ਪਾਕਿ ਵਿਚ ਪੂਰੀ ਤਰ੍ਹਾਂ ਸੁਰੱਖਿਅਤ ਹਨ ਸਿੱਖ ਤੇ ਗੁਰਦਵਾਰੇ: ਸਰਨਾ
Published : Dec 23, 2017, 11:59 pm IST
Updated : Dec 23, 2017, 6:29 pm IST
SHARE ARTICLE

ਨਵੀ ਦਿੱਲੀ, 23 ਦਸੰਬਰ (ਅਮਨਦੀਪ ਸਿੰਘ): ਦਿੱਲੀ ਦੇ ਇਕ ਹੋਟਲ ਵਿਚ ਦਿੱਲੀ ਤੇ ਪੰਜਾਬ ਦੀਆਂ ਸਿੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਜ਼ਨਾਬ ਸੋਹੇਲ ਮਹਿਮੂਦ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਾਕਿਸਤਾਨ ਵਿਚਲੇ ਇਤਿਹਾਸਿਕ ਗੁਰਧਾਮ ਤੇ ਉਥੇ ਵਸਦੇ ਸਿੱਖ ਪੂਰੀ ਤਰ੍ਹਾਂ ਮਹਿਫੂਜ਼ ਹਨ ਤੇ ਜੋ ਲੋਕ ਬੇਬੁਨਿਆਦ ਪ੍ਰਚਾਰ ਕਰਦੇ ਹਨ, ਉਨ੍ਹਾਂ ਨੂੰ ਨਸੀਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਭਾਰਤ ਵਿਚ ਗੁਰਦਵਾਰਾ ਡਾਂਗ ਮਾਰ ਸਾਹਿਬ (ਸਿੱਕਮ) ਅਤੇ ਗੁਰਦਵਾਰਾ ਗਿਆਨ ਗੋਦੜੀ (ਹਰਿਦ੍ਵਾਰ) ਤਾਂ ਸਿੱਖ ਵਿਰੋਧੀ ਤਾਕਤਾਂ ਤੋਂ ਬਚਾਅ ਲਵੋ ਫਿਰ ਪਾਕਿਸਤਾਨ ਵਿਚਲੇ ਗੁਰਧਾਮਾਂ ਬਾਰੇ ਸੋਚਣਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਤੇ ਓਕਾਫ਼ ਬੋਰਡ ਨੇ ਪਾਕਿਸਤਾਨ ਵਿਚ ਗੁਰਧਾਮਾਂ ਦੀ ਬੇਮਿਸਾਲ ਸੇਵਾ-ਸੰਭਾਲ ਕੀਤੀ ਹੈ। 


ਸ. ਸਰਨਾ ਨੇ ਦਸਿਆ ਕਿ ਕਿਵੇਂ ਉਨ੍ਹਾਂ ਨੇ ਸੰਗਤ ਦੇ ਸਹਿਯੋਗ ਅਤੇ ਪਾਕਿਸਤਾਨ ਸਰਕਾਰ ਦੀ ਸਿੱਖ ਗੁਰੂਆਂ ਪ੍ਰਤੀ ਸ਼ਰਧਾ ਸਦਕਾ ਗੁਰੂ ਰਾਮ ਦਾਸ ਜੀ ਦੇ ਜਨਮ ਸਥਾਨ ਤੇ ਆਲੀਸ਼ਾਨ ਗੁਰਦਵਾਰੇ ਦੀ ਸੇਵਾ ਅਰੰਭ ਤੇ ਮੁਕੰਮਲ ਕਾਰਵਾਈ। ਉਨ੍ਹਾਂ ਦਸਿਆ ਕਿ ਪਾਕਿਸਤਾਨ ਦੇ ਸਫ਼ਾਰਤਖ਼ਾਨੇ ਦਾ ਹਰ ਅਫ਼ਸਰ ਤੇ ਮੁਲਾਜ਼ਮ ਗੁਰਪੁਰਬਾਂ ਸਮੇ ਵੀਜ਼ੇ ਦੇਣ ਲਈ ਅੱਧੀ-ਅੱਧੀ ਰਾਤ ਤਕ ਵੀ ਕੰਮ ਕਰਦਾ ਹੈ ਤਾਕਿ ਸ਼ਰਧਾਲੂ ਸਮੇ ਸਰ ਪਾਕਿਸਤਾਨ ਪਹੁੰਚ ਕੇ ਗੁਰਪੁਰਬ ਮਨਾ ਸਕਣ। ਇਸ ਮੌਕੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਕਿਹਾ ਕਿ ਪਾਕਿਸਤਾਨ ਹਰ ਤਰੀਕੇ ਨਾਲ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨਾਲ ਸਹਿਯੋਗ ਕਰਦੀ ਰਹੇਗੀ ਤੇ ਦੋਹਾਂ ਮੁਲਕਾਂ ਵਿਚ ਤਾਲੀਮੀ ਸਬੰਧ ਵਧਾਉਣ ਲਈ ਪਾਕਿਸਤਾਨ (ਨਨਕਾਣਾ ਸਾਹਿਬ) ਵਿਚ ਗੁਰੂ ਨਾਨਕ ਦੇਵ ਯੂਨੀਵਰਸਟੀ ਦੀ ਸਥਾਪਨਾ ਤੇ ਵੀ ਕੰਮ ਚੱਲ ਰਿਹਾ ਹੈ ਜੋ ਦੋਹਾਂ ਮੁਲਕਾਂ ਦੇ ਨੌਜਵਾਨਾਂ ਨੂੰ ਵਧੇਰੇ ਇਕ-ਦੂਜੇ ਨੂੰ ਨੇੜੇ ਲਿਆਉਣ ਵਿਚ ਸਹਾਈ ਹੋਵੇਗੀ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement