ਰਾਗੀ ਹਰੀ ਸਿੰਘ ਤੇ ਜਸਵੰਤ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਤ
Published : Feb 11, 2018, 1:44 am IST
Updated : Feb 10, 2018, 8:14 pm IST
SHARE ARTICLE

ਅੰਮ੍ਰਿਤਸਰ, 10 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਸਿੱਖ ਕੌਮ ਦੇ ਮਹਾਨ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਲਾਈਆਂ ਗਈਆਂ। ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਸਵੀਰਾਂ ਤੋਂ ਪਰਦਾ ਹਟਾਇਆ। ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਅੰਦਰ ਸਿੱਖ ਕੌਮ ਦਾ ਸ਼ਾਨਾਮੱਤਾ ਇਤਿਹਾਸ ਸਮਾਇਆ ਹੋਇਆ ਹੈ। ਇਸ ਵਿਚ ਗੁਰੂਆਂ ਤੋਂ ਇਲਾਵਾ ਮਹਾਨ ਸਿੱਖਾਂ, ਸ਼ਹੀਦਾਂ ਦੀਆਂ ਸੁਸ਼ੋਭਤ ਤਸਵੀਰਾਂ ਸੰਗਤ ਲਈ ਪ੍ਰੇਰਨਾ ਸਰੋਤ ਹਨ। 


ਉਨ੍ਹਾਂ ਕਿਹਾ ਕਿ ਜਿਥੇ ਭਾਈ ਹਰੀ ਸਿੰਘ ਨੇ ਦਰਬਾਰ ਸਾਹਿਬ ਵਿਖੇ ਅੱਧੀ ਸਦੀ ਤੋਂ ਵੱਧ ਸਮਾਂ ਕੀਰਤਨ ਦੀ ਸੇਵਾ ਨਿਭਾਈ, ਉਥੇ ਹੀ ਉਸਤਾਦ ਰਾਗੀ ਭਾਈ ਜਸਵੰਤ ਸਿੰਘ ਕੁਲਾਰ ਨੇ ਵੀ 2000 ਤੋਂ ਜ਼ਿਆਦਾ ਸਿਖਿਆਰਥੀਆਂ ਨੂੰ ਕੀਰਤਨ ਸਿਖਲਾਈ ਦੇ ਕੇ ਕੌਮ ਦੀ ਸੇਵਾ ਦੇ ਰਾਹ ਤੋਰਿਆ। ਉਨ੍ਹਾਂ ਕਿਸੇ ਸ਼ਖ਼ਸੀਅਤ ਦੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰ ਸੁਸ਼ੋਭਤ ਹੋਣ ਨੂੰ ਸਿਖਰ ਸਨਮਾਨ ਕਰਾਰ ਦਿਤਾ। ਇਸ ਮੌਕੇ ਭਾਈ ਲੌਂਗੋਵਾਲ ਨੇ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੇ ਪਰਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement