ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਬਾਣੀ ਅਤੇ ਬਾਣੇ ਨਾਲ ਜੋੜਾਂਗੇ : ਅੰਮ੍ਰਿਤਪਾਲ ਸਿੰਘ ਖ਼ਾਲਸਾ
Published : Sep 30, 2022, 7:37 am IST
Updated : Sep 30, 2022, 7:37 am IST
SHARE ARTICLE
Amritpal Singh Khalsa
Amritpal Singh Khalsa

ਸਾਨੂੰ ਸਿੱਖ ਕੌਮ ਦੀ ਆਜ਼ਾਦੀ ਲਈ ਇਕਮੁਠ ਹੋ ਕੇ ਯਤਨ ਕਰਨੇ ਚਾਹੀਦੇ ਹਨ : ਸਿਮਰਨਜੀਤ ਸਿੰਘ ਮਾਨ

ਬਾਘਾ ਪੁਰਾਣਾ (ਸੰਦੀਪ ਬਾਘੇਵਾਲੀਆ): ਬੀਤੇ ਦਿਨੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਸਥਾਨ ਪਿੰਡ ਰੋਡੇ (ਮੋਗਾ) ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੀ ਸਾਲਾਨਾ ਵਰ੍ਹੇਗੰਢ ਮਨਾਈ ਗਈ ਤੇ ਉਥੇ ਇਸ ਜਥੇਬੰਦੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਸਤਾਰਬੰਦੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਹ ਵਾਰਸ ਪੰਜਾਬ ਦੇ ਜਥੇਬੰਦੀ ਦੀਪ ਸਿੱਧੂ ਵਲੋਂ ਬਣਾਈ ਗਈ ਸੀ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਸੋਚ ਅਤੇ ਵਿਚਾਰਧਾਰਾ ਅਪਣਾ ਕੇ ਅਤੇ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚਲਦਿਆਂ ਸਿੱਖ ਕੌਮ ਦੀ ਆਜ਼ਾਦੀ ਅਤੇ ਪੰਜਾਬ ਸੂਬੇ ਦੀ ਖ਼ੁਸ਼ਹਾਲੀ ਲਈ ਕੰਮ ਕਰਾਂਗੇ।

ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਸੰਤ ਭਿੰਡਰਾਂਵਾਲਿਆਂ ਦੀ ਸੋਚ ਮੁਤਾਬਕ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਬਾਣੀ ਅਤੇ ਬਾਣੇ ਨਾਲ ਜੋੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਪਿੰਡਾਂ ਵਿਚ ਅੰਮ੍ਰਿਤ ਸੰਚਾਰ ਮੁਹਿੰਮ ਚਲਾਵਾਂਗੇ ਤਾਕਿ ਪੰਜਾਬ ਦੇ ਨੌਜਵਾਨਾਂ ਨੂੰ ਕੇਸਾਧਾਰੀ ਬਣਾ ਕੇ, ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਲ ਰਹੇ ਮਾਰੂ ਨਸ਼ੇ ਚਿੱਟਾ ਆਦਿ ਨੂੰ ਖ਼ਤਮ ਕਰਨ ’ਚ ਵੀ ਅਸੀਂ ਅਪਣਾ ਰੋਲ ਅਦਾ ਕਰਾਂਗੇ। 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਿੱਖ ਕੌਮ ਦੀ ਆਜ਼ਾਦੀ ਲਈ ਇਕਮੁਠ ਹੋ ਕੇ ਯਤਨ ਕਰਨੇ ਚਾਹੀਦੇ ਹਨ, ਇਹ ਯਤਨ ਤਾਂ ਹੀ ਸਫ਼ਲ ਹੋ ਸਕਦੇ ਹਨ ਜੇਕਰ ਅਸੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਸੋਚ ਅਤੇ ਵਿਚਾਰਧਾਰਾ ਨੂੰ ਅਪਣਾਈਏ। ਉਨ੍ਹਾਂ ਕਿਹਾ ਕਿ ਇਹ ਬਹੁ ਗਿਣਤੀ ਹਿੰਦੂ ਹਕੂਮਤਾਂ ਸ਼ੁਰੂ ਤੋਂ ਹੀ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨਾਲ ਵਧੀਕੀਆਂ ਕਰਦੀਆਂ ਆਈਆਂ ਹਨ।

ਇਹ ਵਧੀਕੀਆਂ ਤਾਂ ਹੀ ਰੋਕੀਆਂ ਜਾ ਸਕਦੀਆਂ ਹਨ ਜੇਕਰ ਸਿੱਖ ਕੌਮ ਪੂਰੀ ਤਰ੍ਹਾਂ ਇਕਮੁਠ ਹੋਵੇ। ਉਨ੍ਹਾਂ ਕਿਹਾ ਕਿ ਏਜੰਸੀਆਂ ਦੀ ਸ਼ਹਿ ’ਤੇ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਨੂੰ ਇਕ ਸਾਜ਼ਸ਼ ਤਹਿਤ ਸ਼ਹੀਦ ਕੀਤਾ ਗਿਆ। ਸਿਮਰਨਜੀਤ ਸਿੰਘ ਮਾਨ ਨੇ ਫਿਰ ਦੁਹਰਾਇਆ ਕਿ ਸਾਨੂੰ ਸਿੱਖ ਕੌਮ ਨੂੰ ਇਕੱਤਰ ਹੋ ਕੇ ਅਪਣੀ ਆਜ਼ਾਦੀ ਦੀ ਲੜਾਈ ਲੜਨੀ ਚਾਹੀਦੀ ਹੈ। ਨਹੀਂ ਤਾਂ ਏ ਹਿੰਦੂ ਆਦਿ ਹਕੂਮਤਾਂ ਸਾਡੀ ਕੌਮ ਨੂੰ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛਡਣਗੀਆਂ। ਉਨ੍ਹਾਂ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਦਸਤਾਰਬੰਦੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਸਿੱਖ ਕੌਮ ਤੇ ਸਿੱਖ ਨੌਜਵਾਨਾਂ ਦੀ ਅਗਵਾਈ ਕਰਨ, ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਉਨ੍ਹਾਂ ਦਾ ਡਟ ਕੇ ਸਾਥ ਦੇਵੇਗੀ। 

ਇਸ ਮੌਕੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਅਜੋਕੇ ਹਾਲਾਤ ਵਿਚ ਬਹੁਤ ਚੁਣੌਤੀਆਂ ਦਰਪੇਸ਼ ਹਨ, ਇਸ ਲਈ ਸਾਨੂੰ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਹਾਨ ਸੰਤ ਭਿੰਡਰਾਂਵਾਲਿਆਂ ਦੀ ਉੱਚੀ ਸੁੱਚੀ ਸੋਚ ਨੂੰ ਅਪਣਾ ਕੇ, ਉਨ੍ਹਾਂ ਨੂੰ ਆਦਰਸ਼ ਮੰਨ ਕੇ ਚਲਣਾ ਹੋਵੇਗਾ ਤਾਂ ਹੀ ਅਸੀਂ ਸਿੱਖ ਕੌਮ ਨੂੰ ਬੁਲੰਦੀਆਂ ਤੇ ਲਿਜਾ ਸਕਾਂਗੇ। ਇਸ ਮੌਕੇ ਹੋਰ ਵੀ ਬਹੁਤ ਸਾਰੇ ਸਿੱਖ ਬੁਲਾਰਿਆਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ, ਵੱਖ-ਵੱਖ ਨਿਹੰਗ ਜਥੇਬੰਦੀਆਂ, ਸੰਤ ਮਹਾਪੁਰਸ਼ਾਂ ਅਤੇ ਹੋਰ ਸਿੱਖ ਆਗੂਆਂ ਨੇ ਸਾਂਝੇ ਰੂਪ ਵਿਚ ਅੰਮ੍ਰਿਤਪਾਲ ਸਿੰਘ ਦੀ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਦੇ ਤੌਰ ’ਤੇ ਦਸਤਾਰਬੰਦੀ ਵੀ ਕੀਤੀ।

ਇਸ ਮੌਕੇ ਵੱਖ ਵੱਖ ਤਰ੍ਹਾਂ ਦੇ ਅਠਾਰਾਂ ਦੇ ਕਰੀਬ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ, ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਬੰਧੀ ਵਿਸ਼ੇਸ਼ ਹਨ। ਇਸ ਮੌਕੇ ਭਾਈ ਜਗਤਾਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਅਮਨਪ੍ਰੀਤ ਸਿੰਘ ਖ਼ਾਲਸਾ ਰੋਡੇ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਵੰਤ ਸਿੰਘ ਕਾਉਂਕੇ, ਬਲਵਿੰਦਰ ਸਿੰਘ ਬਾਵਾ, ਜਸਵੰਤ ਸਿੰਘ ਦੁਬਈ, ਮਾਤਾ ਰਣਜੀਤ ਕੌਰ ਸਮਾਲਸਰ, ਭਾਈ ਗੁਰਜੰਟ ਸਿੰਘ ਸਮਾਲਸਰ, ਜਗਸੀਰ ਸਿੰਘ ਰੋਡੇ, ਸੁਰਿੰਦਰ ਰਾਜਾ, ਗੁਰਪ੍ਰੀਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਆਸ ਪਾਸ ਪਿੰਡਾਂ ਅਤੇ ਪੰਜਾਬ ਭਰ ਦੇ ਵੱਖ ਵੱਖ ਕੋਨਿਆਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਬੀਬੀਆਂ ਹਾਜ਼ਰ ਸਨ। 

ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਜਿਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦਸਤਾਰਾਂ ਦਿਤੀਆਂ ਗਈਆਂ, ਉੱਥੇ ਹੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਰਾਜਿੰਦਰ ਕੌਰ ਅਤੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦੀ ਮਾਤਾ ਰਣਜੀਤ ਕੌਰ ਸਮਾਲਸਰ ਵਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵਿਲੱਖਣ ਗੱਲ ਇਹ ਰਹੀ ਕਿ ਇਸ ਪੁਰਬ ਸਮਾਗਮ ਦੌਰਾਨ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਹਰੇ ਵੱਡੀ ਪੱਧਰ ’ਤੇ ਲਗਾਏ ਗਏ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement