ਬੇਅਦਬੀ ਮਾਮਲਾ: ਛੇਤੀ ਗ੍ਰਿਫ਼ਤਾਰ ਹੋਣ ਦੋਸ਼ੀ: ਮਾਨ
Published : Sep 18, 2017, 10:39 pm IST
Updated : Sep 18, 2017, 5:09 pm IST
SHARE ARTICLE


ਜੈਤੋ, 18 ਸਤੰਬਰ (ਭੂਰਾ ਸਿੰਘ ਰਮਨ/ਜਸਵਿੰਦਰ ਸਿੰਘ ਜੱਸਾ): ਸਾਲਾਨਾ ਜੋੜ ਮੇਲਾ ਗੁਰੂ ਕੀ ਢਾਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅੱਜ ਸਿਆਸੀ ਰੈਲੀ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂਆਂ ਨੇ ਪਿਛਲੇ 70 ਸਾਲਾਂ ਤੋਂ ਰਾਜ ਕਰਦੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਲੀਡਰਾਂ ਨੂੰ ਦੇਸ਼ ਦੀ ਮਾੜੀ ਹਾਲਤ ਲਈ ਅਤੇ ਭੋਲੇ ਭਾਲੇ ਲੋਕਾਂ ਨੂੰ ਅਪਣੀਆਂ ਲੂੰਬੜ ਚਾਲਾਂ ਨਾਲ ਲੁੱਟਣ ਅਤੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਵਾਲੇ ਧੋਖੇਬਾਜ਼ ਗਰਦਾਨਿਆਂ।

ਇਸ ਮੌਕੇ ਜਥੇਦਾਰ ਅਮਰੀਕ ਸਿੰਘ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਕਿਸਾਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਕੈਦੀਆਂ ਨੂੰ ਜੰਗੀ ਕੈਦੀ ਪ੍ਰਵਾਨ ਕਰ ਕੇ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਕਰਨ ਵਾਲੇ ਸਾਜ਼ਸ਼ਘਾੜਿਆਂ ਨੂੰ ਸਾਹਮਣੇ ਲਿਆਉਣ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਬਾਦਲਾਂ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਪੁਸ਼ਤਪਨਾਹੀ ਵਿਚ ਹੀ ਨਸ਼ੇ ਦਾ ਕਾਰੋਬਾਰ ਫ਼ੈਲਿਆ ਅਤੇ ਨੌਜਵਾਨੀ ਦਾ ਘਾਣ ਹੋਇਆ ਹੈ ਜਿਸ ਦੀ ਪ੍ਰੋੜਤਾ ਨਸ਼ੇ ਦਾ ਤਸਕਰ ਭਲਵਾਨ ਭੋਲਾ ਸਿੰਘ ਅਪਣੇ ਬਿਆਨਾਂ ਰਾਹੀਂ ਕਰ ਰਿਹਾ ਹੈ। ਸ. ਮਾਨ ਨੇ ਕਾਤਲ, ਬਲਾਤਕਾਰੀ ਸੌਦਾ ਸਾਧ ਨੂੰ ਸਿਆਸੀ ਮੁਫ਼ਾਦਾਂ ਅਧੀਨ ਮੁਆਫ਼ੀ ਕਰਾਉਣ ਲਈ ਪ੍ਰਕਾਸ਼ ਸਿੰਘ ਬਾਦਲ ਦੇ ਪਰਵਾਰ ਅਤੇ ਅਖੌਤੀ ਜਥੇਦਾਰਾਂ ਨੂੰ ਦੋਸ਼ੀ ਠਹਿਰਾਇਆ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement