ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲਵੇ ਸ਼੍ਰੋਮਣੀ ਕਮੇਟੀ: ਖ਼ਾਲਸਾ
Published : Sep 9, 2017, 10:47 pm IST
Updated : Sep 9, 2017, 5:17 pm IST
SHARE ARTICLE



ਅੰਮ੍ਰਿਤਸਰ, 9 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਦਮਦਮੀ ਟਕਸਾਲ ਨੇ ਨਾਮਵਰ ਕਾਲਮ ਨਵੀਸ ਕੁਲਦੀਪ ਨਈਅਰ ਪ੍ਰਤੀ ਸਖ਼ਤ ਤੇਵਰ ਵਿਖਾਉਂਦਿਆਂ ਉਸ ਨੂੰ ਦਿਤਾ ਹੋਇਆ ਸਨਮਾਨ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਨਈਅਰ ਵਲੋਂ ਸਿੱਖ ਕੌਮ ਦੇ ਸ਼ਹੀਦਾਂ, ਕੌਮੀ ਨਾਇਕਾਂ ਅਤੇ ਸਤਿਕਾਰਯੋਗ ਸ਼ਖ਼ਸੀਅਤਾਂ ਬਾਰੇ ਕੂੜ ਪ੍ਰਚਾਰ ਅਤੇ ਗ਼ਲਤ ਟਿਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਹਨ। ਗੁਮਰਾਹਕੁਨ ਅਤੇ ਫ਼ਿਰਕਾਪ੍ਰਸਤ ਲਿਖਤਾਂ ਰਾਹੀਂ ਸਿੱਖ ਮਨੋਂ ਭਾਵਨਾਵਾਂ ਅਤੇ ਧਾਰਮਕ ਵਿਸ਼ਵਾਸ ਨੂੰ ਵੱਡੀ ਸੱਟ ਮਾਰਨ ਕਾਰਨ ਨਈਅਰ ਕਿਸੇ ਵੀ ਸਿੱਖ ਸੰਸਥਾ ਤੋਂ ਸਨਮਾਨ ਦਾ ਹੱਕਦਾਰ ਨਹੀਂ ਹੈ।

ਲਿਹਾਜਾ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਕਮੇਟੀ ਵਲੋਂ 3 ਜੁਲਾਈ 2006 ਦੌਰਾਨ ਅਕਾਲ ਤਖ਼ਤ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਨਈਅਰ ਨੂੰ ਦਿਤਾ ਗਿਆ ਸਨਮਾਨ ਵਾਪਸ ਲੈਣ ਲਈ ਉਚਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨਈਅਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਨਾਇਕਾਂ ਦੇ ਅਕਸ ਨੂੰ ਬਦਨਾਮ ਕਰਨ ਹਿੱਤ ਲਗਾਤਾਰ ਗੁਮਰਾਹਕੁਨ ਅਤੇ ਬੇਬੁਨਿਆਦ ਲਿਖਤਾਂ ਲਿਖ ਰਿਹਾ ਹੈ ਜਿਨ੍ਹਾਂ ਦੀ ਗੁਰਮਤਿ ਪ੍ਰਚਾਰ, ਸਿੱਖ ਅਤੇ ਪੰਜਾਬ ਦੇ ਹਕਾਂ ਹਿਤਾਂ ਲਈ ਵੱਡੀ ਘਾਲਣਾ ਰਹੀ।

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਈਅਰ ਨੇ ਅਕਾਲ ਤਖ਼ਤ ਵਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਵਜੋਂ ਨਿਵਾਜੇ ਗਏ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਦਿਆਂ ਉਨ੍ਹਾਂ ਦੀ ਤੁਲਨਾ ਸੌਦਾ ਸਾਧ ਨਾਲ ਕੀਤੀ ਹੈ ਜਿਸ ਕਾਰਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਨਈਅਰ ਜਾਂ ਤਾਂ ਸਬੂਤ ਪੇਸ਼ ਕਰਨ ਜਾਂ ਫਿਰ ਸਿੱਖਾਂ ਦੇ ਰੋਹ ਦਾ ਸਾਹਮਣਾ ਕਰਨ। ਉਨ੍ਹਾਂ ਕਿਹਾ ਕਿ ਨਈਅਰ ਵਰਗੇ ਫ਼ਿਰਕਾਪ੍ਰਸਤ ਲੋਕਾਂ ਨੇ ਅਤੀਤ ਤੋਂ ਕੋਈ ਸਬਕ ਨਹੀਂ ਸਿਖਿਆ ਹੈ, ਉਹ ਫ਼ਿਰਕਾਪ੍ਰਸਤ ਸੋਚ ਤੇ ਲਿਖਤਾਂ ਰਾਹੀਂ ਪੰਜਾਬ ਨੂੰ ਫਿਰ ਤੋਂ ਲਾਂਬੂ ਲਾਉਣ ਦੀ ਤਾਕ ਵਿਚ ਹੈ ਜਿਸ ਪ੍ਰਤੀ ਸੱਭ ਨੂੰ ਸੁਚੇਤ ਹੋਣ ਦੀ ਲੋੜ ਹੈ। ਦਮਦਮੀ ਟਕਸਾਲ ਮੁਖੀ ਨੇ ਨਈਅਰ ਦੀ ਸਵੈਜੀਵਨੀ ''ਬਿਓਡ ਦਿ ਲਾਈਨਜ਼' ਉਤੇ”ਵੀ ਪਾਬੰਦੀ ਲਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ।

SHARE ARTICLE
Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement