ਨਿਹੰਗ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਮਹੱਲਾ ਸਜਾਇਆ
Published : Dec 29, 2017, 1:50 am IST
Updated : Dec 28, 2017, 8:20 pm IST
SHARE ARTICLE

ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਸੁਰਜੀਤ ਸਿੰਘ ਸਾਹੀ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਅਦੁੱਤੀ ਸ਼ਹਾਦਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਪੰਜਾਬ ਹਿੰਦੂਸਤਾਨ, ਵਿਸ਼ਵ ਦੀ ਅਗਵਾਈ ਵਿਚ ਪੁਰਾਤਨ ਰੀਤਾਂ ਅਨੁਸਾਰ ਵਿਸ਼ਾਲ ਮਹੱਲਾ ਸਜਾਇਆ ਗਿਆ ਜਿਸ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਹੱਲੇ ਵਿਚ ਸ਼ਾਮਲ ਹੋ ਕੇ ਬਾਬਾ ਬਲਬੀਰ ਸਿੰਘ ਨੂੰ ਸਿਰੋਪਾਉ ਦੀ ਬਖ਼ਸਿਸ਼ ਕੀਤੀ। ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼ੁਰੂ ਹੋਏ ਨਿਹੰਗ ਸਿੰਘਾਂ ਦੇ ਵਿਸ਼ਾਲ ਮਹੱਲਾ ਨੇ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹਾਜ਼ਰੀ ਲਗਵਾਈ। ਇਸ ਤੋਂ ਬਾਅਦ ਮਹੱਲਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ ਜਿਥੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਰੀਤਾਂ ਅਨੁਸਾਰ ਘੋੜ ਸਵਾਰੀ ਤੇ ਗਤਕੇ-ਬਾਜ਼ੀ ਤੇ ਘੋੜ ਸਵਾਰੀ ਆਦਿ ਦੇ ਆਲੌਕਿਕ ਦ੍ਰਿਸ਼ ਪੇਸ਼ ਕੀਤੇ ਗਏ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਸਲਾਹਿਆ ਗਿਆ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਚਾਰੋਂ ਦਿਨ ਵਿਸ਼ਾਲ ਦੀਵਾਨ ਸਜਾਏ ਗਏ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਅਮ੍ਰਿੰਤਪਾਣ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ। 


ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾਚੌਂਕ, ਜਦੇਦਾਰ ਬਾਬਾ ਗੱਜਣ ਸਿੰਘ ਮੁੱਖੀ ਤਰੁਣਾ ਦਲ, ਬਾਬਾ ਵੱਸਣ ਸਿੰਘ ਗੁਰੂ ਨਾਨਕ ਦਲ , ਬਾਬਾ ਲਾਭ ਸਿੰਘ ਰਾਮਪੁਰਾ ਫੂਲ, ਬਾਬਾ ਜੋਗਾ ਸਿੰਘ ਨਾਨਕਸਰ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ ਤਰਨਾ ਦਲ, ਬਾਬਾ ਅਵਤਾਰ ਸਿੰਘ ਦਲ ਬਾਬਾ ਵਿਧੀ ਚੰਦ, ਬਾਬਾ ਮਾਨ ਸਿੰਘ ਵੜੀਆਂ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਕ ਵਾਲੇ, ਬਾਬਾ ਤਰਲੋਕ ਸਿੰਘ ਅਖਿਆਲੇ ਵਾਲੇ, ਬਾਬਾ ਮੇਜਰ ਸਿੰਘ ਸੋਢੀ ਲੁਧਿਆਣਾ ਵਾਲੇ, ਬਾਬਾ ਬਲਦੇਵ ਸਿੰਘ ਬੱਲਾ, ਬਾਬਾ ਜੋਗਿੰਦਰ ਸਿੰਘ ਰਕਬੇ ਵਾਲੇ, ਬਾਬਾ ਜੋਗਾ ਸਿੰਘ ਨਾਨਕਸਰ ਕਰਨਾਲ ਵਾਲੇ, ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਭੁਪਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਬਾਬਾ ਬਲਦੇਵ ਸਿੰਘ ਬੱਲਾ, ਬਾਬਾ ਬਲਦੇਵ ਸਿੰਘ ਢੋਡੀ ਵਿੰਡ, ਬਾਬਾ ਇੰਦਰ ਸਿੰਘ ਬੁੱਢਾ ਦਲ ਜਥੇਦਾਰ ਘੋੜਿਆ, ਬਾਬਾ ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਸੇਵਾਦਾਰ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਸਮੇਤ ਨਿਸ਼ਾਚਨੀ ਵੀ ਹਾਜ਼ਰ ਸਨ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement