ਦੋ ਸਾਲ ਬਾਅਦ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਗੁਰਮੁਖ ਸਿੰਘ
Published : Sep 12, 2017, 10:47 pm IST
Updated : Sep 12, 2017, 5:17 pm IST
SHARE ARTICLE



ਅੰਮ੍ਰਿਤਸਰ, 12 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜ ਪਿਆਰੇ ਸਤਨਾਮ ਸਿੰਘ ਖ਼ਾਲਸਾ, ਤਰਲੋਕ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ, ਮੰਗਲ ਸਿੰਘ ਨੇ ਦਸਿਆ ਕਿ ਗੁ: ਸੰਗਤ ਸਾਹਿਬ ਪਿੰਡ ਡਾਲਾ (ਮੋਗਾ) ਵਿਖੇ ਅੰਮ੍ਰਿਤ ਸੰਚਾਰ ਸਮੇਂ ਸੌਦਾ ਸਾਧ ਨੂੰ 24 ਸਤੰਬਰ 2015 ਨੂੰ ਬਿਨਾਂ ਮੰਗੀ, ਬਿਨਾਂ ਪੇਸ਼ ਹੋਏ ਮੁਆਫ਼ੀ ਦੇਣ ਵਾਲੇ ਪੰਜ ਜਥੇਦਾਰਾਂ ਵਿਚੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਇਨ੍ਹਾਂ ਜਥੇਦਾਰਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ 21 ਅਕਤੂਬਰ 2015 ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰਖਦਿਆਂ ਸਪੱਸ਼ਟੀਕਰਨ ਦੇਣ ਲਈ ਸਦਿਆ ਗਿਆ ਸੀ ਜੋ ਉਸ ਸਮੇਂ ਪੇਸ਼ ਨਹੀਂ ਹੋਏ। ਅੱਜ ਤਕਰੀਬਨ ਦੋ ਸਾਲ ਦਾ ਸਮਾਂ ਬੀਤ ਜਾਣ ਤੇ ਗਿ. ਗੁਰਮੁਖ ਸਿੰਘ ਨੇ ਅਪਣਾ ਸਪੱਸ਼ਟੀਕਰਨ ਲਿਖਤੀ ਤੌਰ 'ਤੇ ਦਿਤਾ ਜੋ ਪੰਜ ਪਿਆਰਿਆਂ ਨੇ ਪ੍ਰਵਾਨ ਕਰ ਲਿਆ ਪਰ ਇਹ ਪੰਥ ਦਾ ਇਕ ਅਹਿਮ ਮਸਲਾ ਹੈ। ਇਸ ਕਰਕੇ ਪੰਜ ਪਿਆਰਿਆਂ ਵਲੋਂ ਅਕਾਲ ਤਖ਼ਤ ਦੀ ਮਾਣ ਮਰਿਆਦਾ, ਸਰਬਉੱਚਤਾ, ਪ੍ਰਭੂ ਸਤਾ ਅਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਮੁੱਖ ਰਖਦਿਆਂ ਹੋਇਆਂ ਗੁਰਮਤਿ ਦੀ ਰੋਸ਼ਨੀ ਵਿਚ ਵਿਚਾਰ ਕਰ ਕੇ ਹੀ ਅਗਲਾ ਫ਼ੈਸਲਾ ਆਉਣ ਵਾਲੇ ਦਿਨਾਂ ਵਿਚ ਦਿਤਾ ਜਾਵੇਗਾ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement