ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਨਗਰ ਕੀਰਤਨ ਅੱਜ ਹੋਵੇਗਾ ਆਰੰਭ 
Published : Aug 1, 2019, 1:22 am IST
Updated : Aug 1, 2019, 1:22 am IST
SHARE ARTICLE
Nagar Kirtan will be start today from Shri Nankana Sahib
Nagar Kirtan will be start today from Shri Nankana Sahib

ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਮੁਕੰਮਲ, ਔਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਪ੍ਰਧਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਅਗੱਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਹੋਵੇਗਾ।

Nagar Kirtan will be start today from Shri Nankana Sahib Nagar Kirtan will be start today from Shri Nankana Sahib

ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਦੌਰਾਨ ਅੱਜ ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨੇ ਨਗਰ ਕੀਰਤਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। 

Nagar Kirtan will be start today from Shri Nankana Sahib Nagar Kirtan will be start today from Shri Nankana Sahib

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਜਾਣਾ ਇਕ ਚੰਗਾ ਯਤਨ ਹੈ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਜੋਸ਼ੋ ਖਰੋਸ਼ ਨਾਲ ਆਰੰਭਤਾ ਹੋਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਔਕਾਫ਼ ਬੋਰਡ ਵਲੋਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ 'ਜਥੇਦਾਰ' ਦਾ ਸਵਾਗਤ ਕਰਨ ਲਈ ਇਥੇ ਆਏ ਹਨ।

Nagar Kirtan will be start today from Shri Nankana Sahib Nagar Kirtan will be start today from Shri Nankana Sahib

ਉਨ੍ਹਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦੇ ਤਜਰਬੇ ਦਾ ਫ਼ਾਇਦਾ ਲਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨਾਲ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਦੀ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ। ਸ਼੍ਰੋਮਣੀ ਕਮੇਟੀ ਵਲੋਂ ਭਾਈ ਲੌਂਗੋਵਾਲ ਅਤੇ ਹੋਰਾਂ ਨੇ ਡਾ. ਆਮਿਰ ਅਹਿਮਦ ਦਾ ਸਿਰੋਪਾਉ, ਸ੍ਰੀ ਸਾਹਿਬ, ਸੋਨੇ ਦੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਸਿੱਕੇ ਨਾਲ ਸਨਮਾਨ ਕੀਤਾ।

Location: Pakistan, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement