ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲਵੇਗੀ ਸ਼੍ਰੋਮਣੀ ਕਮੇਟੀ
Published : Oct 10, 2017, 10:53 pm IST
Updated : Oct 10, 2017, 5:25 pm IST
SHARE ARTICLE

ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਇਆ ਜਾਵੇਗਾ : ਪ੍ਰੋ. ਬਡੂੰਗਰ

ਫ਼ਤਿਹਗੜ੍ਹ ਸਾਹਿਬ, 10 ਅਕਤੂਬਰ (ਸੁਰਜੀਤ ਸਿੰਘ ਸਾਹੀ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਜੂਨ 1984 ਨੂੰ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ 'ਤੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਅਪਣੇ ਲੇਖ ਵਿਚ ਭੱਦੀ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੇਖਕ ਕੁਲਦੀਪ ਨਈਅਰ ਕੋਲੋਂ ਸ਼੍ਰੋਮਣੀ ਪੱਤਰਕਾਰ ਦਾ ਸਨਮਾਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਅੱਜ ਅਹਿਮ ਫ਼ੈਸਲੇ ਕਰਦਿਆਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਉਣ ਦਾ ਫ਼ੈਸਲਾ ਕੀਤਾ, ਉਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਂਅ 'ਤੇ ਗੁਰਬਾਣੀ ਸੰਗੀਤ ਅਕਾਦਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ।ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਦਸਿਆ ਕਿ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਆਰੰਭ ਦਿਤੀਆਂ ਗਈਆਂ ਹਨ ਅਤੇ ਇਸ ਵਾਰ 4 ਨਵੰਬਰ 2017 ਨੂੰ ਆ ਰਹੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਕਰਵਾਇਆ ਜਾਵੇਗਾ।


ਉਨ੍ਹਾਂ ਦਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਗੁਰਬਾਣੀ ਸੰਗੀਤ ਅਕਾਦਮੀ ਖੋਲ੍ਹੀ ਜਾਵੇਗੀ ਅਤੇ ਇਸ ਦੇ ਨਾਲ ਹੀ ਪਾਕਿਸਤਾਨ ਦੇ ਗੁਰਦੁਆਰਿਆਂ ਵਿਖੇ ਨਿਤਨੇਮ ਦੀਆਂ ਬਾਣੀਆਂ, ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਟੀਕ ਦੇ ਨਾਲ ਹੀ ਤਬਲਾ, ਹਾਰਮੋਨੀਅਮ ਸਮੇਤ ਸੰਗੀਤ ਦਾ ਹੋਰ ਸਾਜ਼ੋ-ਸਮਾਨ ਦਿਤਾ ਜਾਵੇਗਾ ਅਤੇ ਇਸ ਦੀ ਆਗਿਆ ਸਬੰਧੀ ਪ੍ਰਕਿਰਿਆ ਨੂੰ ਸਰਲ ਬਣਾਉਂਦਿਆਂ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਦੇ ਦਿਤੇ ਗਏ ਹਨ। ਉਨ੍ਹਾਂ ਦਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਏ ਬੁਲਾਰ ਜੀ ਦੇ ਨਾਂਅ 'ਤੇ ਇਕ ਲਾਇਬ੍ਰੇਰੀ ਬਣਾਉਣ ਨੂੰ ਵੀ ਪ੍ਰਵਾਨਗੀ ਦਿਤੀ ਗਈ ਹੈ। ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਸਮੇਂ ਉਨ੍ਹਾਂ ਦੇ ਪਰਵਾਰ ਨੂੰ ਵੀ ਅੰਮ੍ਰਿਤਸਰ ਆਉਣ ਲਈ ਸੱਦਾ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਦਰਬਾਰ ਸਾਹਿਬ ਵਿਖੇ ਲੱਖਾਂ ਦੀ ਤਾਦਾਦ ਵਿਚ ਸੰਗਤ ਅਪਣੀ ਆਸਥਾ ਲੈ ਕੇ ਆਉਂਦੀ ਹੈ ਪਰ ਦੁਖ ਦੀ ਗੱਲ ਹੈ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਸ਼ਰਧਾਲੂਆਂ ਨਾਲ ਲੁੱਟ ਖੋਹ ਦੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਜਾਵੇਗਾ। 

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement