ਬਹਿਬਲ ਕਾਂਡ : ਅਦਾਲਤ ਵਲੋਂ ਪੁਲਿਸ ਨੂੰ 7 ਅਪ੍ਰੈਲ ਤਕ ਰੀਪੋਰਟ ਪੇਸ਼ ਕਰਨ ਦੇ ਹੁਕਮ
Published : Feb 7, 2018, 1:37 am IST
Updated : Feb 6, 2018, 8:07 pm IST
SHARE ARTICLE

ਕੋਟਕਪੂਰਾ, 6 ਫਰਵਰੀ (ਗੁਰਿੰਦਰ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਅਕਤੂਬਰ 2015 'ਚ ਵਾਪਰੇ ਬਹੁਤ ਚਰਚਿਤ ਬਹਿਬਲ ਕਾਂਡ 'ਚ ਘਿਰੇ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਵਿਰੁਧ ਅਦਾਲਤ ਵਿਚ ਚੱਲ ਰਹੀ ਕਾਰਵਾਈ ਤੋਂ ਆਰਜ਼ੀ ਰਾਹਤ ਮਿਲ ਗਈ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸ਼ਵੇਤਾ ਦਾਸ ਨੇ ਬਾਜਾਖਾਨਾ ਪੁਲਿਸ ਤੋਂ ਬਹਿਬਲ ਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਅਤੇ ਭਾਈ ਗੁਰਜੀਤ ਸਿੰਘ ਸਰਾਂਵਾਂ ਸਬੰਧੀ ਦਰਜ ਹੋਏ ਮਾਮਲੇ ਦੀ ਸਟੇਟਸ ਰੀਪੋਰਟ ਮੰਗੀ ਸੀ। ਪੁਲਿਸ ਨੇ ਅਪਣੀ ਸਟੇਟਸ ਰੀਪੋਰਟ 'ਚ ਅਦਾਲਤ ਨੂੰ ਦਸਿਆ ਕਿ ਪੁਲਿਸ ਇਸ ਮਾਮਲੇ ਦੀ ਅਜੇ ਪੜਤਾਲ ਕਰ ਰਹੀ ਹੈ। ਅਦਾਲਤ ਨੇ ਪੁਲਿਸ ਦੀ ਪੜਤਾਲ ਮੁਕੰਮਲ ਹੋਣ ਤਕ ਅਗਲੀ ਕਾਰਵਾਈ ਕਰਨ 'ਤੇ ਰੋਕ ਲਾ ਦਿਤੀ ਹੈ ਅਤੇ ਪੁਲਿਸ ਨੂੰ ਹੁਕਮ ਦਿਤਾ ਕਿ ਉਹ ਪੜਤਾਲ ਦੀ ਮੁਕੰਮਲ ਰੀਪੋਰਟ 7 ਅਪ੍ਰੈਲ ਤਕ ਅਦਾਲਤ ਸਾਹਮਣੇ ਪੇਸ਼ ਕਰੇ। 


ਦਸਣਯੋਗ ਹੈ ਕਿ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਮਗਰੋਂ ਨੇੜਲੇ ਪਿੰਡ ਬਹਿਬਲ ਕਲਾਂ ਨੇੜੇ ਸਿੱਖ ਸੰਗਤ ਪੰਜਾਬ ਸਰਕਾਰ ਅਤੇ ਪੁਲਿਸ ਵਿਰੁਧ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਨ ਜਿਨ੍ਹਾਂ 'ਤੇ ਪੁਲਿਸ ਵਲੋਂ ਗੋਲੀ ਚਲਾਈ ਗਈ ਸੀ। ਇਸ ਗੋਲੀਕਾਂਡ 'ਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ ਸੀ। ਜ਼ਿਲ੍ਹਾ ਪੁਲਿਸ ਨੇ ਹੁਣ ਤਕ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਐਫ਼ਆਈਆਰ ਵਿਚ ਦੋਸ਼ੀ ਠਹਿਰਾਇਆ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਡਾਇਰੈਕਟਰ ਨੇ ਉਚ ਪਧਰੀ ਪੜਤਾਲ ਮਗਰੋਂ 21 ਅਕਤੂਬਰ 2015 ਨੂੰ ਅਣਪਛਾਤੇ ਪੁਲਿਸ ਮੁਲਾਜਮਾਂ ਵਿਰੁਧ ਕੇਸ ਦਰਜ ਕੀਤਾ ਸੀ। ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਦੌਰਾਨ ਵੀ ਕਿਸੇ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਨੂੰ ਗੋਲੀਕਾਂਡ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਅਤੇ ਨਾ ਹੀ ਜਾਂਚ ਦੌਰਾਨ ਕਿਸੇ ਪੁਲਿਸ ਅਧਿਕਾਰੀ ਦਾ ਨਾਂਅ ਹੀ ਸਾਹਮਣੇ ਆਇਆ ਹੈ। ਸਰਕਾਰ ਅਤੇ ਪੁਲਿਸ ਵਲੋਂ ਦੋਸ਼ੀਆਂ ਵਿਰੁਧ ਕਾਰਵਾਈ ਨਾ ਹੋਣ ਤੋਂ ਪ੍ਰੇਸ਼ਾਨ ਪੀੜਤ ਪਰਵਾਰਾਂ ਨੇ ਮੁਲਜ਼ਮਾਂ ਵਿਰੁਧ ਅਦਾਲਤ ਵਿਚ ਇਸਤਗਾਸਾ ਦਾਇਰ ਕਰ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਰੇਸ਼ਮ ਸਿੰਘ ਨੇ ਅਦਾਲਤ ਵਿਚ ਫ਼ਰੀਦਕੋਟ ਦੇ ਸਾਬਕਾ ਐਸਐਸਪੀ, ਐਸਪੀ ਅਤੇ ਇਕ ਇੰਸਪੈਕਟਰ ਵਿਰੁਧ ਸ਼ਿਕਾਇਤ ਦਰਜ ਕਰਵਾਈ ਹੋਈ ਹੈ।

SHARE ARTICLE
Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement