ਭਾਈ ਬੇਅੰਤ ਸਿੰਘ ਜੀ ਦੀ 36ਵੀਂ ਬਰਸੀ: ਗੁਰਦੁਆਰਾ ਝੰਡਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Published : Oct 31, 2020, 10:02 am IST
Updated : Oct 31, 2020, 10:05 am IST
SHARE ARTICLE
Bhai Beant Singh's Death Anniversary
Bhai Beant Singh's Death Anniversary

ਸਿੱਖ ਭਾਈਚਾਰੇ ਵੱਲੋਂ ਅੱਜ ਮਨਾਈ ਜਾ ਰਹੀ ਹੈ ਭਾਈ ਬੇਅੰਤ ਸਿੰਘ ਜੀ ਦੀ 36ਵੀਂ ਬਰਸੀ

ਅੰਮ੍ਰਿਤਸਰ: ਸਮੂਹ ਸਿੱਖ ਭਾਈਚਾਰੇ ਵੱਲੋਂ ਅੱਜ ਭਾਈ ਬੇਅੰਤ ਸਿੰਘ ਜੀ ਦੀ 36ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਚਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਝੰਡਾ ਸਾਹਿਬ ਵਿਖੇ ਵੀ ਭਾਈ ਬੇਅੰਤ ਸਿੰਘ ਜੀ ਜੀ ਬਰਸੀ ਮਨਾਈ ਗਈ।

Bhai Beant Singh's Death Anniversary Bhai Beant Singh's Death Anniversary

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਨਰੈਣ ਸਿੰਘ ਚੌੜਾ ਮੈਂਬਰ ਹਵਾਰਾ ਕਮੇਟੀ, ਕੰਵਰਪਾਲ ਸਿੰਘ ਸੰਧੂ ਦਲ ਖਾਲਸਾ ਆਗੂ ਅਤੇ ਸ਼ਹੀਦ ਪਰਿਵਾਰ ਦੇ ਰਿਸ਼ਤੇਦਾਰ ਸਤਵਿੰਦਰ ਸਿੰਘ ਮੌਜੂਦ ਸਨ।

Bhai Satwant Singh and Bhai Kehar Singh, Beant Singh Bhai Satwant Singh and Bhai Kehar Singh, Beant Singh

ਦੱਸ ਦਈਏ ਕਿ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਜੂਨ 1984 ਵੇਲੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ 31 ਅਕਤੂਬਰ 1984 ਨੂੰ ਭਾਰਤ ਦੀ ਉਸ ਵੇਲੇ ਦੀ  ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

Indra Gandhi Assassination Indra Gandhi 

ਇਸ ਉਪਰੰਤ ਭਾਈ ਬੇਅੰਤ ਸਿੰਘ ਨੂੰ 31 ਅਕਤੂਬਰ 1984 ਨੂੰ ਹੀ ਗ੍ਰਿਫ਼ਤਾਰੀ ਮੌਕੇ ਸ਼ਹੀਦ ਕਰ ਦਿੱਤਾ ਗਿਆ ਸੀ। ਜਦਕਿ ਭਾਈ ਸਤੰਵਤ ਸਿੰਘ ਅਤੇ ਭਾਈ ਕੇਹਰ ਸਿੰਘ ਨੂੰ ਲੰਬੀ ਅਦਾਲਤੀ ਕਾਰਵਾਈ ਤੋਂ ਬਾਅਦ ਤਸੀਹੇ ਦੇ ਕੇ 6 ਜਨਵਰੀ 1989 ਨੂੰ ਫਾਂਸੀ ਦਿੱਤੀ ਗਈ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement