40 ਮੁਕਤਿਆਂ ਨੂੰ ਪ੍ਰੇਰ ਕੇ ਗੁਰੂ ਚਰਨਾਂ ਨਾਲ ਜੋੜਨ ਵਾਲੀ 'ਮਾਈ ਭਾਗੋ'
Published : Dec 19, 2017, 5:39 pm IST
Updated : Dec 19, 2017, 12:09 pm IST
SHARE ARTICLE

ਕੁਲਵਿੰਦਰ ਕੌਰ:

ਮਾਈ ਭਾਗੋ ਦਾ ਜਨਮ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਨ੍ਹਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਨ੍ਹਾਂ ਨੇ ਮੇਰੇ ਸਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ।' ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ।


ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ।’ ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ। ਜੰਗ ਲੜਨ ਵਿਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਇਕ ਨਵਾਂ ਹੀ ਮੋੜ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ ਉਨ੍ਹਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿਚ ਮਾਈ ਭਾਗੋ ਨੇ ਖਿਦਰਾਣੇ ਦੀ ਧਰਤੀ ਦੇ ਜੰਗੇ ਮੈਦਾਨ ਵਿਚ ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿਚ ਆਪ ਜ਼ਖ਼ਮੀ ਹੋ ਗਏ।


ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਹਿਕਦੀ ਮਾਈ ਭਾਗੋ ਨੂੰ ਵੇਖਿਆ ਤਾਂ ਉਸ ਦੇ ਜ਼ਖਮ ਸਾਫ਼ ਕਰਕੇ ਮਰ੍ਹਮ ਪੱਟੀ ਕਰਕੇ ਉਸ ਨੂੰ ਠੀਕ ਕੀਤਾ। ਸਿੱਖ ਇਤਿਹਾਸ ਵਿਚ ਮਾਈ ਭਾਗੋ ਜੀ ਇਸ ਘਟਨਾ ਕਰਕੇ ਕਾਫੀ ਪ੍ਰਸਿੱਧ ਹਨ ਕਿ ਉਨ੍ਹਾਂ ਨੇ ਮਾਝੇ ਦੇ ਸਿੱਖਾਂ ਨੂੰ ਪ੍ਰੇਰਣਾ ਦੇ ਕੇ ਮੁੜ ਗੁਰੂ ਜੀ ਦੇ ਲੜ ਲਾਇਆ। ਉਨ੍ਹਾਂ ਸਿੱਖਾਂ ਨੇ ਖਿਦਰਾਣੇ ਦੀ ਢਾਬ 'ਤੇ ਪਹੁੰਚ ਕੇ ਭਾਰੀ ਜੰਗ ਕੀਤੀ ਤੇ ਗੁਰੂ ਜੀ ਨਾਲ ਟੁੱਟੀ ਗੰਢੀ ਸੀ। ਮਾਈ ਭਾਗੋ ਇਸ ਯੁੱਧ ਵਿਚ ਜ਼ਖਮੀ ਹੋ ਗਏ ਸਨ। ਮਾਈ ਭਾਗੋ ਜੀ ਹਜ਼ੂਰ ਸਾਹਿਬ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਗਏ ਅਤੇ ਉਸ ਇਲਾਕੇ ਵਿਚ ਵਿਚਰਦੇ ਰਹੇ, ਸਿੱਖੀ ਦਾ ਪ੍ਰਚਾਰ ਕੀਤਾ ਅਤੇ ਬਿਦਰ ਦੇ ਇਲਾਕੇ ਵਿਚ ਨਾਨਕ ਝੀਰਾ ਜੀ ਦੇ ਕੋਲ ਲਗਭਗ 10 ਕਿਲੋਮੀਟਰ ਦੇ ਜਨਵਾੜੇ ਵਿਚਆਪਣਾ ਸਰੀਰ ਤਿਆਗਿਆ। ਇਹਨਾਂ ਨੇ ਧਰਮ, ਕੌਮ ਵਾਸਤੇ ਆਪਾ ਵਾਰਿਆ ਅਤੇ ਬੇਮੁੱਖ ਹੋਏ ਸਿੱਖਾਂ ਨੂੰ ਪ੍ਰੇਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ।


ਅੱਜ ਜ਼ਰੂਰਤ ਹੈ ਹਰ ਇਸਤਰੀ ਨੂੰ ਮਾਈ ਭਾਗੋ ਤੋਂ ਸੇਧ ਲੈਣ ਦੀ, ਤਾਂ ਕਿ ਆਪਣੇ ਭਰਾ,ਪਤੀ ਜਾਂ ਪੁੱਤਰ ਨੂੰ ਸਿੱਖੀ ਸਿਧਾਂਤਾਂ ਤੋਂ ਭਟਕਣ ਨਾ ਦੇਵੇ। ਜਦ ਸਾਰੀਆਂ ਬੀਬੀਆਂ ਨੇ ਮਾਈ ਭਾਗੋ ਵਾਂਗ ਝੰਡਾ ਚੁੱਕਣ ਦੀ ਠਾਣ ਲਈ ਤਾਂ ਕੋਈ ਤਾਕਤ ਸਿੱਖੀ ਨੂੰ ਢਾਹ ਨਹੀਂ ਲਾ ਸਕਦੀ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement