ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ
Published : Nov 23, 2017, 11:21 pm IST
Updated : Nov 23, 2017, 5:51 pm IST
SHARE ARTICLE

ਅੰਮ੍ਰਿਤਸਰ, 21 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਦਿਵਸ ਅੱਜ ਗੁਰਦਵਾਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਸਮੇਂ ਭਾਈ ਜਰਨੈਲ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਹੁਕਮਨਾਮਾ ਗੁਰਦਵਾਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। 


ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਜਿਥੇ ਸਾਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਅਜੋਕੇ ਪਦਾਰਥਵਾਦੀ ਯੁੱਗ ਵਿਚ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ।
ਉਥੇ ਹੀ ਸ਼ਹੀਦ ਸਿੱਖਾਂ ਦਾ ਮਹਾਨ ਬਲੀਦਾਨ ਸਾਡੇ ਲਈ ਗੁਰੂ ਪ੍ਰਤੀ ਸਮਰਪਤ ਰਹਿਣ ਦਾ ਪ੍ਰੇਰਨਾ ਸਰੋਤ ਹੈ। ਇਨ੍ਹਾਂ ਸੂਰਬੀਰ ਯੋਧਿਆਂ ਵਿਚੋਂ ਕੋਈ ਵੀ ਸਿੱਖੀ ਸਿਦਕ ਤੋਂ ਨਹੀਂ ਡੋਲਿਆ। ਉਨ੍ਹਾਂ ਸੰਗਤ ਨੂੰ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਗੁਰਬਾਣੀ ਦੀਆਂ ਸਿਖਿਆਵਾਂ ਅਨੁਸਾਰ ਜੀਵਨ ਜਿਉਣ ਨਾਲ ਮਨੁੱਖ ਨੂੰ ਕੋਈ ਵੀ ਦੁਖ ਛੋਹ ਨਹੀਂ ਸਕਦਾ।

SHARE ARTICLE
Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement