ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖੀ ਚਿੱਠੀ
Published : Jan 20, 2018, 10:54 pm IST
Updated : Jan 20, 2018, 5:25 pm IST
SHARE ARTICLE

'ਮੇਰੀ ਫਾਂਸੀ ਸਜ਼ਾ ਖਿਲਾਫ ਅਪੀਲ ਉਤੇ ਫੈਸਲਾ ਕਰਵਾਏ ਸ਼੍ਰੋਮਣੀ ਕਮੇਟੀ'

'ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਅਪੀਲ ਦਾਇਰ ਕਰਕੇ ਗਲਤੀ ਮਹਿਸੂਸ ਕਰਦੇ ਹਨ ਤਾਂ ਤੁਰੰਤ ਵਾਪਿਸ ਲੈ ਲਿਆ ਜਾਵੇ'

ਭੁੱਖ ਹੜਤਾਲ ਵਿੱਢਣ ਅਤੇ ਮਾਮਲਾ ਮੁੜ ਖਾਲਸਾ ਪੰਥ ਦੀ ਕਚਿਹਰੀ ਚ ਲਿਜਾਉਣ ਦੀ ਚਿਤਾਵਨੀ

ਚੰਡੀਗੜ੍ਹ, 20 ਜਨਵਰੀ, (ਨੀਲ ਭਲਿੰਦਰ ਸਿੰਘ) ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਚ ਫਾਂਸੀ ਦੀ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕੇਂਦਰੀ ਜੇਲ ਪਟਿਆਲਾ ਚੋਂ ਇੱਕ ਚਿਠੀ ਘਲੀ ਹੈ. ਇਸ ਤਹਿਤ ਰਾਜੋਆਣਾ ਨੇ ਕਿਹਾ ਹੈ, ''ਉਸ ਦੀ ਫਾਂਸੀ ਦੀ ਸਜਾ ਨਾਲ ਸਬੰਧਤ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਦਾਇਰ ਕੀਤੀ ਗਈ ਹੈ। ਇਸ ਲਈ ਇਸ ਅਪੀਲ ਤੇ ਫੈਸਲਾ ਕਰਵਾਉਣਾ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੈਤਿਕ ਜਿੰਮੇਵਾਰੀ ਹੈ । ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਪਹੁੰਚ ਕਰਕੇ ਇਸ ਅਪੀਲ ਤੇ ਫੈਸਲਾ ਲਿਆ ਜਾਵੇ ਕਿਉਂਕਿ ਜੇਲ੍ਹ ਵਿੱਚ ਮੈਨੂੰ ੨੩ਵਾਂ ਸਾਲ ਸ਼ੁਰੂ ਹੋ ਗਿਆ ਹੈ । ਪਿਛਲੇ ੧੧ ਸਾਲਾਂ ਤੋਂ ਮੈਂ ਫਾਂਸੀ ਦੀ ਚੱਕੀ ਵਿੱਚ ਬੰਦ ਹਾਂ । ਮੈਂ ਉਮੀਦ ਕਰਦਾ ਹਾਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੰਨਾਂ ਹਾਲਾਤਾਂ ਨੂੰ ਮਹਿਸੂਸ ਕਰਕੇ ਇਸ ਅਪੀਲ ਤੇ ਫੈਸਲਾ ਲੈਣ ਲਈ ਜਲਦੀ ਹੀ ਸੁਹਿਰਦ ਯਤਨ ਕਰੇਗੀ । ਮੈਂ ਬਹੁਤ ਹੀ ਸਤਿਕਾਰ ਨਾਲ ਆਪ ਜੀ ਨੂੰ ਇੱਥੇ ਇੱਕ ਗੱਲ ਹੋਰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਇਹ ਮਹਿਸੂਸ ਕਰਦੇ ਹਨ ਕਿ ਮਾਰਚ ੨੦੧੨ ਵਿੱਚ ਉਨ੍ਹਾਂ ਤੋਂ ਇਹ ਅਪੀਲ ਦਾਇਰ ਕਰਕੇ ਕੋਈ ਗਲਤੀ ਹੋ ਗਈ ਹੈ ਤਾਂ ਕ੍ਰਿਪਾ ਕਰਕੇ ਤੁਰੰਤ ਹੀ ਇਸ ਅਪੀਲ ਨੂੰ ਵਾਪਿਸ ਲੈ ਲਿਆ ਜਾਵੇ । ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ੨੮ ਮਾਰਚ ੨੦੧੮ ਤੱਕ ਇਸ ਅਪੀਲ ਤੇ ਫੈਸਲਾ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚ ਨਾ ਕੀਤੀ ਤਾਂ ਮਜ਼ਬੂਰੀ ਵੱਸ ਮੈਨੂੰ ਆਪਣਾ ਇਹ ਸਾਰਾ ਕੇਸ ਖਾਲਸਾ ਪੰਥ ਦੀ ਕਚਹਿਰੀ ਵਿੱਚ ਲਿਜਾਣਾ ਪਵੇਗਾ ਅਤੇ ਇਸ ਅਪੀਲ ਨੂੰ ਵਾਪਿਸ ਕਰਵਾਉਣ ਲਈ ੨੮ ਮਾਰਚ ੨੦੧੮ ਤੋਂ ਬਾਅਦ ਕਿਸੇ ਵੀ ਸਮੇਂ ਮੈਨੂੰ ਭੁੱਖ ਹੜਤਾਲ ਦੁਆਰਾ ਸ਼ੁਰੂ ਕਰਨ ਲਈ ਮਜ਼ਬੂਰ ਹੋਣਾ ਪਵੇਗਾ ।


 ਇਸ ਦੀ ਸਾਰੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ।'' ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਰਾਜੋਆਣਾ ਵਲੋਂ ਇਹ ਚਿਠੀ ਮੀਡੀਆ ਨਾਲ ਸਾਂਝੀ ਕੀਤੀ ਗਈ ਹੈ. ਇਸ ਤਹਿਤ ਰਾਜੋਆਣਾ ਨੇ ਪਹਿਲਾਂ ਇਹ ਵੀ ਲਿਖਿਆ ਹੈ ਕਿ ਮਾਰਚ ੨੦੧੨ ਨੂੰ ਚੰਡੀਗੜ੍ਹ ਦੀ ਸ਼ੈਸ਼ਨ ਕੋਰਟ ਨੇ ਉਹਨਾਂ ਦੇ 'ਡੈੱਥ ਵਰੰਟ' ਜਾਰੀ ਕਰਕੇ ਉਹਨਾਂ ਨੂੰ ੩੧ ਮਾਰਚ ੨੦੧੨ ਨੂੰ ਫਾਂਸੀ ਤੇ ਲਟਕਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। ਉਸ ਸਮੇਂ ਉਹਨਾਂ ਇਹ ਕਹਿ ਕੇ ਇਸ ਸਜਾ ਦੇ ਖਿਲਾਫ ਕਿਤੇ ਕੋਈ ਵੀ ਅਪੀਲ ਬੇਨਤੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਦੇਸ਼ ਦੇ ਜਿਹੜੇ ਹੁਕਮਰਾਨਾਂ ਨੇ ਸਿੱਖ ਧਰਮ ਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਢਹਿ ਢੇਰੀ ਕੀਤਾ ਹੈ, ਹਜਾਰਾਂ ਹੀ ਨਿਰਦੋਸ਼ ਸ਼ਰਧਾਲੂਆਂ ਦਾ ਕਤਲੇਆਮ ਕੀਤਾ ਹੈ, ਦਿੱਲੀ ਦੀਆਂ ਗਲੀਆਂ ਵਿੱਚ ਅਤੇ ਪੰਜਾਬ ਦੀ ਧਰਤੀ ਤੇ ਹਜਾਰਾਂ ਹੀ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਹੈ, ਉਨ੍ਹਾਂ ਹੁਕਮਰਾਨਾਂ ਅੱਗੇ ਅਤੇ ਜਿਹੜੇ ਨਿਆਂਇਕ ਸਿਸਟਿਮ ਨੂੰ ਹਜਾਰਾਂ ਨਿਰਦੋਸ਼ ਸਿੱਖਾਂ ਦੇ ਕਾਤਲ ਅੱਜ ਤੱਕ ਨਜਰ ਨਹੀਂ ਆਏ ।ਉਸ ਨਿਆਇਕ ਸਿਸਟਿਮ ਅੱਗੇ ਉਹ ਕੌਮੀ ਰੋਸ ਵਜੋਂ ਕੋਈ ਵੀ ਅਪੀਲ ਬੇਨਤੀ ਕਰਨ ਤੋਂ ਇਨਕਾਰੀ ਹਨ। ਰਾਜੋਆਣਾ ਨੇ ਚਿਠੀ ਚ ਅਗੇ ਲਿਖਿਆ ਕਿ ਉਸ ਸਮੇਂ ਦੇਸ਼ ਅਤੇ ਵਿਦੇਸ਼ ਵਿੱਚ ਖਾਲਸਾ ਪੰਥ ਨੇ ਉਹਨਾਂ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦੇ ਹੱਕ ਵਿੱਚ ਕੇਸਰੀ ਝੰਡੇ ਹੱਥ ਵਿੱਚ ਫੜ ਕੇ ਸੜਕਾਂ ਤੇ ਨਿਕਲ ਕੇ ਫਾਂਸੀ ਦੇ ਵਿਰੋਧ ਵਿੱਚ ਰੋਸ ਭਰਿਆ ਸੰਘਰਸ਼ ਕੀਤਾ। ਉਸ ਸਮੇਂ ਸਮੁੱਚੇ ਖਾਲਸਾ ਪੰਥ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਰਾਸ਼ਟਰਪਤੀ ਕੋਲ ਅਪੀਲ ਦਾਇਰ ਕਰਕੇ ਇਹ ਫਾਂਸੀ ਦੀ ਸਜਾ ਤੇ ਰੋਕ ਲਗਾ ਕੇ ਇਸ ਸਜਾ ਨੂੰ ਉਮਰਕੈਦ ਵਿੱਚ ਬਦਲਣ ਦੀ ਮੰਗ ਕੀਤੀ। ਉਸ ਸਮੇਂ ਦੇਸ਼ ਦੇ ਰਾਸ਼ਟਰਪਤੀ ਨੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਇਹ ਫਾਂਸੀ ਦੀ ਸ਼ਜਾ ਤੇ ੨੮ ਮਾਰਚ ੨੦੧੨ ਨੂੰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਅਤੇ ਇਸ ਅਪੀਲ ਨੂੰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ। 


ਚਿਠੀ ਚ ਅਗੇ ਲਿਖਿਆ ਗਿਆ ਕਿ ਅੱਜ ਤਕਰੀਬਨ ੬ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋ ਇਸ ਅਪੀਲ ਤੇ ਕੋਈ ਕਾਰਵਾਈ ਨਹੀਂ ਹੋਈ। ਰਾਜੋਆਣਾ ਨੇ ਚਿਠੀ ਚ ਅਗੇ ਕਿਹਾ ਕਿ ਇਕ ਆਮ ਵਿਅਕਤੀ ਵੱਲੋ ਦੇਸ਼ ਦੇ ਰਾਸ਼ਟਰਪਤੀ ਕੋਲ ਕੀਤੀ ਗਈ ਅਪੀਲ ਤੇ ਵੀ ੬ ਮਹੀਨੇ ਤੋਂ ਲੈ ਕੇ ਇੱਕ ਸਾਲ ਦੇ ਵਿੱਚ ਕਾਰਵਾਈ ਹੋ ਜਾਂਦੀ ਹੈ। ਪਰ ਸਿੱਖਾਂ ਦੀ ਪਾਰਲੀਮੈਂਟ ਅਖਵਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਦਾਇਰ ਕੀਤੀ ਗਈ ਅਪੀਲ ਤੇ ੬ ਸਾਲ ਦੇ ਬਾਅਦ ਵੀ ਫੈਸਲਾ ਨਾ ਹੋਣਾ ਸੱਚਮੁੱਚ ਹੀ ਨਾਮੋਸ਼ੀ ਵੱਲ ਗੱਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਧੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਅਧੀਨ ਹੈ ਅਤੇ ਜਿਸ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਅਪੀਲ ਤੇ ਫੈਸਲਾ ਲੈਣਾ ਹੈ, ਉਸ ਮੰਤਰੀ ਮੰਡਲ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੈ। ਅਜਿਹੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਇਸ ਅਪੀਲ ਤੇ ਫੈਸਲੇ ਲੈਣ ਲਈ ਕੇਂਦਰ ਗ੍ਰਹਿ ਮੰਤਰਾਲੇ ਤੱਕ ਪਹੁੰਚ ਨਾ ਕਰਨਾ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਇਸ ਅਪੀਲ ਤੇ ਫੈਸਲਾ ਲੈਣ ਕੋਈ ਵੀ ਕਾਰਵਾਈ ਨਾ ਕਰਨ ਦੇ ਰੋਸ ਵੱਜੋਂ ਉਹਨਾਂ ੩ ਨਵੰਬਰ ੨੦੧੬ ਨੂੰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਿਖਤੀ ਤੌਰ ਤੇ ਉਹਨਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਉਹ ਇੱਕ ਕਮੇਟੀ ਬਣਾ ਕੇ ਜਲਦੀ ਹੀ ਕੇਂਦਰੀ ਗ੍ਰਹਿ ਮੰਤਰਾਲੇ ਤੱਕ ਅਤੇ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚ ਕਰਕੇ ਇਸ ਅਪੀਲ ਤੇ ਫੈਸਲਾ ਲੈਣ ਦਾ ਯਤਨ ਕਰਨਗੇ। ਇਕ ਸਾਲ ਅਖਬਾਰਾ ਵਿਚ ਹੀ ਕਮੇਟੀਆਂ ਬਣਾ ਕੇ ਫੋਕੀਆ ਖਬਰਾ ਛਪਵਾ ਕੇ ਖਾਲਸਾ ਪੰਥ ਨੂੰ ਗੁੰਮਰਾਹ ਕਰਕੇ ਪ੍ਰੋ: ਸਾਹਿਬ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰ ਗਏ ਹਨ।

SHARE ARTICLE
Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement