ਵਿਰਾਸਤੀ ਮਾਰਗ ਦੀ ਸੰਭਾਲ ਵਲ ਧਿਆਨ ਦੇਵੇ ਸਰਕਾਰ: ਬੇਦੀ
Published : May 31, 2018, 2:04 am IST
Updated : May 31, 2018, 2:04 am IST
SHARE ARTICLE
Amritsar Heritage
Amritsar Heritage

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਇਸ ਦੀ ਖੂਬਸੂਰਤੀ ਬਣੀ ...

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਇਸ ਦੀ ਖੂਬਸੂਰਤੀ ਬਣੀ ਰਹੇ ਅਤੇ ਸੰਗਤਾਂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾ ਸਕਣ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਵਿਰਾਸਤੀ ਮਾਰਗ ਪਿਛਲੀ ਅਕਾਲੀ ਸਰਕਾਰ ਵੱਲੋਂ ਬਣਾਇਆ ਗਿਆ ਸੀ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਇਸ ਦੀ ਅਣਦੇਖੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਰਗ 'ਤੇ ਜਿਥੇ ਸਫ਼ਾਈ ਵਿਵਸਥਾ ਦਾ ਮੰਦਾ ਹਾਲ ਹੈ, ਉਥੇ ਹੀ ਦੁਕਾਨਦਾਰ ਆਪਣੀਆਂ ਦੁਕਾਨਾਂ ਤੋਂ ਬਾਹਰ ਸਮਾਨ ਵਧਾ ਕੇ ਇਸ ਦੀ ਸੁੰਦਰ ਦਿੱਖ ਨੂੰ ਵਿਗਾੜ ਰਹੇ ਹਨ। ਇਸ ਤੋਂ ਇਲਾਵਾ ਅਵਾਰਾ ਕੁੱਤਿਆਂ ਦੀ ਭਰਮਾਰ ਵੀ ਸੰਗਤਾਂ ਲਈ ਖ਼ਤਰਾ ਬਣੀ ਹੋਈ ਹੈ। ਉਨ੍ਹਾਂ ਮਾਰਗ 'ਤੇ ਕੁਝ ਥਾਵਾਂ ਤੋਂ ਟੁੱਟ ਰਹੀਆਂ ਟਾਈਲਾਂ ਵੱਲ ਸਰਕਾਰ ਦਾ ਧਿਆਨ ਦਵਾਉਂਦਿਆਂ ਕਿਹਾ ਕਿ ਜਿਥੇ ਕਿਤੇ ਵੀ ਮੁਰੰਮਤ ਦੀ ਲੋੜ ਹੋਵੇ ਉਹ ਨਾਲੋ-ਨਾਲ ਕਰਵਾਈ ਜਾਵੇ।

ਸ. ਬੇਦੀ ਨੇ ਕਿਹਾ ਕਿ ਇਸ ਵਿਰਾਸਤੀ ਮਾਰਗ ਦੀ ਖੂਬਸੂਰਤੀ ਬਰਕਰਾਰ ਰੱਖਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਸ ਸਬੰਧੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਨੀਆਂ ਚਾਹੀਦੀਆਂ ਹਨ। ਦੂਸਰੇ ਪਾਸੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰ ਸਕਦੀ ਤਾਂ ਇਸ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇ ਦਿੱਤਾ ਜਾਵੇ, ਤਾਂ ਜੋ ਇਥੇ ਸਾਫ਼ ਸਫਾਈ ਦੇ ਨਾਲ-ਨਾਲ ਸੰਗਤਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement