ਪਾਕਿ ਸਥਿਤ ਗੁਰਦਵਾਰਾ ਮਾਲ ਜੀ ਸਾਹਿਬ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋਈ
Published : Oct 30, 2019, 10:02 am IST
Updated : Oct 30, 2019, 10:02 am IST
SHARE ARTICLE
Gurdwara Sri Mal Ji Sahib Nankana
Gurdwara Sri Mal Ji Sahib Nankana

ਪਾਕਿ ਔਕਾਫ਼ ਬੋਰਡ ਦੇ ਚੇਅਰਮੈਨ ਅਤੇ ਪਾਕਿ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕੀਤਾ ਉਦਘਾਟਨ

ਨਨਕਾਣਾ ਸਾਹਿਬ  (ਪਰਮਿੰਦਰ ਅਰੋੜਾ): ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਮਾਲ ਜੀ ਸਾਹਿਬ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਗਈ ਹੈ ਜਿਸ ਦਾ ਉਦਘਾਟਨ ਅੱਜ ਪਾਕਿਸਤਾਨ ਔਕਾਫ਼ ਬੋਰਡ ਦੇ ਚੇਅਰਮੈਨ ਡਾਕਟਰ ਆਮਿਰ ਅਹਿਮਦ ਤੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨੇ ਕੀਤਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਮਾਲ ਜੀ ਸਾਹਿਬ ਦੇ ਗ੍ਰੰਥੀ ਗਿਆਨੀ ਬਲਵੰਤ ਸਿੰਘ ਅਤੇ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਪ੍ਰਧਾਨ ਸ. ਸਵਰਨ ਸਿੰਘ ਗਿੱਲ ਨੇ ਦਸਿਆ ਕਿ ਅੱਜ ਗੁਰਦਵਾਰਾ ਮਾਲ ਜੀ ਸਾਹਿਬ ਵਿਖੇ ਹੋਏ ਇਕ ਵਿਸ਼ੇਸ਼ ਤੇ ਬੇਹਦ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਨਵੀਂ ਇਮਾਰਤ ਸੰਗਤਾਂ ਨੂੰ ਸਮਰਪਿਤ ਕੀਤੀ ਗਈ। ਇਹ ਇਮਾਰਤ ਜਰਜਰ ਹਾਲਤ ਵਿਚ ਸੀ।

ਇਸ ਇਮਾਰਤ ਨੂੰ ਬਿਨਾਂ ਡੇਗੇ ਇਸ ਨੂੰ ਠੀਕ ਕੀਤਾ ਗਿਆ ਹੈ ਜੋ ਅਪਣੇ ਆਪ ਵਿਚ ਮਿਸਾਲ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਾਕਟਰ ਆਮਿਰ ਅਹਿਮਦ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਇਸ ਦੇ ਨਾਲ ਲਗਦੀਆਂ ਇਮਾਰਤਾਂ ਦੀ ਕਾਇਆ ਕਲਪ ਕੀਤੀ ਜਾ ਚੁੱਕੀ ਹੈ ਤੇ ਜਦ ਦੁਨੀਆਂ ਭਰ ਤੋਂ ਸਿੱਖ ਬਾਬਾ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਖ਼ਾਸ ਕਰ ਨਨਕਾਣਾ ਸਾਹਿਬ ਆਉਣਗੇ ਤਾਂ ਉਹ ਅਪਣੇ ਗੁਰਧਾਮਾਂ ਦੀ ਸੁੰਦਰਤਾ ਦੇਖ ਕੇ ਹੈਰਾਨ ਰਹਿ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement