ਪੰਥਕ ਸ਼ਿਕਾਇਤਾਂ ਦੇ ਹੱਲ ਲਈ 11 ਮੈਂਬਰੀ ਕਮੇਟੀ ਗਠਤ
Published : Sep 5, 2017, 10:17 pm IST
Updated : Sep 5, 2017, 4:47 pm IST
SHARE ARTICLE

ਪਟਿਆਲਾ 5 ਸਤੰਬਰ (ਰਣਜੀਤ ਰਾਣਾ ਰੱਖੜਾ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲ ਤਖ਼ਤ 'ਤੇ ਵਿਚਾਰਨ ਅਧੀਨ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ 11 ਮੈਂਬਰੀ ਸਲਾਹਕਾਰ ਸਬ-ਕਮੇਟੀ ਗਠਤ ਕੀਤੀ ਗਈ ਹੈ।
ਉਨ੍ਹਾਂ ਦਸਿਆ ਕਿ ਅਕਾਲ ਤਖ਼ਤ ਸਾਹਿਬ 'ਤੇ ਵੱਖ-ਵੱਖ ਪੰਥਕ ਮਸਲਿਆਂ ਤੇ ਮੰਗਾਂ ਸਬੰਧੀ ਸ਼ਿਕਾਇਤਾਂ ਪੁਜਦੀਆਂ ਹਨ, ਜਿਸ 'ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖਿਆ ਸੀ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਮੀਟਿੰਗ 'ਚ ਸਬ-ਕਮੇਟੀ ਗਠਤ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 11 ਮੈਂਬਰੀ ਕਮੇਟੀ ਦੀ ਪਲੇਠੀ ਮੀਟਿੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ 13 ਸਤੰਬਰ ਨੂੰ ਸਵੇਰੇ 11 ਵਜੇ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਸ਼ਿਕਾਇਤਾਂ ਦੀ ਜਾਂਚ ਤੇ ਵਿਚਾਰਨ ਮਗਰੋਂ ਅਕਾਲ ਤਖ਼ਤ ਨੂੰ ਰੀਪੋਰਟ ਭੇਜੀ ਜਾਵੇਗੀ।  ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ, 96ਵੇਂ ਕਰੋੜੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਹਾਜ਼ਰ ਸਨ।

SHARE ARTICLE
Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement