
SGPC News : ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਜੋੜਾ ਵਿਰੁਧ ਪਾਏ ਮਤੇ ਨੂੰ ਲਿਆ ਵਾਪਸ : ਕੁਲਵੰਤ ਸਿੰਘ
SGPC Interim Committee meeting ends, Dhami refuses to talk to media : ਅੰਤਰਿੰਗ ਕਮੇਟੀ ਦੀ ਸਾਲ ਦੀ ਆਖ਼ਰੀ ਮੀਟਿੰਗ ਅੱਜ ਐਸ.ਜੀ.ਪੀ.ਸੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਕੀਤੀ ਗਈ। ਇਸ ਮੀਟਿੰਗ ਨੂੰ ਲੈ ਕੇ ਸਿੱਖ ਸੰਗਤ ਤੇ ਬੁੱਧੀਜੀਵੀਆਂ ਦੀਆਂ ਨਿਗਾਹਾਂ ਇਸ ਮੀਟਿੰਗ ’ਤੇ ਬਣੀਆਂ ਹੋਈਆਂ ਸਨ ਕਿਉਂਕਿ ਕਿਹਾ ਜਾ ਰਿਹਾ ਸੀ ਕਿ ਇਸ ਮੀਟਿੰਗ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਬਾਰੇ ਅਤੇ ਬੀਬੀ ਜਗੀਰ ਕੌਰ ਮੁੱਦੇ ਉੱਪਰ ਵਿਚਾਰ ਚਰਚਾ ਹੋ ਸਕਦੀ ਹੈ। ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਐਸ.ਜੀ.ਪੀ.ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਪਣਾ ਗਲਾ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਚਲਦੇ ਬਣੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੂਜੇ ਪਾਸੇ ਐਸ.ਜੀ.ਪੀ.ਸੀ ਦੇ ਬੁਲਾਰੇ ਹਰਭਜਨ ਸਿੰਘ ਨੇ ਕਿਹਾ ਕਿ ਇਹ ਅੰਤਰਿੰਗ ਕਮੇਟੀ ਦੀ ਮੀਟਿੰਗ ਰੋਜ਼ਾਨਾ ਦੇ ਮੁੱਦਿਆਂ ’ਤੇ ਹੀ ਹੋਈ ਹੈ। ਇਸ ਦੇ ਵਿਚ ਕੀ ਕੁੱਝ ਵਿਚਾਰ ਚਰਚਾ ਹੋਈ ਹੈ ਉਸ ਬਾਰੇ ਪ੍ਰੈੱਸ ਨੋਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਗਲਾ ਖ਼ਰਾਬ ਹੋਣ ਕਰ ਕੇ ਉਹ ਪ੍ਰੈੱਸ ਕਾਨਫ਼ਰੰਸ ਨਹੀਂ ਕਰ ਪਾਏ ਪਰ ਉਹ ਪ੍ਰੈੱਸ ਬਿਆਨ ਜਾਰੀ ਕਰ ਕੇ ਇਸ ਅੰਤਰਿੰਗ ਕਮੇਟੀ ਦੇ ਵਿਚ ਹੋਏ ਫ਼ੈਸਲੇ ਬਾਰੇ ਜਾਣਕਾਰੀ ਜ਼ਰੂਰ ਦੇਣਗੇ।
ਇਸ ਦੇ ਨਾਲ ਹੀ ਅੰਤਰਿੰਗ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਨੇ ਦਸਿਆ ਕਿ ਮੀਟਿੰਗ ਵਿਚ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੋੜਾ ਵਿਰੁਧ ਪੰਥ ਚੋਂ ਛੇਕਣ ਦੇ ਮਤੇ ਨੂੰ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਮੁੱਦੇ ਸਬੰਧੀ ਅੱਜ ਦੀ ਮੀਟਿੰਗ ਵਿਚ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ।
(For more Punjabi news apart from SGPC Interim Committee meeting ends, Dhami refuses to talk to media stay tuned to Rozana Spokesman)