ਇਮਰਾਨ ਖ਼ਾਨ ਨੇ ਬਹੁਤ ਸਨਮਾਨ ਦਿਤਾ: ਲੌਗੋਵਾਲ
Published : Nov 30, 2018, 12:09 pm IST
Updated : Nov 30, 2018, 12:09 pm IST
SHARE ARTICLE
Imran Khan gave great Respect: Gobind Singh Longowal
Imran Khan gave great Respect: Gobind Singh Longowal

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ

ਅੰਮ੍ਰਿਤਸਰ, 30 ਨਵੰਬਰ ( ਸੁਖਵਿੰਦਰਜੀਤ ਸਿੰਘ ਬਹੋੜੂ): ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ 'ਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। 

ਉਨ੍ਹਾਂ ਨੇ ਗੁਰੂ ਦੇ ਪਾਵਨ ਅਸਥਾਨ 'ਤੇ ਚੰਦੋਆ ਸਾਹਿਬ ਦਾ ਸੈੱਟ ਅਤੇ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਾਉਣ ਦੀ ਸੇਵਾ ਵੀ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬਾਨ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਉਹ ਇਤਿਹਾਸਕ ਅਸਥਾਨ ਜਿਥੇ ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਜੰਡ ਨਾਲ ਬੰਨ੍ਹ ਕੇ ਸ਼ਹੀਦ ਕੀਤਾ ਗਿਆ ਸੀ ਦੇ ਦਰਸ਼ਨ ਵੀ ਕੀਤੇ।

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਚੂਹੜਕਾਣਾ ਸਾਹਿਬ ਵਿਖੇ ਵੀ ਨਤਮਸਤਕ ਹੋਣ ਗਏ। ਭਾਈ ਲੌਂਗੋਵਾਲ ਨੇ ਹਰ ਗੁਰਦੁਆਰਾ ਸਾਹਿਬ ਵਿਖੇ ਰੁਮਾਲਾ ਸਾਹਿਬ ਦਾ ਸੈੱਟ ਭੇਟ ਕੀਤਾ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ। ਉਨ੍ਹਾਂ ਦਸਿਆ ਕਿ ਭਾਈ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਬੀਤੇ ਕੱਲ੍ਹ ਨੀਂਹ ਪੱਥਰ ਸਮਾਗਮ 'ਚ ਸ਼ਾਮਲ ਹੋਏ ਸਨ, ਜਿਥੇ ਉਨ੍ਹਾਂ ਨੂੰ ਪਾਕਿਸਤਾਨ ਸਰਕਾਰ ਵਲੋਂ ਭਰਵਾਂ ਮਾਣ ਸਤਿਕਾਰ ਦਿਤਾ ਗਿਆ। ਭਾਈ ਲੌਂਗੋਵਾਲ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ ਨੇ ਨੀਂਹ ਪੱਥਰ ਰੱਖਣ ਸਮੇਂ ਪੂਰਾ ਸਤਿਕਾਰ ਦਿੱਤਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼ਾਮਲ ਕੀਤਾ।

ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਪਹਿਲੀ ਕਤਾਰ ਦੇ ਆਗੂਆਂ ਵਿਚ ਸ਼ਾਮਲ ਰੱਖੇ ਗਏ। ਸ. ਬੇਦੀ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ਼ ਬੋਰਡ ਦੇ ਆਗੂਆਂ ਨੇ ਬੇਹੱਦ ਸਤਿਕਾਰ ਦਿਤਾ ਹੈ ਅਤੇ ਪਾਕਿਸਤਾਨ ਦੇ ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪਾਕਿਸਤਾਨ ਆਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਬੁਲਾਰੇ ਅਨੁਸਾਰ ਭਾਈ ਲੌਂਗੋਵਾਲ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਪੁੱਜਣ 'ਤੇ ਗੁਰੂ ਬਖ਼ਸ਼ਿਸ਼ ਸਿਰੋਪੇ ਦਿਤੇ ਗਏ। ਉਨ੍ਹਾਂ ਦਸਿਆ ਕਿ

ਸ੍ਰੀ ਨਨਕਾਣਾ ਸਾਹਿਬ ਵਿਖੇ ਭਾਈ ਲੌਂਗੋਵਾਲ ਦਾ ਸਵਾਗਤ ਅਤੇ ਸਨਮਾਨ ਕਰਨ ਵਾਲਿਆਂ ਵਿਚ ਹੈੱਡ ਗ੍ਰੰਥੀ ਭਾਈ ਦਇਆ ਸਿੰਘ, ਭਾਈ ਪ੍ਰੇਮ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਮਨਿੰਦਰ ਸਿੰਘ, ਸ. ਕਿਰਪਾ ਸਿੰਘ, ਸ. ਭੁਪਿੰਦਰ ਸਿੰਘ, ਸ. ਪ੍ਰੀਤਮ ਸਿੰਘ, ਮਹਾਨ ਸ਼ਖ਼ਸੀਅਤ ਸ੍ਰੀ ਰਾਇ ਬੁਲਾਰ ਦੀ ਵੰਸ਼ ਵਿੱਚੋਂ ਰਾਏ ਸਲੀਮ ਭੱਟੀ, ਰਾਏ ਅਕਰਮ ਭੱਟੀ, ਰਾਏ ਹਰੂਨ ਭੱਟੀ, ਰਾਏ ਬਿਲਾਲ ਭੱਟੀ, ਆਦਿ ਮੌਜੂਦ ਸਨ। ਸ. ਬੇਦੀ ਨੇ ਦਸਿਆ ਕਿ 30 ਨਵੰਬਰ ਨੂੰ ਬਾਅਦ ਦੁਪਹਿਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਪਣੇ ਸਾਥੀਆਂ ਸਮੇਤ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਰਤ ਆਉਣਗੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement