ਦੇਸ਼ ਧਰੋਹ ਮਾਮਲਾ: ਮੰਡ ਨੂੰ ਮਿਲੀ ਨਿਜੀ ਪੇਸ਼ੀ ਤੋਂ ਰਾਹਤ
Published : Sep 29, 2017, 10:45 pm IST
Updated : Sep 30, 2017, 5:42 am IST
SHARE ARTICLE



ਜ਼ੀਰਾ 29 ਸਤੰਬਰ (ਹਰਜੀਤ ਸਿੰਘ ਗਿੱਲ): ਅਕਾਲ ਤਖ਼ਲ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਜ਼ੀਰਾ ਕਚਿਹੀਆਂ ਵਿਖੇ ਦੇਸ਼ ਧ੍ਰੋਹ ਅਤੇ ਹਾਈਵੇ ਧਰਨੇ ਸਬੰਧੀ ਦਰਜ ਮਾਮਲੇ ਤਹਿਤ ਅਦਾਲਤ ਵਿਚ ਪੇਸ਼ੀ ਭੁਗਤੀ। ਭਾਈ ਮੰਡ ਦੇ ਵਕੀਲ ਮਨਪ੍ਰੀਤ ਸਿੰਘ ਸਿੱਧੂ ਨੇ ਦਸਿਆ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਭਾਈ ਮੰਡ ਨੂੰ ਨਿਜ਼ੀ ਤੌਰ 'ਤੇ ਪੇਸ਼ ਹੋਣ ਤੋਂ ਰਾਹਤ ਦੇ ਦਿਤੀ ਹੈ।

ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਬਰਗਾੜੀ ਵਿਖੇ ਵਾਪਰੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਬੇਅਦਬੀ ਕਾਂਡ ਅਤੇ ਇਸ ਦੇ ਰੋਸ ਵਜੋਂ ਕੋਟਕਪੂਰਾ ਵਿਖੇ ਪੁਲਿਸ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਵਰਤਾਏ ਕਹਿਰ ਨੂੰ ਇੰਨਾਂ ਸਮਾਂ ਬੀਤਣ ਦੇ ਬਾਵਜੂਦ ਅਜੇ ਤਕ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ ਕਿਉਂਕਿ ਇਸ ਮਾਮਲੇ ਵਿਚ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀਆਂ ਆਪਸ 'ਚ ਰਲੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ 'ਚ ਅਤੇ ਬਾਈਬਲ ਬੇਅਦਬੀ ਕਾਂਡ ਦੀ ਪੈੜ ਬਾਦਲ ਦੇ ਘਰ ਜਾਂਦੀ ਕਹਿ ਕੇ ਗੁਟਕਾ ਸਾਹਿਬ ਦੀ ਸਹੁੰ ਚੁੱਕਣ  ਵਾਲੇ ਕੈਪਟਨ ਅਮਰਿੰਦਰ ਸਿੰਘ ਚੁੱਪ ਕਿਉਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਵਲੋਂ ਬਹਿਬਲ ਕਲਾਂ ਬੇਅਦਬੀ ਕਾਂਡ ਸਬੰਧੀ ਗਠਤ ਜਾਂਚ ਕਮਿਸ਼ਨ ਨੇ ਵੀ ਅਪਣੀ ਕੋਈ ਰੀਪੋਰਟ ਅਜੇ ਤਕ ਪੇਸ਼ ਨਹੀਂ ਕੀਤੀ ਅਤੇ ਸਿਰਫ਼ ਗੋਗਲੂਆਂ ਤੋਂ ਮਿੱਟੀ ਝਾੜਨ ਵਾਲਾ ਕੰਮ ਹੀ ਕੀਤਾ ਜਾ ਰਿਹਾ ਹੈ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement