ਤਿੰਨ ਮਹੀਨਿਆਂ ਬਾਅਦ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਿਆ
Published : Jun 30, 2020, 8:04 am IST
Updated : Jun 30, 2020, 8:04 am IST
SHARE ARTICLE
kartarpur sahib corridor
kartarpur sahib corridor

ਪਰ ਕੋਈ ਯਾਤਰੀ ਇਧਰੋਂ ਨਾ ਗਿਆ

ਲਾਹੌਰ, 29 ਜੂਨ : ਪਾਕਿਸਤਾਨ ਨੇ ਸੋਮਵਾਰ ਨੂੰ ਤਿੰਨ ਮਹੀਨਿਆਂ ਤੋਂ ਜ਼ਿਆਦਾ ਸਮੇਂ ਬਾਅਦ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹ ਦਿਤਾ ਹੈ। ਇਸ ਲਾਂਘੇ ਨੂੰ ਕੋਵਿਡ-19 ਮਹਾਂਮਾਰੀ ਕਾਰਨ ਅਸਥਾਈ ਰੂਪ ਨਾਲ ਬੰਦ ਕਰ ਦਿਤਾ ਗਿਆ ਸੀ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਦਸਿਆ ਕਿ ਲਾਂਘਾ ਖੋਲ੍ਹ ਦਿਤਾ ਹੈ ਪਰ ਕੋਈ ਵੀ ਭਾਰਤੀ ਤੀਰਥ ਯਾਤਰੀ ਗੁਰਦੁਆਰਾ ਸਾਹਿਬ ਨਹੀਂ ਆਇਆ।

ਭਾਰਤ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਯਾਤਰਾ ਅਤੇ ਪੰਜੀਕਰਨ ਨੂੰ ਅਸਥਾਈ ਰੂਪ ਵਿਚ ਮੁਲਤਵੀ ਕਰ ਦਿਤਾ ਸੀ। ਇਵੈਕਯੂਈ ਟ੍ਰਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਉਪ ਨਿਰਦੇਸ਼ਕ ਇਮਰਾਨ ਖ਼ਾਨ ਨੇ ਦਸਿਆ, ''ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਨੂੰ ਅੱਜ ਫਿਰ ਤੋਂ ਖੋਲ੍ਹ ਦਿਤਾ ਹੈ ਹਾਲਾਂਕਿ ਕਿਸੇ ਵੀ ਭਾਰਤੀ ਤੀਰਥ ਯਾਤਰੀ ਨੇ ਯਾਤਰਾ ਨਹੀਂ ਕੀਤੀ।''

Kartarpur SahibKartarpur Sahib

ਉਨ੍ਹਾਂ ਨੇ ਦਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਵਿਚ 'ਵਿਸ਼ੇਸ਼ ਅਰਦਾਸ' ਕੀਤੀ ਗਈ। ਉਨ੍ਹਾਂ ਕਿਹਾ,''ਪਾਕਿਸਤਾਨ ਅਤੇ ਭਾਰਤ ਦੇ ਸ਼ਰਧਾਲੂਆਂ ਨੂੰ ਸਮਾਜਕ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਦਰਬਾਰ ਸਾਹਿਬ ਜਾਣ ਦੀ ਪ੍ਰਵਾਨਗੀ ਦਿਤੀ ਗਈ ਹੈ। ਈਟੀਪੀਬੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।''

ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪਾਕਿਸਤਾਨ ਸਿੱਖ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਫਿਰ ਤੋਂ ਖੋਲ੍ਹ ਸਕਦਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ।       (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement