ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਸ਼ੁਰੂ
Published : Nov 28, 2017, 11:13 pm IST
Updated : Nov 28, 2017, 5:43 pm IST
SHARE ARTICLE

ਅੰਮ੍ਰਿਤਸਰ, 28 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਦਰਬਾਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਦਰਸ਼ਨੀ ਡਿਓਢੀ ਦੇ ਨਵੀਨੀਕਰਨ ਦੀ ਕਾਰ ਸੇਵਾ ਅੱਜ ਸ਼ੁਰੂ ਕਰ ਦਿਤੀ ਗਈ। ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਮੁੱਖ ਸ਼ਖ਼ਸੀਅਤਾਂ ਵਲੋਂ ਇਸ ਦੀ ਰਸਮੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਦਿਤੀ ਗਈ ਹੈ। ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਦਰਬਾਰ ਸਾਹਿਬ ਸਾਹਿਬ ਦੇ ਗ੍ਰੰਥੀ ਗਿ. ਬਲਵਿੰਦਰ ਸਿੰਘ ਨੇ ਸ੍ਰੀ ਆਨੰਦ ਸਾਹਿਬ ਦੇ ਪਾਠ ਉਪ੍ਰੰਤ ਅਰਦਾਸ ਕੀਤੀ।  


ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਦਰਬਾਰ ਸਾਹਿਬ ਸਿੱਖ ਕੌਮ ਦੇ ਨਾਲ-ਨਾਲ ਸਮੁੱਚੀ ਮਾਨਵਤਾ ਲਈ ਸ਼ਰਧਾ ਦਾ ਕੇਂਦਰ ਹੈ। ਇਸ ਪਾਵਨ ਅਸਥਾਨ ਦੀ ਦਰਸ਼ਨੀ ਡਿਓਢੀ ਨੂੰ ਨਵਿਆਉਣ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਕਾਰ ਸੇਵਾ ਦਿਤੀ ਗਈ ਹੈ ਅਤੇ ਇਸ ਤਹਿਤ ਦਰਸ਼ਨੀ ਡਿਓਢੀ ਦਾ ਨਵਾਂ ਫ਼ਰਸ਼ ਲਗਾਉਣ, ਡਿਓਢੀ ਦੀ ਛੱਤ ਹੇਠਾਂ ਮੀਨਾਕਾਰੀ ਕਰਨ ਅਤੇ ਮੁੱਖ ਗੁੰਬਦ 'ਤੇ ਸੋਨਾ ਲਗਾਉਣ ਦਾ ਕਾਰਜ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਗੁੰਬਦਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਵੀਂ ਸੀਲਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਕਾਰ ਸੇਵਾ ਜਲਦ ਮੁਕੰਮਲ ਹੋ ਜਾਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਇਹ ਸੇਵਾ ਮਿਲੀ ਹੈ ਜਿਸ ਨੂੰ ਉਹ ਸੰਗਤ ਦੇ ਸਹਿਯੋਗ ਨਾਲ ਪੂਰੀ ਕਰਨਗੇ।

SHARE ARTICLE
Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement