ਅਮਰੀਕਾ 'ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

By : GAGANDEEP

Published : Oct 31, 2022, 7:09 pm IST
Updated : Oct 31, 2022, 7:09 pm IST
SHARE ARTICLE
photo
photo

ਬਾਬਾ ਬੁੱਢਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਸਨ।

 

ਸਿਨਸਿਨਾਟੀ, ਓਹਾਇਓ ( ਬਾਬਰ ਜਲੰਧਰੀ) : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮਗਿਆਨੀ ਧੰਨਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਤੋਂ ਇਲਾਵਾ ਚਾਰ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।

ਇਸ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਚਰਨ ਸਿੰਘ ਜੀ ਖਾਲਸਾ, ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰਸਾਹਿਬ, ਭਾਈ ਬੂਟਾ ਸਿੰਘ ਅਤੇ ਭਾਈ ਮਨਜੀਤ ਸਿੰਘ ਜੀ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਅਤੇ ਭਾਈ ਨਿਰਮਲ ਸਿੰਘ ਜੀ ਦੇ ਰਾਗੀ ਜੱਥੇ ਨੇ ਵੀ ਸ਼ਬਦ ਕੀਰਤਨ ਗਾਇਨ ਕੀਤਾ। ਭਾਈ ਅਮਰੀਕ ਸਿੰਘ ਜੀ ਨੇ ਬਾਬਾ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਸੰਗਤ ਨੂੰ ਜਾਣਕਾਰੀ ਦਿੱਤੀ।

ਬਾਬਾ ਬੁੱਢਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਸਨ। ਬਾਬਾ ਜੀ ਨੂੰ 5 ਗੁਰੂਆਂ ਨੂੰ ਗੁਰਿਆਈ ਤਿਲਕ ਲਗਾਉਣ ਅਤੇ ਛੇ ਗੁਰੂ ਸਾਹਿਬਾਨ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੈ। ਭਾਈ ਹਰਚਰਨ ਸਿੰਘ ਜੀ ਦੇ ਜੱਥੇ ਨੂੰ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤਕੀਤਾ।

ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ, ਕੋਲੰਬਸ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement