ਪਿੰਡ ਸੋਲਖੀਆਂ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ
Published : Feb 10, 2018, 3:30 am IST
Updated : Feb 9, 2018, 10:00 pm IST
SHARE ARTICLE

ਕੁਰਾਲੀ, 9 ਫ਼ਰਵਰੀ (ਰਣਜੀਤ ਸਿੰਘ ਕਾਕਾ, ਜਗਦੇਵ ਸਿੰਘ): ਗੁਰਦਵਾਰਾ ਯਾਦਗਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਦਿਹਾੜਾ ਪਿੰਡ ਸੋਲਖੀਆਂ ਵਿਖੇ 10 ਫ਼ਰਵਰੀ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਗੁਰਮਤਿ ਸਮਾਗਮ ਵਿਚ ਦੇਸ਼-ਵਿਦੇਸ਼ ਅਤੇ ਦੂਰ ਦੁਰਾਡੇ ਤੋਂ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਨੇ ਦਸਿਆ ਕਿ 10 ਫ਼ਰਵਰੇ ਨੂੰ ਸਾਲਾਨਾ ਸ਼ਹੀਦੀ ਦਿਹਾੜੇ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਤੋਂ ਇਲਾਵਾ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲੇ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲੇ, ਬਾਬਾ ਕੁਲਜੀਤ ਸਿੰਘ ਸ਼ੀਸ਼ ਮਹਿਲ ਵਾਲੇ, ਬਾਬਾ ਪਰਮਜੀਤ ਸਿੰਘ Îਢਿੱਡਾ ਸਾਹਿਬ ਵਾਲੇ, ਭਾਈ ਸਤਿੰੰਦਰ ਵੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਭਾਈ ਸਰੂਪ ਸਿੰਘ ਕਡਿਆਣਾ ਇੰਟਰਨੈਸ਼ਨਲ ਗੋਲਡ ਮੈਡਲਿਸਟ, ਭਾਈ ਰਜਿੰਦਰ ਪਾਲ ਸਿੰਘ ਕਥਾ ਵਾਚਕ ਨਾਭੇ ਵਾਲੇ, ਭਾਈ ਮਨਦੀਪ 


ਸਿੰਘ ਹਜ਼ੂਰੀ ਕਥਾ ਵਾਚਕ, ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਇਸ ਤੋਂ ਇਲਾਵਾ ਹੋਰ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਿਹਾਲ ਕਰਨਗੇ। ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਨੇ ਦਸਿਆ ਕਿ ਇਸ ਸਮਾਗਮ ਵਿਚ ਡੇਢ ਲੱਖ ਦੇ ਕਰੀਬ ਸੰਗਤਾਂ ਹਾਜ਼ਰੀ ਲਗਵਾਉਣਗੀਆਂ।ਇਸ ਮੌਕੇ ਹੈੱਡ ਗ੍ਰੰਥੀ ਅਵਤਾਰ ਸਿੰਘ ਨੇ ਦਸਿਆ ਕਿ ਸੰਗਤਾਂ ਦੇ ਕੀਰਤਨ ਸੁਣਨ ਲਈ ਐਲ ਈ ਡੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਗੁਰਦਵਾਰਾ ਸਾਹਿਬ ਵਲੋਂ ਸੰਗਤਾਂ ਦੇ ਰਹਿਣ ਅਤੇ ਲੰਗਰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। 10 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਖ਼ੂਨਦਾਨ ਕੈਪ ਲਗਾਇਆ ਜਾਵੇਗਾ। ਇਸ ਮੌਕੇ ਮੈਨੇਜਰ ਧਰਮਵੀਰ ਸਿੰਘ , ਉਪ ਮੈਨੇਜਰ ਸੁਖਵਿੰਦਰ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement