ਸ੍ਰੀ ਗੋਇੰਦਵਾਲ ਸਾਹਿਬ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
Published : Sep 30, 2023, 12:30 am IST
Updated : Sep 30, 2023, 11:09 am IST
SHARE ARTICLE
Jod Mela was celebrated at Sri Goindwal Sahib Gurdwara Sri Bauli Sahib
Jod Mela was celebrated at Sri Goindwal Sahib Gurdwara Sri Bauli Sahib

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋੜ ਮੇਲੇ ਵਿਚ ਹਾਜ਼ਰੀ ਭਰਨ ਲਈ ਉਚੇਚੇ ਤੌਰ ’ਤੇ ਪਹੁੰਚੇ|

 

ਸ੍ਰੀ ਗੋਇੰਦਵਾਲ ਸਾਹਿਬ, 29 ਸਤੰਬਰ (ਮਾਨ ਸਿੰਘ) : ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਤ ਸਲਾਨਾ ਜੋੜ ਮੇਲੇ ਮੌਕੇ ਜਿਥੇ ਲ¾ਖਾਂ ਸ਼ਰਧਾਲੂਆਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮ¾ਥਾ ਟੇਕਿਆ| ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋੜ ਮੇਲੇ ਵਿਚ ਹਾਜ਼ਰੀ ਭਰਨ ਲਈ ਉਚੇਚੇ ਤੌਰ ’ਤੇ ਪਹੁੰਚੇ| ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਐਸਜੀਪੀਸੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਅਮਰਜੀਤ ਸਿੰਘ ਬੰਡਾਲਾ, ਬੀਬੀ ਹਰਜਿੰਦਰ ਕੌਰ ਪੱਟੀ, ਗੁਰਬਚਨ ਸਿੰਘ ਕਰਮੂੰਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਨੇ ਪਵਿੱਤਰ ਬਾਉਲੀ ਸਾਹਿਬ ਵਿਖੇ ਗੁਰੂ ਦੀ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ| 

ਉੱਥੇ ਹੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਨਾਮ ਬਾਣੀ ਦੇ ਧਾਰਨੀ ਹੋਣ ਦੀ ਅਪੀਲ ਕਰਦਿਆ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ| ਜੋੜ ਮੇਲੇ ਦੌਰਾਨ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਾਲਿਆ ਦੀ ਅਗਵਾਈ ਵਿਚ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰੂ ਘਰ ਨਤਮਸਤਕ ਹੋਣ ਉਪਰੰਤ ਹਾਥੀ ਘੋੜਿਆਂ ਤੇ ਸਵਾਰ ਹੋ ਕੇ ਖਾਲਸਾਈ ਰਵਾਇਤੀ ਸ਼ਸਤਰਾ ਨਾਲ ਸੱਜ ਪੂਰੇ ਜਹੋ-ਜਲਾਲ ਨਾਲ ਮਹ¾ਲਾ ਕੱਢਿਆ ਗਿਆ| ਇਸ ਦੌਰਾਨ ਗੁਰੂ ਦੀਆਂ ਲਾਡਲੀਆਂ ਫ਼ੌਜਾ ਵਲੋਂ ਸੰਗਤਾਂ ਨੂੰ ਘੋੜ ਸਵਾਰੀ ਅਤੇ ਨੇਜਾਬਾਜ਼ੀ ਦੇ ਜੌਹਰ ਦਿਖਾਏ ਗਏ| 
ਇਸ ਮੌਕੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਯਾਦਵਿੰਦਰ ਸਿੰਘ ਮਾਨੋਚਾਹਲ, ਕੁਲਦੀਪ ਸਿੰਘ ਲਹੌਰੀਆ, ਸੁਖਵਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਪਿੱਦੀ, ਸਰਬਜੀਤ ਸਿੰਘ ਮੁੰਡਾਪਿੰਡ, ਸੁਖਦੇਵ ਸਿੰਘ ਮੱਲਮੋਹਰੀ, ਰਸ਼ਪਾਲ ਸਿੰਘ, ਜੈਮਲ ਸਿੰਘ, ਪਰਮਜੀਤ ਸਿੰਘ, ਸਤਬੀਰ ਸਿੰਘ, ਗੁਰਦੇਵ ਸਿੰਘ ਘੜਕਾ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ ਮੰਡ ਆਦਿ ਮੌਜੂਦ ਸਨ|
ਕੈਪਸਨ - ਜੋੜ ਮੇਲੇ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਮੰਚ ਤੇ ਬੈਠੀਆਂ ਪ੍ਰਮੁੱਖ ਸਖਸੀਅਤਾਂ|
ਮਾਨ ਸਿੰਘ ਖਬਰ ਨੰਬਰ 2, 29 ਸਤੰਬਰ 2023.
    2
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement