ਹਰਜਿੰਦਰ ਸਿੰਘ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
Published : Nov 30, 2022, 4:39 pm IST
Updated : Nov 30, 2022, 4:39 pm IST
SHARE ARTICLE
Harjinder Singh Dhami
Harjinder Singh Dhami

ਕਿਹਾ- ਸਿੱਖ ਸਿਧਾਂਤਾਂ ਦੇ ਮੱਦੇਨਜ਼ਰ ਅਤੇ ਸੰਗਤ ਦੇ ਰੋਸ ਨੂੰ ਦੇਖਦਿਆਂ ਪੰਜਾਬ ਸਰਕਾਰ ਕਰੇ ਕਾਰਵਾਈ

 

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂਅ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਤੋਂ ਵੱਡਾ ਕੋਈ ਨਹੀਂ ਹੈ, ਜਿਸ ਦੀ ਤਰਜ਼ਮਾਨੀ ਕਰਦਿਆਂ ਇਸ ਫਿਲਮ ਦੇ ਰਿਲੀਜ਼ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿਚ ਤੁਰੰਤ ਲੋੜੀਂਦੀ ਕਾਰਵਾਈ ਕਰੇ ਅਤੇ ਇਸ ਦੇ ਨਾਲ ਹੀ ਫਿਲਮ ਸੈਂਸਰ ਬੋਰਡ ਵੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਫਿਲਮ ਨੂੰ ਐਨਓਸੀ ਨਹੀਂ ਜਾਰੀ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਸਬੰਧੀ ਸਿੱਖ ਇਤਿਹਾਸ, ਸਿਧਾਂਤਾਂ, ਸਿੱਖ ਮਰਯਾਦਾ ਅਤੇ ਪ੍ਰੰਪਰਾਵਾਂ ਦੀ ਰੌਸ਼ਨੀ ਵਿਚ ਹੀ ਕੋਈ ਫੈਸਲਾ ਲਿਆ ਜਾਂਦਾ ਹੈ, ਲਿਹਾਜ਼ਾ ਸ਼੍ਰੋਮਣੀ ਕਮੇਟੀ ਇਸ ਫਿਲਮ ਦੇ ਮਾਮਲੇ ਵਿਚ ਵੀ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸਿਧਾਂਤਾਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੀ ਇਸ ਸੰਜੀਦਾ ਮਸਲੇ ’ਤੇ ਸਿੱਖ ਭਾਵਨਾਵਾਂ ਅਨੁਸਾਰ ਫਿਲਮ ’ਤੇ ਰੋਕ ਲਗਾਉਣ ਦਾ ਫੈਸਲਾ ਕਰਨਾ ਚਾਹੀਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement