ਬਾਬਾ ਬਲਬੀਰ ਸਿੰਘ ਨੇ ਪ੍ਰੋ. ਬਡੂੰਗਰ ਨੂੰ ਕੀਤਾ ਸਨਮਾਨਤ
Published : Mar 4, 2018, 2:53 am IST
Updated : Mar 3, 2018, 9:23 pm IST
SHARE ARTICLE

ਸ੍ਰੀ ਆਨੰਦਪੁਰ ਸਾਹਿਬ, 3 ਮਾਰਚ (ਸੁਖਵਿੰਦਰ ਪਾਲ ਸਿੰਘ ਸੁੱਖੂ):  ਹੋਲੇ ਮਹੱਲੇ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵਲੋਂ ਕਰਵਾਏ ਵਿਰਸਾ ਸੰਭਾਲ ਨੈਸ਼ਨਲ ਗਤਕਾ ਮੁਕਾਬਲੇ 'ਚ ਸ਼ਿਰਕਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰਦਵਾਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪਹੁੰਚੇ।ਇਸ ਮੌਕੇ ਬਾਬਾ ਬਲਬੀਰ ਸਿੰਘ ਆਕਲੀ 96ਵੇਂ ਕਰੋੜੀ ਵਲੋਂ ਪ੍ਰੋ. ਬਡੂੰਗਰ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਨਿਹੰਗ ਜਥੇਬੰਦੀਆਂ ਨੇ ਜੈਕਾਰਿਆਂ ਦੀ ਗੂੰਜ ਪ੍ਰੋ. ਬਡੂੰਗਰ ਦਾ ਭਰਵਾਂ ਸਵਾਗਤ ਕੀਤਾ ਅਤੇ ਸਿਰੋਪਾਉ ਦੇ ਕੇ ਸਤਿਕਾਰ ਭੇਂਟ ਕੀਤਾ।


ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਹੋਲਾ ਮਹੱਲਾ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਅਤੇ ਇਸ ਕੌਮੀ ਦਿਹਾੜੇ ਦੀ ਸ਼ੁਰੂਆਤ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਤੋਂ ਕੀਤੀ ਜਿਸ ਕਾਰਨ ਸਿੱਖ ਕੌਮ ਦੀ ਸਮੁੱਚੇ ਸੰਸਾਰ 'ਚ ਵਿਲੱਖਣ ਪਛਾਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਹੋਲਾ ਮਹੱਲਾ ਦੀ ਆਰੰਭਤਾ ਕਰ ਕੇ ਮਨੁੱਖਤਾ ਨੂੰ ਦਲੇਰੀ, ਹਿੰਮਤ ਅਤੇ ਗੈਰਤ ਨਾਲ ਜਿਉਣ ਦੀ ਜੀਵਨ ਜਾਚ ਦਿਤੀ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਹੋਲਾ ਮਹੱਲੇ ਦੇ ਇਤਿਹਾਸਕ ਅਤੇ ਵਿਲੱਖਣ ਦਿਹਾੜੇ ਦੀ ਮਹੱਤਤਾ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇ ਅਸੀਂ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ਦੇ ਪਾਂਧੀ ਬਣੀਏ। ਉਨ੍ਹਾਂ ਕਿਹਾ ਕਿ ਅੱਜ ਗੁਰਮਤਿ ਸਭਿਆਚਾਰ, ਗੁਰਮਤਿ ਫ਼ਲਸਫ਼ੇ ਦੇ ਨਾਲ-ਨਾਲ ਬਾਣੀ ਅਤੇ ਬਾਣੇ ਦਾ ਧਾਰਨੀ ਹੋਣ ਲਈ ਅੱਗੇ ਆਉਣਾ ਚਾਹੀਦਾ ਹੈ।

SHARE ARTICLE
Advertisement

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM
Advertisement