ਗੁਰੂਘਰਾਂ ਵਿਚ ਲੰਗਰਾਂ ਨੂੰ ਜੀ.ਐਸ.ਟੀ. ਤੋਂ ਛੋਟ ਮਾਮਲੇ 'ਤੇ ਹਰਸਿਮਰਤ ਬਾਦਲ ਅਪਣਾ ਰਹੇ ਨੇ ਦੋਹਰੇ ਮਾਪਦੰਡ : ਭਗਵੰਤ ਮਾਨ
Published : Feb 18, 2018, 12:18 am IST
Updated : Feb 17, 2018, 6:48 pm IST
SHARE ARTICLE

ਸੁਨਾਮ ਊਧਮ ਸਿੰਘ ਵਾਲਾ, 17 ਫ਼ਰਵਰੀ (ਦਰਸ਼ਨ ਸਿੰਘ ਚੌਹਾਨ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਤਲਵੰਡੀ ਸਾਬੋ ਹਲਕੇ ਤੋਂ ਪ੍ਰੋਫ਼ੈਸਰ ਬਲਜਿੰਦਰ ਕੌਰ ਹੱਥੋਂ ਹੋਈ ਹਾਰ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪ੍ਰੋਫ਼ੈਸਰ ਬਲਜਿੰਦਰ ਕੌਰ ਹਲਕੇ ਤੋਂ ਵਿਧਾਨ ਸਭਾ ਦੀਆਂ ਦੋ ਚੋਣਾਂ ਲੜ ਚੁਕੇ ਹਨ ਲੇਕਿਨ ਉਸ ਸਮੇਂ ਕਿਸੇ ਨੇ ਬਲਜਿੰਦਰ ਕੌਰ ਦੀ ਦੋਹਰੀ ਵੋਟ ਦਾ ਮਾਮਲਾ ਕਿਉਂ ਨਹੀਂ ਉਠਾਇਆ। ਆਪ ਪਾਰਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਸਿਆਸੀ ਦਬਾਅ ਹੇਠ ਦੋਹਰੀ ਵੋਟ ਦੇ ਮਾਮਲੇ 'ਤੇ ਰਿਪੋਰਟਾਂ ਪੇਸ਼ ਕਰ ਰਹੇ ਹਨ।ਇਥੇ ਹਲਕੇ ਦੇ ਵਿਧਾਇਕ ਅਮਨ ਅਰੋੜਾ ਦੀ ਰਿਹਾਇਸ਼ 'ਤੇ ਅਗਰਵਾਲ ਸਭਾ ਦੇ ਵਫ਼ਦ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂਘਰਾਂ ਵਿਚ ਲੰਗਰ ਦੀ ਰਸ਼ਦ 'ਤੇ ਲੱਗ ਰਹੇ ਜੀ.ਐਸ.ਟੀ. ਨੂੰ ਖ਼ਤਮ ਕਰਨ ਦੇ ਮਾਮਲੇ 'ਤੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੋਹਰੇ ਮਾਪਦੰਡ ਅਪਣਾ ਰਹੇ ਹਨ। 


ਉਨ੍ਹਾਂ ਕਿਹਾ ਕਿ ਬੀਬਾ ਬਾਦਲ ਪੰਜਾਬ ਆ ਕੇ ਗੁਰਦੁਆਰਾ ਸਾਹਿਬ ਵਿਚ ਚਲਦੇ ਲੰਗਰਾਂ ਵਿਚ ਆ ਰਹੀ ਰਸਦ 'ਤੇ ਲੱਗ ਰਹੇ ਜੀ.ਐਸ.ਟੀ. ਨੂੰ ਖ਼ਤਮ ਕਰਨ ਦੀ ਮੰਗ ਕਰਦੇ ਹਨ ਲੇਕਿਨ ਦਿੱਲੀ ਜਾ ਕੇ ਕੈਬਨਿਟ ਮੀਟਿੰਗਾਂ ਵਿਚ ਸ਼ਾਮਲ ਹੋਣ ਦੇ ਬਾਵਜੂਦ  ਮਸਲਾ ਨਹੀਂ ਚੁਕਿਆ ਜਾ ਰਿਹਾ। ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਲੰਗਰ 'ਤੇ ਲੱਗ ਰਹੇ ਜੀ.ਐਸ.ਟੀ. ਨੂੰ ਤੁਰਤ ਖ਼ਤਮ ਕਰੇ। ਉਨ੍ਹਾਂ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਬੈਂਕ ਦਾ ਹਜ਼ਾਰਾਂ ਕਰੋੜ ਰੁਪਏ ਦਾ ਗਬਨ ਕਰ ਕੇ ਭੱਜਣ ਦੇ ਸਵਾਲ 'ਚ ਕਿਹਾ ਕਿ ਮੋਦੀ ਸਰਕਾਰ ਅਮੀਰ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਜਦਕਿ ਆਰਥਕ ਮੰਦਹਾਲੀ ਨਾਲ ਜੂਝ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁਕਿਆ ਜਾ ਰਿਹਾ ਸਿਰਫ਼ ਸਬਜ਼ਬਾਜ਼ ਹੀ ਦਿਖਾਏ ਜਾ ਰਹੇ ਹਨ। ਮਾਨ ਨੇ ਸੂਬੇ ਅੰਦਰ ਕੋਈ ਸਰਕਾਰ ਨਾ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਖੋਹਣ ਦੇ ਰਾਹ ਤੁਰ ਪਈ ਹੈ। ਸਰਕਾਰੀ ਸਕੂਲ, ਸੇਵਾ ਕੇਂਦਰ ਅਤੇ ਥਰਮਲ ਪਲਾਂਟ ਬੰਦ ਕੀਤੇ ਜਾ ਰਹੇ ਹਨ। ਕਾਂਗਰਸ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫ਼ੀ ਅਤੇ ਲੋਕ ਭਲਾਈ ਸਕੀਮਾਂ 'ਤੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ।   ਇਸ ਮੌਕੇ ਵਿਧਾਇਕ ਅਮਨ ਅਰੋੜਾ, ਕੌਂਸਲਰ ਮਨਪੀ੍ਰਤ ਸਿੰਘ ਮਨੀ ਵੜ੍ਹੈਚ, ਕ੍ਰਿਸ਼ਨ ਸੰਦੋਹਾ, ਹਕੂਮਤ ਰਾਏ ਜਿੰਦਲ, ਵੇਦ ਪ੍ਰਕਾਸ਼ ਹੋਡਲਾ, ਜਤਿੰਦਰ ਜੈਨ, ਸਾਹਿਬ ਸਿੰਘ, ਬ੍ਰਿਸ਼ਭਾਨ ਕੁਲਾਰਾਂ, ਰਵੀਕਮਲ ਗੋਇਲ, ਵਿਕਰਮ ਗਰਗ ਵਿੱਕੀ ਸਮੇਤ ਹੋਰ ਆਗੂ ਤੇ ਅਗਰਵਾਲ ਸਭਾ ਦੇ ਅਹੁਦੇਦਾਰ ਹਾਜ਼ਰ ਸਨ।

SHARE ARTICLE
Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement