ਪਾਕਿ: ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹਤਿਆ
Published : May 31, 2018, 1:46 am IST
Updated : May 31, 2018, 1:46 am IST
SHARE ARTICLE
Charanjit Singh
Charanjit Singh

ਪਾਕਿਸਤਾਨ ਦੇ ਸਿੱਖ ਲੀਡਰ ਚਰਨਜੀਤ ਸਿੰਘ ਦੀ ਪੇਸ਼ਾਵਰ 'ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਵਾਰਦਾਤ ਨੂੰ ਕੋਹਾਟ ਦੇ...

ਲਾਹੌਰ, ਪਾਕਿਸਤਾਨ ਦੇ ਸਿੱਖ ਲੀਡਰ ਚਰਨਜੀਤ ਸਿੰਘ ਦੀ ਪੇਸ਼ਾਵਰ 'ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਵਾਰਦਾਤ ਨੂੰ ਕੋਹਾਟ ਦੇ ਜਨਰਲ ਬੱਸ ਸਟੈਂਡ ਦੇ ਨੇੜੇ ਉਨ੍ਹਾਂ ਦੀ ਦੁਕਾਨ ਦੇ ਅੰਦਰ ਅੰਜ਼ਾਮ ਦਿੱਤਾ ਗਿਆ। ਚਰਨਜੀਤ ਸਿੰਘ ਆਪਣੀ ਦੁਕਾਨ 'ਚ ਬੈਠੇ ਸਨ ਕਿ ਮੋਟਰਸਾਈਕਲ 'ਤੇ ਅਣਪਛਾਤੇ ਕਾਤਲਾਂ ਨੇ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। 

ਇਸ ਕਤਲ ਮਾਮਲੇ ਦੀ ਜਾਂਚ ਕਰਨ ਲਈ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਹੇਠ ਇਕ ਜਾਂਚ ਕਮੇਟੀ ਦਾ ਗਠਨ ਕਰ ਦਿਤਾ ਗਿਆ। ਪੇਸ਼ਾਵਰ ਪੁਲਿਸ ਨੇ ਇਸ ਮਾਮਲੇ 'ਚ ਪਰਚਾ ਦਰਜ ਕਰ ਲਿਆ ਹੈ। ਚਰਨਜੀਤ ਸਿੰਘ ਸਿੱਖਾਂ ਦੇ ਹਰਮਨ ਪਿਆਰੇ ਆਗੂ ਸਨ ਅਤੇ ਪਖਤੂਨ ਖੈਬਰ ਇਲਾਕੇ 'ਚ ਮੁਸਲਮਾਨਾਂ ਵਿਚ ਵੀ ਉਨ੍ਹਾਂ ਦੀ ਚੰਗੀ ਸਾਖ ਸੀ। ਉਨ੍ਹਾਂ ਦੀ ਹੱਤਿਆ ਦੀ ਖਬਰ ਤੋਂ ਬਾਅਦ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਲੇਡੀ ਰੀਡਿੰਗ ਹਸਪਤਾਲ ਵਿੱਚ ਇਕੱਠੇ ਹੋ ਗਏ। 

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਦੋ ਦਿਨ ਪਹਿਲਾਂ ਹੀ ਚੋਣਾਂ ਦਾ ਐਲਾਨ ਹੋਇਆ ਹੈ ਅਤੇ ਫਿਲਹਾਲ ਉਥੇ ਆਰਜ਼ੀ ਸਰਕਾਰ ਕੰਮ ਕਰ ਰਹੀ ਹੈ। ਅਜਿਹੇ ਵਿਚ ਸਿੱਖ ਲੀਡਰ ਦੀ ਹੱਤਿਆ ਹੋਣ ਨਾਲ ਵੱਡੇ ਸਵਾਲ ਖੜੇ ਹੋ ਰਹੇ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਜਾਂਚ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਨ੍ਹਾਂ ਦੀ ਮੌਤ ਦੇ ਪਿੱਛੇ ਕਿਹੜੇ ਲੋਕਾਂ ਦਾ ਹੱਥ ਹੈ।  (ਪੀ.ਟੀ.ਆਈ.)

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement