ਭਾਈ ਦਿਲਾਵਰ ਸਿੰਘ ਦਾ 22ਵਾਂ ਸ਼ਹੀਦੀ ਦਿਹਾੜਾ ਮਨਾਇਆ
Published : Aug 31, 2017, 11:23 pm IST
Updated : Aug 31, 2017, 5:53 pm IST
SHARE ARTICLE



ਅੰਮ੍ਰਿਤਸਰ, 31 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਥਕ ਸੰਸਥਾਵਾਂ ਵਲੋਂ ਮਨੁੱਖੀ ਬੰਬ ਬਣ ਕੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਵਾਲੇ ਭਾਈ ਦਿਲਾਵਰ ਸਿੰਘ ਦਾ 22ਵਾਂ ਸ਼ਹੀਦੀ ਦਿਹਾੜਾ ਅੱਜ ਅਕਾਲ ਤਖ਼ਤ ਵਿਖੇ ਮਨਾਇਆ ਗਿਆ। ਗਰਮਖਿਆਲੀ ਆਗੂਆਂ ਨੇ ਜਿਥੇ ਉਸ ਨੂੰ ਸ਼ਰਧਾਂਜਲੀ ਭੇਂਟ ਕੀਤੀ, ਉਥੇ ਅਕਾਲ ਤਖ਼ਤ ਦੇ ਮੌਜੂਦਾ ਜਥੇਦਾਰ ਅਤੇ ਮੁਤਵਾਜ਼ੀ ਜਥੇਦਾਰ ਗ਼ੈਰ ਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਨੇ ਵੀ ਸਮਾਗਮ ਤੋਂ ਦੂਰੀ ਬਣਾਈ ਰੱਖੀ। ਤਿਹਾੜ ਜੇਲ ਅੰਦਰ ਨਜ਼ਰਬੰਦ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਆਇਆ ਸੰਦੇਸ਼ ਉਨ੍ਹਾਂ ਦੇ ਨਜ਼ਦੀਕੀ ਗੁਰਚਰਨ ਸਿੰਘ ਬਹਾਦਰਗੜ ਨੇ ਪੜ੍ਹ ਕੇ ਸੁਣਾਇਆ।
ਉਨ੍ਹਾਂ ਅਪਣੇ ਸੰਦੇਸ਼ ਵਿਚ ਸ਼ਹੀਦਾਂ ਵਲੋਂ ਦਿਤੀਆਂ ਸ਼ਹਾਦਤਾਂ ਨੂੰ ਪ੍ਰਣਾਮ ਕਰਦਿਆਂ ਪੰਥਕ ਏਕਤਾ 'ਤੇ ਜ਼ੋਰ ਦਿਤਾ। ਸਮਾਗਮ ਵਿਚ ਹਾਜ਼ਰ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿੱਖ ਸੰਘਰਸ਼ ਜਾਰੀ ਰੱਖਣ ਦੀ ਅਪਣੀ ਵਚਨਬੱਧਤਾ ਦੁਹਰਾਈ। ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਮਲਕੀਅਤ ਸਿੰਘ ਨੇ ਭਾਈ ਦਿਲਾਵਰ ਸਿੰਘ ਦੇ ਭਰਾ, ਭਰਜਾਈ ਅਤੇ ਭਤੀਜੀ ਨੂੰ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਨੇ 2011 ਵਿਚ ਭਾਈ ਦਿਲਾਵਰ ਸਿੰਘ ਨੂੰ ਮਹਾਨ ਸ਼ਹੀਦ ਦਾ ਖ਼ਿਤਾਬ ਦਿਤਾ ਸੀ।
ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਭਾਈ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਅਜਿਹੇ ਇਤਿਹਾਸਕ ਸਮਾਗਮ ਅੱਧੇ-ਮਨ ਨਾਲ ਕਰਵਾਉਣ ਦੀ ਆਲੋਚਨਾ ਕੀਤੀ। ਭਾਈ ਜਗਤਾਰ ਸਿੰਘ ਹਵਾਰਾ ਦੇ ਲਿਖਤੀ ਸੰਦੇਸ਼ ਮੁਤਾਬਕ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਸਥਾਪਨਾ ਜੁਲਮ ਵਿਰੁਧ ਹੋਈ ਹੈ। ਗੁਰੂ ਹਰਗੋਬਿੰਦ ਸਾਹਿਬ ਸੱਚੇ ਪਾਤਸ਼ਾਹ ਨੇ ਖ਼ੁਦ ਸਿੱਖਾਂ ਨੂੰ ਜ਼ਾਲਮਾਂ ਨਾਲ ਜੂਝਣ ਦੀਆਂ ਜਾਚਾਂ ਸਿਖਾਈਆਂ ਹਨ।  

SHARE ARTICLE
Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement