
Panthak News: ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਇਕ ਅਗੱਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਣ ਜਾ ਰਿਹਾ ਹੈ
Panthak News: ਹਰਿਆਣਾ ਦੇ ਸਿੱਖਾਂ ਦੀ ਮੰਗ ਚੁੱਕਣ ਵਾਲੇ ਹਰਿਆਣਾ ਵਾਸਤੇ ਵਖਰੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਲਈ ਪਿਛਲੇ 20 ਸਾਲਾਂ ਤੋਂ ਸੰਘਰਸ਼ ਕਰਦੀ ਸਿੱਖ ਸੰਗਤਾਂ ਅਤੇ ਹਰਿਆਣਾ ਦੇ ਸਿਰਕਢ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਇਕ ਅਗੱਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਣ ਜਾ ਰਿਹਾ ਹੈ।
ਪੜ੍ਹੋ ਇਹ ਖ਼ਬਰ : Kerala Landslide: ਕੇਰਲ ਦੇ ਵਾਇਨਾਡ ’ਚ ਮੀਂਹ ਦਾ ਕਹਿਰ, ਹੁਣ ਤੱਕ 151 ਲੋਕਾਂ ਦੀ ਮੌਤ, 128 ਜ਼ਖ਼ਮੀ, ਬਚਾਅ ਕਾਰਜ ਜਾਰੀ
ਇਸ ਬਾਰੇ ਜਗਦੀਸ਼ ਸਿੰਘ ਝੀਂਡਾ ਨੇ ਗੱਲਬਾਤ ਕਰਦੇ ਕਿਹਾ ਕਿ ਮੌਜੂਦਾ ਹਰਿਆਣਾ ਕਮੇਟੀ ਦੇ ਮੈਂਬਰਾਂ ਨੇ ਜੋ ਕਮੇਟੀ ਦਾ ਹਾਲ ਕੀਤਾ ਹੈ ਉਹ ਹਰਿਆਣਾ ਦੀ ਸਿੱਖ ਸੰਗਤ ਦੇ ਸਾਹਮਣੇ ਹੈ। ਹਰਿਆਣਾ ਦੀ ਸੰਗਤ ਵਿਚ ਮੌਜੂਦਾ ਕਮੇਟੀ ਵਿਰੁਧ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਹਰਿਆਣਾ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਜਾਏਗੀ। ਇਸ ਜਥੇ ਵਿਚ ਸ਼ਾਮਲ ਹੋਣ ਲਈ ਹਰਿਆਣਾ ਦੇ ਸਾਰੇ ਸੰਘਰਸ਼ਸ਼ੀਲ ਮੈਂਬਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ।
(For more Punjabi news apart from CM of Haryana will meet the group of members who have struggled for 20 years for the Bakhri Committee of Haryana, stay tuned to Rozana Spokesman)