ਕਾਂਗਰਸ ਸਰਕਾਰ ਨੇ ਖ਼ਾਲਸਾ ਪੰਥ ਦੀ ਤੌਹੀਨ ਕੀਤੀ : ਸੁਖਬੀਰ
Published : Dec 30, 2017, 12:14 am IST
Updated : Dec 29, 2017, 6:44 pm IST
SHARE ARTICLE

ਚੰਡੀਗੜ੍ਹ, 29 ਦਸੰਬਰ (ਜੀ.ਸੀ. ਭਾਰਦਵਾਜ) : ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਕਾਂਗਰਸ ਸਰਕਾਰ ਵਿਰੁਧ ਖ਼ਾਲਸਾ ਪੰਥ ਦੀ ਤੌਹੀਨ ਕਰਨ ਅਤੇ ਸਿੱਖ ਧਰਮ ਤੇ ਸਿੱਖ ਸੰਸਥਾਵਾਂ ਪ੍ਰਤੀ ਕਠੋਰ ਵਤੀਰਾ ਰੱਖਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਰਕਾਰੀ ਛੁੱਟੀਆਂ 'ਚ ਕਟੌਤੀ ਕਰ ਕੇ ਸਾਂਝੀ ਪੰਜਾਬੀ ਵਿਰਾਸਤ ਦਾ ਵੀ ਨਿਰਾਦਰ ਕੀਤਾ ਹੈ।ਅੱਜ ਇਥੇ ਜਾਰੀ ਇਕ ਬਿਆਨ ਵਿਚ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵੇਂ ਸਾਲ ਵਿਚ ਕਾਂਗਰਸ ਸਰਕਾਰ ਨੇ ਇਸ ਤਰੀਕੇ ਨਾਲ ਸਰਕਾਰੀ ਛੁੱਟੀਆਂ 'ਚ ਕਟੌਤੀ ਕੀਤੀ ਕਿ ਪੰਜਾਬ ਦੇ ਵਿਲੱਖਣ ਸਿੱਖ ਧਰਮ, ਮਜ਼ਬੂਤ ਖ਼ਾਲਸਾ ਪੰਥ ਅਤੇ ਹੋਰ ਸੰਸਥਾਵਾਂ ਦੀ ਅਣਦੇਖੀ ਕਰਨ ਨਾਲ-ਨਾਲ ਦੂਜੇ ਧਰਮਾਂ ਤੇ ਸਭਿਆਚਾਰ ਪ੍ਰਤੀ ਬੇਰੁਖ਼ੀ ਵਿਖਾਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 9 ਮਹੀਨੇ ਦੀ ਮਾੜੀ ਕਾਰਗੁਜ਼ਾਰੀ 'ਤੇ ਪਰਦਾ ਪਾਉਣ ਦੇ ਮੰਤਵ ਨਾਲ ਕੈਪਟਨ ਸਰਕਾਰ ਨੇ ਵਿਸਾਖੀ, ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਵਸ, ਗੁਰੂ ਗੰ੍ਰਥ ਸਾਹਿਬ ਦਾ ਪ੍ਰਕਾਸ਼ ਪੁਰਬ, ਮਹਾਂਸ਼ਿਵਰਾਤਰੀ, ਈਦ ਉਲ ਜੁਹਾ ਅਤੇ ਹੋਰ ਸ਼ਹੀਦੀ ਦਿਹਾੜੇ ਮਨਾਉਣ 'ਤੇ ਵੀ ਇਕ ਤਰ੍ਹਾਂ ਨਾਲ ਪਾਬੰਦੀ ਲਾ ਦਿਤੀ ਹੈ। ਇਸ ਕਠੋਰ ਵਤੀਰੇ ਨੂੰ ਪਿਛੋਕੜ ਨਾਲ ਜੋੜਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਰਿਮੰਦਰ ਸਾਹਿਬ 'ਤੇ ਟੈਂਕਾਂ ਨਾਲ ਹਮਲਾ ਕਰਨ ਅਤੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਲਈ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਸਿਰਫ਼ ਅਜਿਹੀ ਪਾਰਟੀ ਹੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਛੁੱਟੀ ਖ਼ਤਮ ਕਰ ਸਕਦੀ ਸੀ। ਅਜਿਹੀ ਹਰਕਤ ਕਰ ਕੇ ਇਸ ਨੇ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਦੁਬਾਰਾ ਨਮਕ ਛਿੜਕਿਆ ਹੈ। ਸਿੱਖ ਕੌਮ ਅਪਣੀਆਂ ਧਾਰਮਕ ਰਵਾਇਤਾਂ 'ਤੇ ਕੀਤੇ ਇਸ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। 


ਛੁੱਟੀਆਂ ਦੀ ਕਟੌਤੀ ਬਾਰੇ ਫ਼ੈਸਲੇ ਨੂੰ ਤੁਰਤ ਵਾਪਸ ਲੈਣ ਦੀ ਮੰਗ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਵਿਸਾਖੀ ਦੇ ਦਿਨ ਦੀ ਇਤਿਹਾਸਕ ਮਹੱਤਤਾ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖ਼ਾਲਸਾ ਪੰਥ ਦੀ ਸਾਜਣਾ ਕੀਤੀ ਸੀ, ਨੂੰ ਘਟਾਉਣ ਦੀ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਰੇ ਲੋਕਾਂ ਵਲੋਂ ਫ਼ਸਲਾਂ ਦੀ ਕਟਾਈ ਦੇ ਦਿਨ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਲੋਕ ਗੁਰਦਵਾਰਿਆਂ ਅਤੇ ਭਾਈਚਾਰਕ ਇਕੱਠਾਂ ਵਿਚ ਜਾਂਦੇ ਹਨ। ਇਸ ਤੋਂ ਇਲਾਵਾ ਉਹ ਨਗਰ ਕੀਰਤਨਾਂ ਵਿਚ ਵੀ ਭਾਗ ਲੈਂਦੇ ਹਨ। ਅੰਮ੍ਰਿਤਸਰ, ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਇਸ ਮੌਕੇ ਵਿਸ਼ੇਸ਼ ਦੀਵਾਨ ਸਜਦੇ ਹਨ। ਲੋਕਾਂ ਨੂੰ ਇਨ੍ਹਾਂ ਜਸ਼ਨਾਂ ਵਿਚ ਸ਼ਿਰਕਤ ਕਰਨ ਤੋਂ ਰੋਕਣਾ ਇਕ ਪੰਜਾਬ ਵਿਰੋਧੀ ਕਦਮ ਹੈ ਜਿਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।ਸੁਖਬੀਰ ਨੇ ਟਿਪਣੀ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਾਂਝੀ ਪੰਜਾਬੀ ਵਿਰਾਸਤ ਦਾ ਨਿਰਾਦਰ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਇਹ ਅਪਣੇ ਨਾਗਰਿਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰ ਕੇ ਵਧੀਆ ਪ੍ਰਸ਼ਾਸਨ ਦੇਣਾ ਤਾਂ ਦੂਰ ਕੋਈ ਵੀ ਪ੍ਰਸ਼ਾਸਨ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਦਾ ਨਿਰਾਦਰ ਬਿਲਕੁਲ ਸਵੀਕਾਰ ਨਹੀਂ। ਸ. ਬਾਦਲ ਨੇ ਕਿਹਾ ਕਿ ਜਿਥੋਂ ਤਕ ਕਿ ਛੁੱਟੀਆਂ ਦੀ ਸੂਚੀ ਦੇ ਮੁਲਾਂਕਣ ਦਾ ਮਾਮਲਾ ਹੈ, ਇਸ ਨੂੰ ਤਾਨਾਸ਼ਾਹੀ ਢੰਗ ਨਾਲ ਨਿਪਟਾ ਕੇ ਹਰ ਕਿਸੇ ਦੇ ਜਜ਼ਬਾਤਾਂ ਨੂੰ ਕੁਚਲਣ ਦੀ ਥਾਂ ਸਰਬਸੰਮਤੀ ਨਾਲ ਸੋਚ ਵਿਚਾਰ ਕੇ ਸੁਲਝਾਉਣਾ ਚਾਹੀਦਾ ਹੈ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement