ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਘਾਟੇ ਵਾਲਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
Published : Mar 31, 2021, 8:14 am IST
Updated : Mar 31, 2021, 11:37 am IST
SHARE ARTICLE
bibi jagir kaur
bibi jagir kaur

ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖ਼ਰਚਾ ਹੋਣ ਦਾ ਅੰਦਾਜ਼ਾ ਹੈ। 

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਪੇਸ਼ ਕੀਤਾ ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਰਾਖਵੀਂ ਰੱਖੀ ਗਈ ਰਾਸ਼ੀ ਦਾ ਵਿਸਥਾਰ ਦਿਤਾ ਅਤੇ ਆਮਦਨ ਦੇ ਸਰੋਤਾਂ ਨਾਲ ਹੋਣ ਵਾਲੇ ਖ਼ਰਚਿਆਂ ਦੀ ਤਫ਼ਸੀਲ ਸਾਂਝੀ ਕੀਤੀ। ਪਾਸ ਕੀਤੇ ਗਏ ਬਜਟ ਮੁਤਾਬਕ ਅਨੁਮਾਨਤ ਖ਼ਰਚਿਆਂ ਦੇ ਮੁਕਾਬਲਤਨ ਸਾਲ 2021-22 ਦੀ ਕੁਲ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ। ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖ਼ਰਚਾ ਹੋਣ ਦਾ ਅੰਦਾਜ਼ਾ ਹੈ। 

SGPC SGPC

ਬੀਬੀ ਜਗੀਰ ਕੌਰ ਨੇ ਕਿਹਾ ਕਿ ਆਮਦਨ ਨਾਲੋਂ ਖ਼ਰਚੇ ਵਧੇਰੇ ਹਨ, ਜਿਨ੍ਹਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਸੰਗਤ ਨੂੰ ਪ੍ਰੇਰਣਾ ਕਰਨ ਦੇ ਨਾਲ-ਨਾਲ ਆਪਣੀਆਂ ਬੱਚਤਾਂ ਵਿਚੋਂ ਖ਼ਰਚ ਕਰੇਗੀ। ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਦੀ ਸੇਵਾ ਸੰਭਾਲ ਸੈਕਸ਼ਨ 85 ਤਹਿਤ ਕੀਤੀ ਜਾਂਦੀ ਹੈ, ਤੋਂ ਸਾਲ 2021-22 ਦੌਰਾਨ 6 ਅਰਬ 47 ਕਰੋੜ 25 ਲੱਖ ਰੁਪਏ ਤੋਂ ਆਮਦਨ ਦੀ ਸੰਭਾਵਨਾ ਹੈ, ਜਦਕਿ 6 ਅਰਬ 52 ਕਰੋੜ 37 ਲੱਖ ਰੁਪਏ ਖ਼ਰਚਿਆਂ ਦਾ ਅੰਦਾਜ਼ਾ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਤੋਂ ਇਸ ਸਾਲ 1 ਅਰਬ 89 ਕਰੋੜ 17 ਲੱਖ ਰੁਪਏ ਦੇ ਕਰੀਬ ਆਮਦਨ ਅਤੇ 2 ਅਰਬ 23 ਕਰੋੜ 18 ਲੱਖ ਰੁਪਏ ਦੇ ਲਗਭਗ ਖ਼ਰਚੇ ਹੋਣਗੇ। ਵਿਦਿਅਕ ਅਦਾਰਿਆਂ ਦੇ ਬਜਟ ਵਿਚ ਘਾਟੇ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਫ਼ਿਲਹਾਲ 16 ਕਰੋੜ 55 ਲੱਖ ਰੁਪਏ ਦੇ ਕਰੀਬ ਰੱਖੇ ਗਏ ਹਨ। ਅਸੀਂ ਲਗਾਤਾਰ ਯਤਨ ਕਰ ਰਹੇ ਹਾਂ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਨੂੰ ਲੀਹਾਂ ’ਤੇ ਲਿਆਂਦਾ ਜਾ ਸਕੇ। 

Bibi Jagir KaurBibi Jagir Kaur

ਦਿੱਲੀ ਦੇ ਇਕ ਪ੍ਰੇਮੀ ਵਲੋਂ 9 ਕਰੋੜ ਤੋਂ ਵੱਧ ਭੇਟਾ ਸ੍ਰੀ ਦਰਬਾਰ ਸਾਹਿਬ ਦੀ ਗੋਲਕ ਵਿਚ ਪਾਈ ਗਈ ਹੈ। ਇਸੇ ਤਰ੍ਹਾਂ ਸੋਲਰ ਪਲਾਂਟ ਅਤੇ ਭਾਫ਼ ਵਿਧੀ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਸੰਗਤਾਂ ਸੇਵਾ ਕਰਵਾ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਇਆ ਭੇਟਾ ਕਰਨ ਵਾਲੀਆਂ ਸੰਗਤਾਂ ਨੂੰ ਟੈਕਸ ਤੋਂ ਛੋਟ ਮਿਲੇਗੀ। ਇਸ ਵਾਰ ਦੇ ਬਜਟ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਕੁਦਰਤੀ ਆਫ਼ਤਾਂ ਲਈ 86 ਲੱਖ ਰੁਪਏ, ਭੇਟਾ ਰਹਿਤ ਗੁਰਮਤਿ ਸਾਹਿਤ ਛਪਵਾਉਣ ਸਮੇਤ ਧਾਰਮਿਕ ਪਰਚਿਆਂ ਅਤੇ ਧਾਰਮਿਕ ਪ੍ਰੀਖਿਆ ਪੱੱਤਰ ਵਿਹਾਰ ਕੋਰਸ, ਗੁਰਮਤਿ ਵਿਦਿਆਲਿਆਂ ਲਈ 27 ਕਰੋੜ 31 ਲੱਖ ਰੁਪਏ ਖ਼ਰਚੇ ਜਾਣਗੇ।

ਹਾਲ ਹੀ ਵਿਚ ਸਥਾਪਿਤ ਕੀਤੀ ਗਈ ਲੜਕੀਆਂ ਦੀ ਖੇਡ ਅਕੈਡਮੀ ਲਈ 2 ਕਰੋੜ ਰੁਪਏ ਤੱਕ ਖਰਚ ਕਰਨ ਲਈ ਰਾਸ਼ੀ ਰੱਖੀ ਗਈ ਹੈ। ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ, ਪੰਥਕ ਤੇ ਸਮਾਜ ਸੇਵੀ ਸੰਸਥਾਵਾਂ ਆਦਿ ਲਈ 9 ਕਰੋੜ 50 ਲੱਖ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਲਈ 2 ਕਰੋੜ, ਬੱਚਿਆਂ ਨੂੰ ਪ੍ਰਤੀਯੋਗੀ ਮੁਕਾਬਲਿਆਂ ਰਾਹੀਂ ਗੁਰਮਤਿ ਨਾਲ ਜੋੜਨ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਹਨ। ਵਿਦਿਅਕ ਦੇ ਪ੍ਰਚਾਰ ਪ੍ਰਸਾਰ ਲਈ ਵੀ ਬਜਟ ਵਿਚ ਖਾਸ ਹਿੱਸਾ ਰੱਖਿਆ ਗਿਆ ਹੈ। ਸਿੱਖ ਰੈਫ਼ਰੈਂਸ ਲਾਇਬ੍ਰੇਰੀ ਅਤੇ ਨਵੀਆਂ ਪੁਸਤਕਾਂ ਛਪਵਾਉਣ ਲਈ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਧਰਮੀ ਫ਼ੌਜੀਆਂ ਲਈ 1 ਕਰੋੜ ਰੁਪਏ, ਧਰਮ ਅਰਥ ਫ਼ੰਡ ਲਈ 1 ਕਰੋੜ 80 ਲੱਖ ਰੁਪਏ ਹੋਣਗੇ। ਇਸੇ ਤਰ੍ਹਾਂ ਹੋਰ ਵੱਖ-ਵੱਖ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। 

SGPCSGPC

ਸ਼੍ਰੋਮਣੀ ਕਮੇਟੀ ਦੇ ਅੱਜ ਹੋਏ ਬਜਟ ਇਜਲਾਸ ਦੌਰਾਨ ਵੱਖ-ਵੱਖ ਮੈਂਬਰਾਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਬੀਬੀ ਜਗੀਰ ਕੌਰ ਨੇ ਹਰ ਮੈਂਬਰ ਨੂੰ ਬੋਲਣ ਦਾ ਮੌਕਾ ਦਿਤਾ ਜਿਸ ’ਤੇ ਸੱਭ ਨੇ ਸੰਤੁਸ਼ਟੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਜਟ ਇਜਲਾਸ ਦੀ ਆਰੰਭਤਾ ਕਰਦਿਆਂ ਬੀਬੀ ਜਗੀਰ ਕੌਰ ਨੂੰ ਕਾਰਵਾਈ ਆਰੰਭ ਕਰਨ ਦਾ ਸੱਦਾ ਦਿਤਾ ਜਿਸ ’ਤੇ ਕੁੱਝ ਮੈਂਬਰਾਂ ਨੇ ਬੋਲਣ ਦਾ ਸਮਾਂ ਮੰਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਜਟ ਪਾਸ ਕਰਨ ਮਗਰੋਂ ਜਿਹੜੇ ਵੀ ਮੈਂਬਰ ਬੋਲਣਾ ਚਾਹੁਣਗੇ, ਉਨ੍ਹਾਂ ਨੂੰ ਸਮਾਂ ਦਿਤਾ ਜਾਵੇਗਾ।

ਬਜਟ ਪਾਸ ਹੋਣ ਮਗਰੋਂ ਮੁੱਖ ਸਕੱਤਰ ਨੇ ਵੱਖ-ਵੱਖ ਮੈਂਬਰਾਂ ਨੂੰ ਬੋਲਣ ਦਾ ਸੱਦਾ ਦਿੱਤਾ, ਜਿਸ ਤਹਿਤ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਖਦੇਵ ਸਿੰਘ ਭੌਰ, ਸ. ਬਲਵਿੰਦਰ ਸਿੰਘ ਬੈਂਸ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਗੁਰਮੀਤ ਸਿੰਘ ਤਿ੍ਰਲੋਕੇਵਾਲਾ ਨੇ ਵੱਖ-ਵੱਖ ਸਿੱਖ ਮਸਲਿਆਂ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬਜਟ ਦੀ ਸ਼ਲਾਘਾ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement