
"2007 ਤੋਂ 2017 ਤੱਕ ਸਰਕਾਰ ਦੇ ਮੰਤਰੀ 15 ਦਿਨ ਤੱਕ ਸਪੱਸ਼ਟੀਕਰਨ ਦੇਣ"
Sukhbir Badal was declared a salaryman Panthak News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Will Smith: ਵਿਦੇਸ਼ਾਂ 'ਚ ਵੀ ਛਾਇਆ ਦੋਸਾਂਝਾਂ ਵਾਲਾ, ਹਾਲੀਵੁੱਡ ਅਦਾਕਾਰ ਵਿਲ ਸਮਿਥ ਨੇ ਦਿਲਜੀਤ ਦੋਸਾਂਝ ਨੂੰ ਇੰਸਟਾਗ੍ਰਾਮ 'ਤੇ ਕੀਤਾ ਫੋਲੋ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਜਥੇਦਾਰ ਸਾਹਿਬ ਦੇ ਆਦੇਸ਼ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।
ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਇੱਥੇ ਜ਼ਿਕਰਯੋਗ ਹੈ ਕਿ ਤਤਕਾਲੀ ਅਕਾਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਤਾਂ 15 ਦਿਨਾਂ ਦੇ ਅੰਦਰ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਸਿੰਘ ਸਹਿਬਾਨ ਵਲੋਂ ਕੀਤਾ ਗਿਆ ਹੈ ਪਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: Panthak News: ਤਖਤਾਂ ਦੇ ਜਥੇਦਾਰਾਂ ਲਈ ਪ੍ਰੀਖਿਆ ਦੀ ਘੜੀ, ਜਥੇਦਾਰਾਂ ਨੂੰ ਅੱਜ ਲੈਣਾ ਹੋਵੇਗਾ ਨਿਰਪੱਖ ਤੇ ਦਲੇਰਾਨਾ ਫ਼ੈਸਲਾ
ਤਕਰੀਬਨ 22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਇਆ ਹੈ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Sukhbir Badal was declared a salaryman, stay tuned to Rozana Spokesman)