
ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਬਰਗਾੜੀ ਇਨਸਾਫ਼ ਮੋਰਚੇ ਬਾਰੇ ਗ਼ਲਤ ਬਿਆਨਬਾਜੀ ਕਰ ਕੇ ਸਿੱਖ ਕੌਮ ਦੇ ਹਿਰਦਿਆਂ...
ਪਾਤੜਾਂ, ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਬਰਗਾੜੀ ਇਨਸਾਫ਼ ਮੋਰਚੇ ਬਾਰੇ ਗ਼ਲਤ ਬਿਆਨਬਾਜੀ ਕਰ ਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਦਰਿਆ ਹੈ। ਇਸ ਦੇ ਰੋਸ ਵਜੋਂ ਸ਼੍ਰੋਮਣੀ ਅਕਾਲ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਵਲੋਂ ਚੰਦੂਮਾਜਰਾ ਅਤੇ ਮਜੀਠੀਆ ਨੂੰ ਪੰਥ ਨਾਲ ਧ੍ਰੋਹ ਕਰਨ ਵਾਲੇ ਕਿਹਾ।
Prem Singh Chandumajra
ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਦੀ ਅਗਵਾਈ ਵਿਚ ਹਰਦੀਪ ਸਿੰਘ ਸਜਿਪੁਰ, ਰਾਜਪਾਲ ਸਿੰਘ ਭਿੰਡਰ, ਸਤਨਾਮ ਸਿੰਘ ਮੁਹਾਰ, ਕੁਲਦੀਪ ਸਿੰਘ ਢੈਂਠਲ ਆਦਿ ਨੇ ਪ੍ਰਗਟਾਏ। ਉਨ੍ਹਾਂ ਚੰਦੂਮਾਜਰਾ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਬਰਗਾੜੀ ਕਾਂਡ ਦੀ ਮੰਗਭਾਗੀ ਘਟਨਾ ਉਨ੍ਹਾਂ ਦੀ ਬਾਦਲ ਸਰਕਾਰ ਸਮੇਂ ਹੀ ਵਾਪਰੀ ਸੀ ਅਤੇ ਖ਼ੁਦ ਨੂੰ ਪੰਥਕ ਅਖਵਾਉਣ ਵਾਲੀ ਅਕਾਲੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਹੀ ਰਹੀ।
Bikram Singh Majithia
ਉਨ੍ਹਾਂ ਕਿਹਾ ਕਿ ਚੰਦੂਮਾਜਰਾ ਅਤੇ ਮਜੀਠੀਆ ਨੇ ਗ਼ਲਤ ਬਿਆਨਬਾਜ਼ੀ ਕੀਤੀ ਹੈ, ਇਸ ਲਈ ਇਨ੍ਹਾਂ ਨੂੰ ਕੌਮੀ ਗਦਾਰ ਐਲਾਨ ਦੇਣਾ ਚਾਹੀਦਾ ਹੈ। ਅਕਾਲੀ-ਭਾਜਪਾ ਸਰਕਾਰ ਸਿੱਖ ਹਿਤੈਸ਼ੀ ਘੱਟ ਹੈ ਅਤੇ ਦੁਸ਼ਮਣ ਜ਼ਿਆਦਾ ਰਹੀ ਸੀ। ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਭਾਈ ਧਿਆਨ ਸਿੰਘ ਮੰਡ ਵਲੋਂ ਲਗਾਏ ਗਏ ਰੋਸ ਧਰਨੇ ਨੂੰ ਚੰਦੂਮਾਜਰਾ ਵਲੋਂ ਸੰਸਦ ਵਿਚ ਸਿਆਸੀ ਸਟੰਟ ਦਸਣਾ ਸਿੱਖ ਕੌਮ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।