ਦਿੱਲੀ ਗੁਰਦਵਾਰਾ ਕਮੇਟੀ ਦੇ ਖਾਤਿਆਂ ਦੀ ਹੋਵੇ ਪੜਤਾਲ: ਸਰਨਾ ਭਰਾ
Published : Feb 21, 2018, 1:25 am IST
Updated : Feb 20, 2018, 7:55 pm IST
SHARE ARTICLE

ਕੈਗ ਤੋਂ ਪੜਤਾਲ ਕਰਵਾਉਣ ਲਈ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
ਨਵੀਂ ਦਿੱਲੀ, 20 ਫ਼ਰਵਰੀ (ਅਮਨਦੀਪ ਸਿੰਘ) ਤਕਰੀਬਨ 100 ਕਰੋੜ ਰੁਪਏ ਦੇ ਬਜਟ ਵਾਲੀ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ  ਦੇ ਆਰਥਕ ਤੌਰ 'ਤੇ ਦੀਵਾਲੀਆ ਹੋਣ ਦਾ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਨੇ ਮੰਗ ਕੀਤੀ ਹੈ ਕਿ ਸਰਕਾਰ ਕਮੇਟੀ ਦੇ ਖ਼ਾਤਿਆਂ ਦੀ ਪੜਤਾਲ ਕੰਪਟਰੋਲਰ ਜਨਰਲ ਆਫ਼ ਇੰਡੀਆ (ਕੈਗ) ਜਾਂ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਤੋਂ ਕਰਵਾਏ ਜਿਸ ਨਾਲ ਸਪੱਸ਼ਟ ਹੋ ਜਾਵੇਗਾ ਕਿ ਕਮੇਟੀ ਵਿਚ ਭਾਰੀ ਆਰਥਕ ਬੇਨਿਯਮੀਆਂ ਹੋਈਆਂ ਹਨ। ਇਸੇ ਕਾਰਨ ਹੁਣ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹਾਂ ਲੈਣ ਲਈ ਹੜਤਾਲਾਂ ਕਰਨੀਆਂ ਪੈ ਰਹੀਆਂ ਹਨ। ਸਕੂਲ ਭਾਰੀ ਵਿੱਤੀ ਘਾਟੇ ਦਾ ਸ਼ਿਕਾਰ ਹੋ ਚੁਕੇ ਹਨ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਵੀ ਦਾਖ਼ਲ ਕੀਤੀ ਗਈ ਹੋਈ ਹੈ।ਪੱਤਰਕਾਰ ਮਿਲਣੀ ਵਿਚ ਸਰਨਾ ਭਰਾਵਾਂ ਨੇ ਕਿਹਾ ਕਿ ਕਮੇਟੀ ਵਲੋਂ ਸਕੂਲਾਂ ਦੇ ਤਕਰੀਬਨ 400 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ, ਉਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕਮੇਟੀ ਭਾਰੀ ਘਾਟੇ ਵਿਚ ਪੁੱਜ ਗਈ ਹੈ। ਮੁਲਾਜ਼ਮਾਂ ਨੂੰ ਕਿਸੇ ਵੀ ਸੂਰਤ ਵਿਚ ਕਢਣਾ ਨਿਯਮਾਂ ਦੀ ਉਲੰਘਣਾ ਹੈ।


ਸਰਨਾ ਭਰਾਵਾਂ ਨੇ ਮੰਗ ਕੀਤੀ ਕਿ ਸੇਵਾਮੁਕਤ ਸਿੱਖ ਜੱਜਾਂ ਤੇ ਆਰਥਕ ਮਾਹਰਾਂ ਦੀ ਕਮੇਟੀ ਕਾਇਮ ਕਰ ਕੇ, ਜੋ ਸਿੱਖਾਂ ਦੀ ਪ੍ਰਤੀਨਿਧ ਕਮੇਟੀ ਨੂੰ ਬਚਾ ਸਕਣ ਅਤੇ  ਕਮੇਟੀ ਦੇ ਖ਼ਾਤਿਆਂ ਦੀ ਪੜਤਾਲ ਕਰ ਕੇ ਪਤਾ ਲਗਾਵੇ ਕਿ ਕਿਉਂ 5 ਸਾਲ ਦੇ ਅੰਦਰ ਹੀ ਕਮੇਟੀ ਭਾਰੀ ਆਰਥਕ ਸੰਕਟ ਦਾ ਸ਼ਿਕਾਰ ਹੋ ਗਈ ਹੈ। ਜਦ ਅਸੀਂ ਬਾਦਲ ਪਾਰਟੀ ਨੂੰ ਗੁਰਦਵਾਰਾ ਕਮੇਟੀ ਦਾ ਪ੍ਰਬੰਧ ਸੌਂਪਿਆ ਸੀ, ਉਦੋਂ 120 ਕਰੋੜ ਦੇ ਕਰੀਬ ਐਫ਼ਡੀਆਰਜ਼ ਆਦਿ ਦਿਤਾ ਸੀ, ਹੁਣ ਮੰਦਹਾਲੀ ਕਿਉਂ? ਉਨ੍ਹਾਂ ਕਿਹਾ ਕਿ ਆਰਟੀਆਈ ਅਧੀਨ ਪ੍ਰਾਪਤ ਵੇਰਵਿਆਂ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਕਮੇਟੀ 'ਤੇ 130 ਕਰੋੜ ਰੁਪਏ ਦੀ ਦੇਣਦਾਰੀ ਹੈ। ਸਰਨਾ ਭਰਾਵਾਂ ਨੇ ਕਮੇਟੀ ਪ੍ਰਬੰਧਕਾਂ ਦੇ ਉਨ੍ਹਾਂ 'ਤੇ ਲਾਏ ਜਾਂਦੇ ਦੋਸ਼ਾਂ ਦੇ ਜਵਾਬ ਵਿਚ ਸਪੱਸ਼ਟ ਕਿਹਾ ਕਿ ਰੀਕਾਰਡ ਮੁਤਾਬਕ ਸਾਡੇ ਵੱਲ ਕੋਈ ਵੀ ਦੇਣਦਾਰੀ ਨਹੀਂ, ਜੇ ਫਿਰ ਵੀ ਹੋਈ ਤਾਂ ਅਸੀਂ ਦੇਣ ਨੂੰ ਤਿਆਰ ਹਾਂ, ਪਹਿਲਾਂ ਮਾਹਰਾਂ ਕੋਲੋਂ ਖਾਤਿਆਂ ਦਾ ਲੇਖਾ ਜੋਖਾ ਤਾਂ ਕਰਵਾਉ? 'ਸਪੋਕਸਮੈਨ' ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਸਰਨਾ ਭਰਾਵਾਂ ਨੇ ਕਿਹਾ ਕਿ ਜੇ ਦਿੱਲੀ ਗੁਰਦਵਾਰਾ ਕਮੇਟੀ ਬੈਂਕਾਂ ਤੋਂ ਕਰਜ਼ਾ ਲਵੇਗੀ ਤਾਂ ਅਸੀਂ ਸਖਤ ਵਿਰੋਧ ਕਰਾਂਗੇ।

SHARE ARTICLE
Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement