
ਦਿਤੇ ਜਾਂਦੇ ਇਹ ਸਨਮਾਨ ਪੂਰੀ ਕੌਮ ਵਲੋਂ ਦਿਤੇ ਗਏ ਸਨਮਾਨ ਹਨ।
Sri Darbar Sahib Model: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫ਼ਿਆਂ ਦੀ ਕੀਤੀ ਜਾ ਰਹੀ ਨੀਲਾਮੀ ’ਚੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਹਟਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰਤ ਨਿਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਦਿਆਂ ਧਿਆਨ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਲਈ ਕੋਈ ਆਮ ਸੰਸਥਾਵਾਂ ਨਹੀਂ ਹਨ, ਇਹ ਸਿੱਖ ਪੰਥ ਦੀਆਂ ਸਿਰਮੌਰ ਸੰਸਥਾਵਾਂ ਹਨ। ਇਨ੍ਹਾਂ ਵਲੋਂ ਦਿਤੇ ਜਾਂਦੇ ਸਨਮਾਨ ਪੂਰੀ ਕੌਮ ਵਲੋਂ ਦਿਤੇ ਗਏ ਸਨਮਾਨ ਹਨ।
ਪ੍ਰਧਾਨ ਮੰਤਰੀ ਮੋਦੀ ਦੇ ਮਾਰਚ 2015 ਨੂੰ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਆਮਦ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਵਜੋਂ ਦਿਤੇ ਗਏ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਦੀ ਪ੍ਰਧਾਨ ਮੰਤਰੀ ਯਾਦਗਾਰੀ ਚਿੰਨ੍ਹਾਂ ਦੀ ਵੈੱਬਸਾਈਟ ’ਤੇ ਨਿਲਾਮੀ ਦੀਆਂ ਵਸਤਾਂ ’ਚ ਸ਼ਾਮਲ ਹੋਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਕਤ ਨੀਲਾਮੀ ਵਿਚੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਹਟਾ ਲਏ ਜਾਣ ਦੀ ਮੈਂ ਪੁਰਜ਼ੋਰ ਅਪੀਲ ਕਰਦਾ ਹਾਂ।