
ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਸੰਸਦ................
ਅੰਮ੍ਰਿਤਸਰ : ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਨੁਮਾਇੰਦਗੀ ਕਰਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਅੱਜ ਸੰਸਦ ਵਿਚ ਮੇਘਾਲਿਆ ਅਤੇ ਗੁਜਰਾਤ ਦੇ ਪੰਜਾਬੀਆਂ ਖ਼ਾਸ ਕਰ ਕੇ ਸਿੱਖਾਂ ਨੂੰ ਉਜਾੜਨ ਦਾ ਮਸਲਾ ਉਠਾਉਂਦਿਆਂ ਕੇਂਦਰ ਸਰਕਾਰ ਕੋਲੋਂ ਇਸ ਮਸਲੇ ਵਿਚ ਦਖ਼ਲ-ਅੰਦਾਜ਼ੀ ਦੀ ਮੰਗ ਕਰਦਿਆਂ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਅਪਣੇ ਆਪ ਨੂੰ ਸਿੱਖਾਂ ਦੀ ਨੁਮਾਇੰਦਾ ਅਖਵਾਉਂਦੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਸੰਸਦ ਵਿਚ ਧਾਰੀ ਚੁੱਪ ਦੇ ਉਲਟ ਕਾਂਗਰਸੀ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਸਿੱਖਾਂ ਦੇ ਮਸਲਿਆਂ ਨੂੰ ਪੰਜਾਬੀ ਜੁਬਾਨ ਵਿਚ
ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਕਿਹਾ ਕਿ ਮੇਘਾਲਿਆ ਦੇ ਸ਼ਹਿਰ ਸ਼ਿਲਾਂਗ ਵਿਚ 1863 ਤੋਂ ਦੋ ਏਕੜ ਜ਼ਮੀਨ ਵਿਚ ਦਲਿਤ ਸਿੱਖ ਰਹਿ ਰਿਹਾ ਹੈ, ਜਿਨ੍ਹਾਂ ਦੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ ਅਤੇ ਹੋਰ ਕਨੂੰਨੀ ਕਾਗ਼ਜ਼ਾਤ ਵੀ ਬਣੇ ਹੋਏ ਹਨ ਅਤੇ ਜਿਨ੍ਹਾਂ ਨੂੰ ਉਥੇ ਗੁਰਦੁਆਰਾ ਸਾਹਿਬ ਅਤੇ ਸਕੂਲ ਦੀ ਸਥਾਪਨਾ ਲਈ ਕਾਨੂੰਨੀ ਜਗ੍ਹਾਂ ਵੀ ਮਿਲੀ ਹੈ ਪ੍ਰੰਤੂ ਅੱਜ 150 ਸਾਲ ਤੋਂ ਉਥੇ ਰਹਿ ਰਹੇ ਸਿੱਖਾਂ ਨੂੰ ਉਜਾੜਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਲਈ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ 'ਤੇ ਆਧਾਰਤ
ਬਣਾਈ ਕਮੇਟੀ ਵਲੋਂ ਮੇਘਾਲਿਆ ਦੇ ਮੁੱਖ ਮੰਤਰੀ ਸੀ. ਸੰਗਮਾ ਨਾਲ ਮੀਟਿੰਗ ਵੀ ਕੀਤੀ ਪ੍ਰੰਤੂ ਸਥਾਨਕ ਲੋਕਾਂ ਦੇ ਦਬਾਅ ਹੇਠ ਮੇਘਾਲਿਆ ਸਰਕਾਰ ਵਲੋਂ ਇਸ ਮਸਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ। ਸ. ਔਜਲਾ ਨੇ ਇਸ ਮੌਕੇ ਗੁਜਰਾਤ ਸਰਕਾਰ ਵਲੋਂ ਸਿੱਖਾਂ ਤੇ ਪੰਜਾਬੀਆਂ ਨਾਲ ਕੀਤਾ ਜਾ ਰਹੇ ਰੁੱਖੇ ਵਿਵਹਾਰ ਸਬੰਧੀ ਬੋਲਦਿਆਂ ਕਿਹਾ ਕਿ ਸੂਬੇ ਦੇ ਕੱਛ ਇਲਾਕੇ ਵਿਚ ਸਥਾਨਕ ਸਰਕਾਰ ਵਲੋਂ 25 ਹਜ਼ਾਰ ਪੰਜਾਬੀਆਂ (ਜਿਨ੍ਹਾਂ ਨੇ ਅਪਣਾ ਖ਼ੂਨ ਪਸੀਨਾ ਇਕ ਕਰਦਿਆਂ ਬੰਜਰ ਜ਼ਮੀਨ ਨੂੰ ਵਾਹੀ ਯੋਗ ਬਣਾਇਆ) ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ
ਜਿਸ ਲਈ ਹਾਈ ਕੋਰਟ ਵਲੋਂ ਇਸ ਸਬੰਧੀ ਸਟੇਸਟਕੋ ਆਰਡਰ ਦਿਤਾ ਪ੍ਰੰਤੂ ਗੁਜਰਾਤ ਸਰਕਾਰ ਵਲੋਂ ਸਿੱਖਾਂ ਨੂੰ ਉਜਾੜਨ ਦੀ ਨੀਤੀ ਤਹਿਤ ਸੁਪਰੀਮ ਕੋਰਟ ਵਿਚ ਅਪੀਲ ਵੀ ਕੀਤੀ ਹੈ। ਸ. ਔਜਲਾ ਨੇ ਸੰਸਦ ਦੇ ਸਪੀਕਰ ਨੂੰ ਸੰਬੋਧਤ ਹੁੰਦਿਆਂ ਮੰਗ ਕੀਤੀ ਕਿ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਕਰਦਿਆਂ ਜ਼ਰੂਰੀ ਕਦਮ ਉਠਾਏ ਜਾਣ।