ਧਾਰਮਕ ਸਟੇਜਾਂ ਅਤੇ ਸ਼ਹੀਦੀ ਜੋੜ ਮੇਲਿਆਂ 'ਤੇ ਰਾਜਸੀ ਕਾਨਫ਼ਰੰਸਾਂ ਬੰਦ ਹੋਣੀਆਂ ਚਾਹੀਦੀਆਂ ਹਨ : ਮਨਪ੍ਰੀਤ
Published : Dec 22, 2017, 11:49 pm IST
Updated : Dec 22, 2017, 7:20 pm IST
SHARE ARTICLE

ਲੁਧਿਆਣਾ, 22 ਦਸੰਬਰ (ਮਹੇਸ਼ਇੰਦਰ ਸਿੰਘ ਮਾਂਗਟ) : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਧਾਰਮਕ ਸਮਾਗਮਾਂ ਅਤੇ ਸ਼ਹੀਦੀ ਜੋੜ ਮੇਲਿਆਂ 'ਤੇ ਸਿਆਸੀ ਕਾਨਫ਼ਰੰਸਾਂ ਬੰਦ ਹੋਣੀਆਂ ਚਾਹੀਦੀਆਂ ਹਨ। ਉਹ ਅੱਜ ਇਥੇ ਇਕ ਸਕੂਲ ਦੇ ਸਾਲਾਨਾ ਸਮਾਰੋਹ ਅਤੇ ਕ੍ਰਿਸਮਿਸ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਨ ਪੁੱਜੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ, ਜਿਥੇ ਦੇ ਲੋਕ ਧਰਮ ਵਿਚ ਬਹੁਤ ਆਸਥਾ ਅਤੇ ਸਤਿਕਾਰ ਰਖਦੇ ਹਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮ ਦਾ ਸਮਰਥਨ ਕਰਦਿਆਂ ਕਿਹਾ ਕਿ ਸੂਬੇ ਵਿਚ ਮਨਾਏ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਸ਼ਹੀਦੀ ਜੋੜ ਮੇਲਿਆਂ 'ਤੇ ਰਾਜਸੀ ਤਕਰੀਰਾਂ ਜਾਂ ਰੈਲੀਆਂ ਆਦਿ ਬੰਦ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਨੂੰ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ। 


ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿਤਾ ਕਿ ਉਹ ਦੇਸ਼ ਅਤੇ ਪੰਜਾਬ ਦੇ ਵਿਕਾਸ ਅਤੇ ਸੁਨਹਿਰੀ ਭਵਿੱਖ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਾਸ ਦੀਆਂ ਲੀਹਾਂ 'ਤੇ ਸਿਰਫ਼ ਅਤੇ ਸਿਰਫ਼ ਸਿਖਿਆ ਦੇ ਸਿਰ 'ਤੇ ਹੀ ਅੱਗੇ ਲਿਜਾਇਆ ਜਾ ਸਕਦਾ ਹੈ। ਸਾਡੇ ਦੇਸ਼ ਦੇ ਅਸਲੀ ਦੁਸ਼ਮਣ ਸਾਡੇ ਗੁਆਂਢੀ ਮੁਲਕ ਨਹੀਂ ਬਲਕਿ ਭ੍ਰਿਸ਼ਟਾਚਾਰ, ਸਹੀ ਸਿਖਿਆ ਦੀ ਕਮੀ, ਬੇਰੁਜ਼ਗਾਰੀ ਅਤੇ ਗਰੀਬੀ ਹੈ, ਜਿਨ੍ਹਾਂ ਨੂੰ ਸਾਂਝੇ ਯਤਨਾਂ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪਣੇ ਅਖ਼ਤਿਆਰੀ ਕੋਟੇ ਵਿਚੋਂ ਪੰਜ ਲੱਖ ਰੁਪਏ ਦੀ ਗਰਾਂਟ ਸੇਂਟ ਥਾਮਸ ਸੀਨੀਅਰ ਸੈਕੰਡਰੀ ਸਕੂਲ ਨੂੰ ਦੇਣ ਦਾ ਐਲਾਨ ਕੀਤਾ। ਸਮਾਗਮ ਨੂੰ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸੁਰਿੰਦਰ ਡਾਬਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਿਸ਼ਪ ਯੂਨਿਸ ਮਸੀਹ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਪਹੁੰਚੇ ਹੋਏ ਸਨ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement