ਮੋਦੀ ਸਰਕਾਰ ਵਲੋਂ ਸਿੱਖਾਂ ਦੇ ਧਾਰਮਕ ਅਸਥਾਨਾਂ 'ਤੇ ਜੀ ਐਸ ਟੀ ਲਗਾ ਕੇ ਗ਼ੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹੈ : ਮਾਨ
Published : Sep 17, 2017, 11:12 pm IST
Updated : Sep 17, 2017, 5:42 pm IST
SHARE ARTICLE


ਮਹਿਲ ਕਲਾਂ, 17 ਸਤੰਬਰ (ਗੁਰਮੁਖ ਸਿੰਘ ਹਮੀਦੀ) : ਮੋਦੀ ਸਰਕਾਰ ਵਲੋਂ ਸਿੱਖਾਂ ਦੇ ਧਾਰਮਕ ਅਸਥਾਨਾਂ 'ਤੇ ਜੀ ਐਸ ਟੀ ਟੈਕਸ ਲਗਾ ਕੇ ਗ਼ੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਪਰ ਬਾਦਲਾਂ ਦੀ ਜੇਕਰ ਪ੍ਰਧਾਨ ਮੰਤਰੀ ਮੋਦੀ ਨਹੀਂ ਸੁਣਦਾ ਤਾਂ ਉਨ੍ਹਾਂ ਨੂੰ ਬੀ ਜੇ ਪੀ ਤੋਂ ਹਮਾਇਤ ਵਾਪਸ ਲੈ ਕੇ ਸਿੱਖ ਕੌਮ ਨਾਲ ਖੜਨਾ ਚਾਹੀਦਾ ਹੈ।

ਇਹ ਵਿਚਾਰ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਪਿੰਡ ਗੰਗੋਹਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਭੋਲਾ ਦੇ ਸਤਿਕਾਰਯੋਗ ਪਿਤਾ ਹਰਚਰਨ ਸਿੰਘ ਗੰਗੋਹਰ ਦੇ ਅਕਾਲ ਚਲਾਣੇ 'ਤੇ ਪਰਵਾਰਕ ਮੈਂਬਰਾਂ ਨਾਲ ਦੁੱਖਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।

ਉਨ੍ਹਾਂ ਪੰਜਾਬ ਦੇ ਦੋ ਵੱਡੇ ਸਿੱਖ ਪ੍ਰਚਾਰਕਾਂ ਨੂੰ ਸਿੱਖ ਧਰਮ 'ਚ ਪਰਪੱਕ ਹੋ ਕੇ ਵਿਦੇਸ਼ੀ ਦੌਰਿਆਂ ਦੀ ਬਜਾਏ ਪੰਜਾਬ 'ਚ ਸਿੱਖੀ ਦਾ ਪ੍ਰਚਾਰ ਕਰ ਕੇ ਸਿੱਖੀ ਤੋਂ ਦੂਰ ਗਏ ਲੋਕਾਂ ਨੂੰ ਜੋੜਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੁੱਝ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਲੰਘੀਆ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਝਾੜੂ ਚੁੱਕ ਕੇ ਸਿੱਧੇ ਤੌਰ ਹਮਾਇਤ ਕਰ ਕੇ ਸਿੱਖ ਪੰਥ ਨਾਲ ਧ੍ਰੋਹ ਕਮਾਇਆ ਹੈ।

ਐਸ ਜੀ ਪੀ ਸੀ ਦੀਆਂ ਚੋਣਾਂ ਨਾ ਕਰਵਾਏ ਜਾਣ ਸਬੰਧੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਬਾਦਲ ਦੇ ਇਸ਼ਾਰੇ 'ਤੇ ਚੋਣਾਂ ਨਹੀਂ ਕਰਾਉਣਾ ਚਾਹੁੰਦੀ ਕਿਉਂਕਿ ਸ਼੍ਰੋਮਣੀ ਕਮੇਟੀ ਦੀ ਮੁਨਿਆਦ ਤਿੰਨ ਸਾਲ ਪਹਿਲਾਂ ਪੂਰੀ ਹੋ ਚੁੱਕੀ ਜੇਕਰ ਪਾਰਲੀਮੈਂਟ ਤੇ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਸਿਰ ਕਰਵਾਈਆਂ ਜਾ ਸਕਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ।

ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਤੇ ਪਾਰਲੀਮੈਂਟ ਦੀਆਂ ਚੋਣਾਂ ਸਮੇਂ ਸਿਰ ਨਾ ਕਰਵਾਈਆਂ ਜਾਣ ਤਾਂ ਹਿੰਦੂ ਰਾਸ਼ਟਰ ਦੇ ਲੋਕ ਇਕਮੁੱਠ ਹੋ ਕੇ ਚੋਣਾਂ ਕਰਾਉਣ ਦੇ ਹੱਕ 'ਚ ਨਿੱਤਰ ਆਉਂਦੇ ਹਨ। ਪਰ  ਐਸ ਜੀ ਪੀ ਸੀ ਚੋਣਾਂ ਵਿਚ ਬਾਦਲਾਂ ਦੀ ਬੁਰੀ ਹਾਲਤ ਦੇਖ ਕੇ ਮੋਦੀ ਤੇ ਬਾਦਲ ਐਸ ਜੀ ਪੀ ਸੀ ਦੀਆਂ ਚੋਣਾਂ ਨਹੀਂ ਕਰਵਾ ਰਹੇ। ਉਨ੍ਹਾਂ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਖ਼ੁਦਕੁਸ਼ੀਆਂ ਰੋਕਣ ਲਈ ਗੰਭੀਰ ਨਹੀ ਹਨ।

ਉਨ੍ਹਾਂ ਕਿਹਾ ਕਿ ਪਾਰਟੀ ਆਉਂਦੀਆਂ ਪਾਰਲੀਮੈਂਟ, ਗੁਰਦਾਸਪੁਰ ਦੀ ਜ਼ਿਮਨੀ ਚੋਣ ਲੜਨ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਸਰਪੰਚੀ ਦੀਆਂ ਚੋਣਾਂ 'ਚ ਹਿੱਸਾ ਲਵੇਗੀ। ਉਨ੍ਹਾਂ ਸਮੂਹ ਪਾਰਟੀ ਆਗੂਆਂ 'ਤੇ ਵਰਕਰਾਂ ਨੂੰ ਹੁਣੇ ਤੋਂ ਹੀ ਚੋਣਾਂ ਸਬੰਧੀ ਤਿਆਰ ਰਹਿਣ ਦਾ ਸੱਦਾ ਦਿਤਾ।

ਇਸ ਮੌਕੇ ਮਾਨ ਦੇਸਿਆਸੀ ਸਲਾਹਕਾਰ ਗੁਰਜੰਟ ਸਿੰਘ ਕੱਟੂ, ਨਵਦੀਪ ਸਿੰਘ, ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ, ਸੀਨੀਅਰ ਆਗੂ ਮਲਕੀਤ ਸਿੰਘ ਮਹਿਲ ਖ਼ੁਰਦ, ਬਲਦੇਵ ਸਿੰਘ ਗੰਗੋਹਰ ਆਦਿ ਹਾਜ਼ਰ ਸਨ।

SHARE ARTICLE
Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement