
ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਪਾਕਿਸਤਾਨ ਵਿਚ ਸਿੱਖ ਆਗੂ ਚਰਨਜੀਤ ਸਿੰਘ ਨੂੰ ਕਤਲ ਕਰਨ ਦੀ ਘਟਨਾ ਨਾਲ ਪਾਕਿਸਤਾਨ ਸਰਕਾਰ...
ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਪਾਕਿਸਤਾਨ ਵਿਚ ਸਿੱਖ ਆਗੂ ਚਰਨਜੀਤ ਸਿੰਘ ਨੂੰ ਕਤਲ ਕਰਨ ਦੀ ਘਟਨਾ ਨਾਲ ਪਾਕਿਸਤਾਨ ਸਰਕਾਰ ਦਾ ਵੀ ਸਿਰ ਨੀਵਾਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਇਹ ਗੱਲ ਸਾਬਤ ਹੁੰਦੀ ਹੈ ਕਿ ਪਾਕਿਸਤਾਨ ਵਿਚ ਘੱਟ-ਗਿਣਤੀਆਂ ਸੁਰੱਖਿਅਤ ਨਹੀਂ ਹਨ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦਾ ਫ਼ਰਜ਼ ਹੈ।
ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਇਸ 'ਤੇ ਤੁਰਤ ਕਾਰਵਾਈ ਕਰਵਾਉਣ ਦਾ ਯਤਨ ਕਰੇ ਜਿਸ ਨਾਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਜ਼ਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵਲੋਂ ਦਿਤੇ ਨਿਰਦੇਸ਼ਾਂ ਅਨੁਸਾਰ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਕਰਨਾਟਕਾ ਦੇ ਗੁਲਬਰਗਾ ਵਿਖੇ ਅਵਤਾਰ ਸਿੰਘ ਨਾਲ ਹੋਈ ਕੁੱਟਮਾਰ ਕਰਨ ਵਾਲਿਆਂ ਨੂੰ 15 ਘੰਟਿਆਂ ਵਿਚ ਗ੍ਰਿਫ਼ਤਾਰ ਕਰਵਾਇਆ ਗਿਆ ਤਾਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।