ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ
Published : Nov 30, 2020, 7:35 am IST
Updated : Nov 30, 2020, 7:35 am IST
SHARE ARTICLE
Nankana Sahib
Nankana Sahib

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ। ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ।

ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ: ਨੂੰ ਰਾਇ-ਭੋਇ ਦੀ ਤਲਵੰਡੀ ਵਿਚ ਹੋਇਆ ਜੋ ਕਿ ਪਾਕਿਸਤਾਨ ਵਿਚ ਹੈ, ਇਸ ਥਾਂ ਨੂੰ ਅੱਜ ਕੱਲ੍ਹ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ । ਆਪ ਦੇ ਪਿਤਾ ਦਾ ਨਾਂ ਮਹਿਤਾ ਕਾਲੂ ਅਤੇ ਮਾਤਾ ਦਾ ਨਾਂ ਤ੍ਰਿਪਤਾ ਦੇਵੀ ਸੀ। ਆਪ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ। ਜੀ ਬਚਪਨ ਤੋਂ ਹੀ ਆਪ ਗੰਭੀਰ ਸੁਭਾਅ ਦੇ ਸਨ| ਆਪ ਨੂੰ ਪਾਂਧੇ ਪਾਸ ਪੜਨ ਭੇਜਿਆ ਤਾਂ ਆਪ ਨੇ ਪਾਂਧੇ ਨੂੰ ਹੀ ਆਪਣੀ ਚਮਤਕਾਰੀ ਸੂਝ-ਬੂਝ ਨਾਲ ਹੈਰਾਨ ਕਰ ਦਿੱਤਾ।

Nankana Sahib Nankana Sahib

ਜਦੋਂ ਆਪ ਨੂੰ ਜਨੇਊ ਪਾਉਣ ਲਈ ਕਿਹਾ ਗਿਆ ਤਾਂ ਇਸ ਨੂੰ ਆਪ ਨੇ ਇਕ ਝੂਠੀ ਰਸਮ ਕਹਿੰਦੇ ਹੋਏ ਜਨੇਉ ਪਾਉਣ ਤੋਂ ਨਾਂਹ ਕਰ ਦਿੱਤੀ। ਆਪ ਦੇ ਪਿਤਾ ਨੇ ਆਪ ਨੂੰ ਪਸ਼ੂ ਚਰਾਉਣ ਭੇਜਿਆ ਤਾਂ ਆਪ ਪ੍ਰਮਾਤਮਾ ਦੀ ਭਗਤੀ ਵਿੱਚ ਲੀਨ ਰਹਿੰਦੇ ਤੇ ਪਸ਼ੂ ਲੋਕਾਂ ਦੇ ਖੇਤਾਂ ਵਿਚ ਜਾ ਵੜਦੇ ਅਤੇ ਲੋਕ ਆਪ ਦੇ ਪਿਤਾ ਨੂੰ ਆ ਆ ਕੇ ਉਲਾਂਭੇ ਦਿੰਦੇ ਰਹਿੰਦੇ। ਆਪ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਇਕ ਚੰਗਾ ਵਪਾਰੀ ਬਣੇ।

Modikhana Modikhana

ਉਨਾਂ ਨੇ ਵਪਾਰ ਕਰਨ ਲਈ ਆਪ ਨੂੰ 20 ਰੁ: ਦਿੱਤੇ ਪਰ ਆਪ ਉਹਨਾਂ ਵੀਹ ਰੁਪਿਆਂ ਦਾ ਕੁੱਖੇ ਸਾਧੂਆਂ ਨੂੰ ਭੋਜਨ ਖੁਆ ਆਏ ਤੇ ਆਪਣੇ ਪਿਤਾ ਜੀ ਨੂੰ ਕਿਹਾ ਕਿ ਉਹ ਸੱਚਾ ਸੌਦਾ ਕਰਕੇ ਆਏ ਹਨ । ਇਸ ਤੇ ਆਪ ਦੇ ਪਿਤਾ ਜੀ ਬਹੁਤ ਨਰਾਜ਼ ਹੋਏ ਅਤੇ ਆਪ ਨੂੰ ਆਪ ਦੀ ਭੈਣ ਬੇਬੇ ਨਾਨਕੀ ਕੋਲ ਸੁਲਤਾਨਪੁਰ ਭੇਜ ਦਿੱਤਾ। ਆਪ ਦੇ ਜੀਜੇ ਜੈ ਰਾਮ ਨੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਆਪ ਨੂੰ ਨੌਕਰੀ ਤੇ ਲਵਾ ਦਿੱਤਾ।

ਇੱਥੇ ਆਪ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਰਾਸ਼ਨ ਦਿੱਤਾ। ਆਪ ਆਪਣੀ ਕਮਾਈ ਦਾ ਵੀ ਕਾਫ਼ੀ ਹਿੱਸਾ ਲੋਕਾਂ ਵਿੱਚ ਵੰਡ ਦਿੰਦੇ ਸਨ । ਇੱਥੇ ਰਹਿੰਦੇ ਹੋਏ ਹੀ ਆਪ ਦਾ ਵਿਆਹ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਹੋਇਆ। ਆਪ ਦੇ ਘਰ ਦੋ ਪੁੱਤਰ ਬਾਬਾ ਸ੍ਰੀ ਚੰਦ ਅਤੇ ਲੱਖਮੀ ਦਾਸ ਪੈਦਾ ਹੋਏ । ਆਪ ਇਕ ਦਿਨ ਵੇਈਂ ਵਿੱਚ ਇਸ਼ਨਾਨ ਕਰਨ ਗਏ ਅਲੋਪ ਹੋ ਗਏ ਅਤੇ ਤਿੰਨ ਦਿਨਾਂ ਪਿਛੋਂ ਪਤੇ ਅਤੇ ਰੱਬੀ ਹੁਕਮ ਅਨੁਭਵ ਕੀਤਾ|

Nankana SahibNankana Sahib

ਆਪ ਨੇ ਇਕੋ ‘ ਸ਼ਬਦ ਦਾ ਅਲਾਪ ਕੀਤਾ| ਇਸ ਤਰਾ ਆਪ ਨੇ ਮਾਨਵਤਾ ਦਾ ਨਾਅਰਾ ਲਾਇਆ ਅਤੇ ਇਕ ਨਵੇਂ ਧਰਮ ਦੀ ਸ਼ੁਰੂਆਤ ਕੀਤੀ। ਆਪ ਨੇ ਨੌਕਰੀ ਛੱਡ ਕੇ ਸੰਸਾਰ ਦਾ ਉਦਾਰ ਕਰਨ ਦਾ ਬੀੜਾ ਚੁੱਕਿਆ | ਆਪ ਨੇ ਚੌਹਾਂ- . ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ, ਜਿਹਨਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ। ਇਨ੍ਹਾਂ ਉਦਾਸੀਆਂ ਦੌਰਾਨ ਆਪ ਨੇ  ਛੂਤ-ਛਾਤ, ਵਹਿਮਾਂ-ਭਰਮਾਂ, ਥੋਥੇ-ਕਰਮ ਕਾਡਾਂ ਦੇ ਵਿਰੁੱਧ ਪ੍ਰਚਾਰ ਕੀਤਾ ਅਤੇ ਕੌਡੇ ਰਾਕਸ਼, ਮਲਿਕ ਭਾਗੋ, ਸੱਜਣ ਠੱਗ ਅਤੇ ਵਲੀ ਕੰਧਾਰੀ ਵਰਗਿਆਂ ਨੂੰ ਸਿੱਧੇ ਰਾਹ ਪਾਇਆ|

ਆਪ ਦੀ ਸਾਰੀ ਸਿੱਖਿਆ ਤਿੰਨ ਸਿਧਾਂਤਾਂ ‘ਤੇ ਅਧਾਰਿਤ ਹੈ। ਉਹ ਹਨ – ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ। ਉਨ੍ਹਾਂ ਨੇ ਮੁਕਤੀ ਵਾਸਤੇ ਸਾਦੇ, ਅਮਲੀ ਅਤੇ ਗ੍ਰਹਿਸਥੀ ਜੀਵਨ ਨੂੰ ਹੀ ਸਹੀ ਦੱਸਿਆ ਹੈ| ਆਪ  ਨੇ ਆਪਣੇ ਜੀਵਨ ਦੌਰਾਨ ਬਹੁਤ ਸਾਰੀ ਬਾਣੀ ਰਚੀ ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ| ਆਪ ਨੇ ਉਸ ਸਮੇਂ ਦੇ ਹਾਕਮਾਂ ਦੇ ਜ਼ੁਲਮਾਂ ਦਾ ਜ਼ੋਰਦਾਰ ਖੰਡਨ ਕੀਤਾ। ਗਨ ਅੰਤ ਆਪ 1539 ਈ: ਵਿਚ ਕਰਤਾਰਪੁਰ ਵਿਖੇ ਭਾਈ ਲਹਿਣਾ ਜੀ ਨੂੰ ਗੁਰ ਗੱਦੀ ਸੌਂਪ ਕੇ ਜੋਤੀ ਜੋਤ ਸਮਾ ਗਏ।

Guru Granth Sahib JiGuru Granth Sahib Ji

ਜਦੋਂ ਆਪ ਜੀ ਸੱਤ ਸਾਲ ਦੇ ਹੋਏ ਤਾਂ ਆਪ ਨੂੰ ਪਾਂਧੇ ਕੋਲ ਪੜ੍ਹਨ ਲਈ ਭੇਜਿਆ ਗਿਆ। ਆਪ ਨੇ ਪਾਂਧੇ ਨੂੰ ਆਪਣੇ ਅਧਿਆਤਮਿਕ ਵਿਚਾਰਾਂ ਨਾਲ ਪ੍ਰਭਾਵਿਤ ਕੀਤਾ। ਆਪ ਨੇ ਅਰਬੀ, ਫ਼ਾਰਸੀ, ਸੰਸਕ੍ਰਿਤ ਪੜ੍ਹੀ ਤੇ ਹਿਸਾਬ-ਕਿਤਾਬ ਵੀ ਸਿਖਿਆ। ਰੀਤਾਂ ਰਸਮਾਂ ਦਾ ਤਿਆਗ ਬਾਰਾਂ ਸਾਲ ਦੀ ਉਮਰ ਵਿੱਚ ਜਦੋਂ ਪੰਡਤ ਨੂੰ ਆਪ ਜੀ ਨੂੰ ਜਨੇਊ ਧਾਰਨ ਲਈ ਬੁਲਾਇਆ ਗਿਆ ਤੇ ਆਪ ਨੇ ਜਨੇਊ ਧਾਰਨ ਕਰਨ ਤੋਂ ਨਾਂਹ ਕਰ ਦਿੱਤੀ ਤੇ ਫੁਰਮਾਇਆ-

ਦਇਆ ਕਪਾਹ ਸੰਤੋਖ ਸੂਤਜਤੁ ਗੰਢੀ ਸਤੁ ਵਟ
ਏਹ ਜਨੇਊ ਜੀਅ ਕਾ ਹਈ ਤਾਂ ਪਾਂਡੇ ਘਤੁ

Sri Guru Granth Sahib JiSri Guru Granth Sahib Ji

ਸੱਚਾ ਸੌਦਾ ਆਪ ਦੇ ਪਿਤਾ ਮਹਿਤਾ ਕਾਲੂ ਨੇ ਆਪ ਨੂੰ ਵੀਹ ਰੁਪਏ ਦੇ ਕੇ ਕੋਈ ਲਾਭ ਵਾਲਾ ਸੌਦਾ ਕਰਨ ਲਈ ਭੇਜਿਆ, ਪਰ ਆਪ ਉਹਨਾਂ ਵੀਹ ਰੁਪਇਆਂ ਦਾ ਭੁੱਖੇ ਸਾਧੂਆਂ ਨੂੰ ਭੋਜਨ ਕਰਾ ਕੇ ਆ ਗਏ। ਚਾਰ ਉਦਾਸੀਆਂ ਆਪ ਨੇ 1499 ਈਸਵੀਂ ਤੋਂ ਲੈ ਕੇ 1522 ਈਸਵੀਂ ਤੱਕ ਪੂਰਬ, ਦੱਖਣ, ਉੱਤਰ ਤੇ ਪੱਛਮ ਚਾਰ ਦਿਸ਼ਾਵਾਂ ਦੀ ਯਾਤਰਾ ਕੀਤੀ। ਇਹਨਾਂ ਉਦਾਸੀਆਂ ਵਿੱਚ ਆਪ ਨੇ ਅਸਾਮ, ਲੰਕਾ, ਤਾਸ਼ਕੰਦ ਤੇ ਮੱਕਾ-ਮਦੀਨਾ ਤੱਕ ਦੀ ਯਾਤਰਾ ਕੀਤੀ।

ਆਪ ਨੇ ਅਨੇਕਾਂ ਪੀਰਾਂ, ਫ਼ਕੀਰਾਂ, ਜੋਗੀਆਂ, ਸੂਫ਼ੀਆਂ, ਸੰਨਿਆਸੀਆਂ, ਸਾਧਾਂ, ਸੰਤਾਂ, ਕਾਜ਼ੀਆਂ ਤੇ ਪੰਡਤਾਂ ਨੂੰ ਸਿੱਧੇ ਰਾਹ ਪਾਇਆ। ਇਸ ਸਮੇਂ ਵਿੱਚ ਹੀ ਆਪ ਨੇ ਕਰਤਾਰਪੁਰ ਨਗਰ ਵੀ ਵਸਾਇਆ। ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਈ ਕਰਾਮਾਤਾਂ ਦਾ ਜ਼ਿਕਰ ਵੀ ਮਿਲਦਾ ਹੈ। ਆਪ ਨੇ ਆਪਣਾ ਅੰਤਮ ਸਮਾਂ ਕਰਤਾਰਪੁਰ (ਪਾਕਿਸਤਾਨ) ਵਿੱਚ ਬਿਤਾਇਆ। ਇੱਥੇ ਹੀ ਆਪ ਨੇ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ ਨੂੰ ਆਪਣੀ ਗੱਦੀ ਦਾ ਵਾਰਸ ਚੁਣਿਆ। ਇੱਥੇ ਹੀ ਆਪ 1539 ਈਸਵੀ ਵਿੱਚ ਜੋਤੀ-ਜੋਤ ਸਮਾ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement