ਜਥੇਦਾਰਾਂ ਦਾ ਗ਼ਲਤ ਹੁਕਮਨਾਮਾ ਬਦਲ ਵੀ ਦਿਤਾ ਗਿਆ ਸੀ....
Published : Mar 6, 2018, 2:42 am IST
Updated : Mar 5, 2018, 9:12 pm IST
SHARE ARTICLE

ਤਰਨਤਾਰਨ, 5 ਮਾਰਚ (ਚਰਨਜੀਤ ਸਿੰਘ): ਸ੍ਰੀ ਅਕਾਲ ਤਖ਼ਤ ਸਾਹਿਬ ਤੋ ਜਿਥੇ ਸਮੇ ਸਮੇ ਤੇ ਹੁਕਮਨਾਮੇ ਵਾਪਸ ਲੈਣ ਦਾ ਇਤਿਹਾਸ ਮਿਲਦਾ ਹੈ ਉਥੇ ਪੰਥ ਤੇ ਇਕ ਸਮਾਂ ਅਜਿਹਾ ਵੀ ਆਇਆ ਜਦ ਜਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ  ਨੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ '' ਇਲਾਹੀ ਫੁਰਮਾਨਾਂ'' ਨੂੰ ਨਾ ਸਿਰਫ ਮੰਨਣ ਤੋ ਇਨਕਾਰ ਕਰ ਦਿੱਤਾ, ਜਥੇਦਾਰ ਬਦਲ ਦਿੱਤਾ ਅਤੇ ਹੁਕਮਨਾਮੇ ਵਾਪਸ ਲੈਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਐਲਾਨ ਵੀ ਕਰ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਆਪਣਾ ਵਖਰਾ ਰੁਖ਼ ਅਖਤਿਆਰ ਕੀਤਾ ਹੋਇਆ ਸੀ ਜਦ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਹਰ ਹੀਲੇ ਕੋਸ਼ਿਸ਼ ਸੀ ਕਿ ਸਿੱਖਾਂ ਦੀ ਅਜਾਦ ਹਸਤੀ ਅਤੇ ਅਡਰੀ ਹੋਂਦ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਵਿਚਾਲੇ  ਆਪਸੀ ਟਕਰਾਅ ਵਾਲਾ ਮਾਹੋਲ ਸਿਰਜਿਆ ਜਾ ਚੁੱਕਾ ਸੀ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਥ ਵਿਚੋ ਛੇਕ ਦਿੱਤਾ। ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਦੇ ਦੋਸ਼ ਵਿਚ ਸ਼੍ਰੋਮਣੀ ਕਮੇਟੀ ਦੀ ਅਤ੍ਰਿੰਗ ਕਮੇਟੀ, ਅਕਾਲ ਪੁਰਖ ਦੀ ਫ਼ੋਜ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ, ਰਘੂਜੀਤ ਸਿੰਘ ਵਿਰਕ, ਗੁਰਪਾਲ ਸਿੰਘ, ਸਤਨਾਮ ਸਿੰਘ ਭਾਈ ਰੂਪਾ , ਕਮੇਟੀ ਦੇ ਆਹੁਦੇਦਾਰਾਂ ਅਤੇ ਸਾਥੀ ਜਥੇਦਾਰਾਂ ਪ੍ਰੋਫੈਸਰ ਮਨਜੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ,  ਗਿਆਨੀ ਕੇਵਲ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾਂ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਨੂੰ ਵੀ ਗਿਆਨੀ ਪੂਰਨ ਸਿੰਘ ਦੇ ਕ੍ਰੋਪ ਦਾ ਸਾਹਮਣਾ ਕਰਨਾ ਪਿਆ। ਇਹ ਸਾਰਾ ਘਟਨਾਕਮ 25 ਜਨਵਰੀ 2000 ਤੋ 28 ਮਾਰਚ 2000 ਤਕ ਚਲਦਾ ਰਿਹਾ। ਆਖਿਰ ਗਿਆਨੀ ਪੂਰਨ ਸਿੰਘ ਆਹੁਦੇ ਤੋ ਹਟਾ ਦਿੱਤੇ ਗਏ। 


20 ਵੀ ਸਦੀ ਦੇ ਸਿੱਖ ਇਤਿਹਾਸ ਦੇ ਅਹਿਮ ਸਰੋਤ ਵਜੋ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕਤੱਰ ਡਾਕਟਰ ਰੂਪ ਸਿੰਘ ਦੁਆਰਾ ਰਚਿਤ ਪੁਸਤਕ ਹੁਕਮਨਾਮੇ ਆਦੇਸ਼ ਸੰਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਮੁਤਾਬਿਕ 29 ਮਾਰਚ 2000 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ  ਜਥੇਦਾਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਗਿਆਨੀ ਜੋਗਿੰਦਰ ਸਿੰਘ ਵੇਦਾਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਮੋਹਨ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ,ਗਿਆਨੀ ਗੁਰਬਚਨ ਸਿੰਘ ਮੌਜੂਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੋ ਕਿ ਉਸ ਵੇਲੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਨ ਤੋ ਇਲਾਵਾ ਗਿਆਨੀ ਚਰਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਰਵੇਲ ਸਿੰਘ ਨੇ ਫੈਸਲਾ ਲਿਆ ਕਿ ਗਿਆਨੀ ਪੂਰਨ ਸਿੰਘ ਦੁਆਰਾ ਲਏ ਹੁਕਮਨਾਮੇ ਵਾਪਸ ਲੈ ਲਏ ਜਾਣੇ ਚਾਹੀਦੇ ਹਨ। ਇਥੇ ਹੀ ਬਸ ਨਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਥ ਵਿਚ ਪਸ਼ਚਾਤਾਪ ਦਿਵਸ ਮਨਾਉਾਂਣਲਈ ਪਹਿਲ ਕਰਦਿਆਂ 30 ਮਾਰਚ 2000 ਨੂੰ ਇਹ ਦਿਹਾੜਾ ਵੀ ਮਨਾਇਆ।  ਸਵਾਲ ਇਹ ਹੈ ਕਿ ਜੇਕਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਗਿਆਨੀ ਪੂਰਨ ਸਿੰਘ ਦੇ ਗ਼ਲਤ ਹੁਕਮਨਾਮੇ ਵਾਪਸ ਲੈ ਲਏ ਸਨ ਤਾਂ ਮੋਜੂਦਾ ਜਥੇਦਾਰ ਨੂੰ ਪਹਿਲਾਂ ਤੋ ਅਤੇ ਉਨ੍ਹਾਂ ਦੇ ਕਾਰਜਕਾਲ ਵਿਚ ਲਏ ਗ਼ਲਤ ਫ਼ੈਸਲੇ ਵਾਪਸ ਲੈਣ ਦੀ ਹਿੰਮਤ ਤੇ ਹੋਸਲਾ  ਵਿਖਾਉਣਾ ਚਾਹੀਦਾ ਹੈ ਤਾਂ ਕਿ ਪੰਥਕ ਏਕਤਾ ਤੇ ਇਕਸੁਰਤਾ ਬਰਕਰਾਰ ਰਹਿ ਸਕੇ।  

SHARE ARTICLE
Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement