ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫ਼ਿਲਮ ਵਿਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
Published : Aug 30, 2023, 7:59 am IST
Updated : Aug 30, 2023, 7:59 am IST
SHARE ARTICLE
SGPC initiated legal action over the anti-Sikh scene in movie Yaariyan-2
SGPC initiated legal action over the anti-Sikh scene in movie Yaariyan-2

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫ਼ਿਲਮ ਜਾਰੀ ਨਹੀਂ ਹੋਣ ਦਿਤੀ ਜਾਵੇਗੀ: ਐਡਵੋਕੇਟ ਧਾਮੀ

 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁਧ ਫ਼ਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫ਼ਿਲਮ ਵਿਰੁਧ ਸਖ਼ਤ ਕਾਰਵਾਈ ਆਰੰਭ ਦਿਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਦਿਤੇ ਹਨ।

ਬੀਤੇ ਦਿਨ ਇਹ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਆਈਟੀ ਮੰਤਰਾਲੇ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਪਾਸੋਂ ਇਸ ਫ਼ਿਲਮ ’ਤੇ ਤੁਰਤ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ ਕਿ 27 ਅਗੱਸਤ ਨੂੰ ਟੀ-ਸੀਰੀਜ਼ ਕੰਪਨੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤੇ ਗਏ ਇਸ ਫ਼ਿਲਮ ਦੇ ਇਕ ਗੀਤ ਵਿਚ ਸਿਰੋਂ ਮੋਨੇ ਅਤੇ ਕਲੀਨਸ਼ੇਵ ਅਦਾਕਾਰ ਨੂੰ ਸਿੱਖ ਕਕਾਰ (ਗਾਤਰਾ ਕਿਰਪਾਨ) ਪਹਿਨਾ ਕੇ ਫ਼ਿਲਮਾਂਕਣ ਕੀਤਾ ਗਿਆ ਹੈ।

ਇਸ ਨਾਲ ਦੇਸ਼ ਦੁਨੀਆਂ ਅੰਦਰ ਵਸਦੀ ਸਿੱਖ ਕੌਮ ਦੀਆਂ ਭਾਵਨਾਵਾਂ ਭੜਕੀਆਂ ਹਨ। ਇਸ ਮਾਮਲੇ ’ਤੇ ਕਰੜਾ ਰੁਖ਼ ਅਖ਼ਤਿਆਰ ਕਰਦਿਆਂ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਿਕਾਇਤ ਵੀ ਭੇਜੀ ਗਈ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਸਾਫ਼ ਤੌਰ ’ਤੇ ਕਿਹਾ ਹੈ ਕਿ ਕਿਸੇ ਵੀ ਫ਼ਿਲਮ ਵਿਚ ਸਿੱਖ ਕਕਾਰਾਂ ਅਤੇ ਸਿੱਖ ਸਿਧਾਂਤਾਂ ਦੀ ਤੌਹੀਨ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਫ਼ਿਲਮ ਵਿਚ ਸਿੱਖ ਕਕਾਰ ਕਿਰਪਾਨ ਅਤੇ ਗਾਤਰੇ ਨੂੰ ਸਿੱਖ ਸਿਧਾਂਤਾਂ ਅਤੇ ਮਰਿਆਦਾ ਵਿਰੁਧ ਪੇਸ਼ ਕਰ ਕੇ ਫ਼ਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੇ ਠੀਕ ਨਹੀਂ ਕੀਤਾ। ਇਸ ਨਾਲ ਹੀ ਟੀ-ਸੀਰੀਜ਼ ਕੰਪਨੀ ਵਲੋਂ ਇਹ ਸਿੱਖ ਵਿਰੋਧੀ ਦ੍ਰਿਸ਼ ਅਪਣੇ ਚੈਨਲ ’ਤੇ ਜਨਤਕ ਕਰਨ ਦੀ ਅਵੱਗਿਆ ਕੀਤੀ ਹੈ। ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨੂੰ ਕਿਸੇ ਵੀ ਕੀਮਤ ’ਤੇ ਜਾਰੀ ਨਹੀਂ ਹੋਣ ਦੇਵੇਗੀ।

ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨੂੰ ਲੈ ਕੇ ਗੰਭੀਰ ਹੈ ਅਤੇ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਦਸਿਆ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਟੀ-ਸੀਰੀਜ਼ ਕੰਪਨੀ ਨਾਲ ਵੀ ਸੰਪਰਕ ਕੀਤਾ ਗਿਆ ਸੀ, ਜਿਨ੍ਹਾਂ ਨੇ ਇਸ ਮਾਮਲੇ ’ਤੇ ਵਿਚਾਰ ਕੀਤੇ ਜਾਣ ਬਾਰੇ ਜਾਣਕਾਰੀ ਦਿਤੀ ਹੈ। ਉਨ੍ਹਾਂ ਦਸਿਆ ਕਿ ਟੀ-ਸੀਰੀਜ਼ ਦੇ ਅਧਿਕਾਰੀ ਰਾਹੁਲ ਦੂਬੇ ਨੇ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੂੰ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਇਹ ਵਿਵਾਦਤ ਗੀਤ ਯੂਟਿਊਬ ਚੈਨਲ ਤੋਂ ਤੁਰਤ ਹਟਾਇਆ ਜਾਵੇ। ਦੂਬੇ ਅਨੁਸਾਰ ਉਹ ਇਸ ਫ਼ਿਲਮ ਵਿਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਦ੍ਰਿਸ਼ ਹਟਾਉਣ ਬਾਰੇ ਵੀ ਵਿਚਾਰ ਕਰ ਰਹੇ ਹਨ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement