
ਵੀਜ਼ੇ ਤੋਂ ਬਗ਼ੈਰ ਹੀ ਲਾਂਘੇ ਰਾਹੀਂ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ
ਚੰਡੀਗੜ੍ਹ (ਗੁਰਉਪਦੇਸ਼ ਸਿੰਘ ਭੁੱਲਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ 'ਤੇ ਗੁਰਦਵਾਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ਼ ਇੰਡੀਆ (ਐਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।
Sukhbir Badal, Narendra Modi
ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸ਼੍ਰੀ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਨ੍ਹਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।
Kartarpur Corridor
ਸ਼੍ਰੀ ਬਾਦਲ ਨੇ ਅਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿÎਆ ਜਾਵੇ ਤਾਂ ਜੋ ਸ਼ਰਧਾਲੂ ਗੁਰਦਵਾਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਨ੍ਹਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤਕ ਖੇਤੀ ਕਰਦੇ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫ਼ਰ ਕਰਨ ਤੇ ਇਸਦੀ ਆਗਿਆ ਦੇਣ ਦਾ ਫ਼ੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫ਼ੈਸਲੇ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਲਾਂਘਾ ਭਾਰਤ ਸਰਕਾਰ ਨੇ ਕੋਰੋਨਾ ਹਾਲਾਤਾਂ ਕਾਰਨ 16 ਨਵੰਬਰ ਨੂੰ ਆਰਜ਼ੀ ਤੌਰ 'ਤੇ ਬੰਦ ਕਰ ਦਿਤਾ ਸੀ।