਸਿੱਖ ਸੰਗਤ ਨੂੰ ਹਲਦੀਰਾਮ ਦੀ ਦਰਬਾਰ ਸਾਹਿਬ ਦੀ ਤਸਵੀਰ ਵਾਲੀ ਨਮਕੀਨ ਨਾ ਖ਼ਰੀਦਣ ਦੀ ਅਪੀਲ ਕਰਦੇ ਹੋਏ ਕਿਹਾ ਸੀ ਕਿ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਪ੍ਰਤੀਕ ਹੈ, ਜਿਸ ਦੇ ਨਾਲ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਕਿਸੇ ਨੂੰ ਵੀ ਇਸ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।